੧੧੪੯
ਭੈਰਉ ਮਹਲਾ ੫ ॥ ਲਾਜ ਮਰੈ ਜੋ ਨਾਮੁ ਨ ਲੇਵੈ ॥ ਨਾਮ ਬਿਹੂਨ ਸੁਖੀ ਕਿਉ ਸੋਵੈ ॥ ਹਰਿ ਸਿਮਰਨੁ ਛਾਡਿ ਪਰਮ ਗਤਿ ਚਾਹੈ ॥ ਮੂਲ ਬਿਨਾ ਸਾਖਾ ਕਤ ਆਵੈ ॥ ੧ ॥ ਗੁਰੁ ਗੋਵਿੰਦੁ ਮੇਰੇ ਮਨ ਧਿਆਇ ॥ ਜਨਮ ਜਨਮ ਕੀ ਮੈਲੁ ਉਤਾਰੈ ਬੰਧਨ ਕਾਟਿ ਹਰਿ ਸੰਗਿ ਮਿਲਾਇ ॥ ੧ ॥ ਰਹਾਉ ॥ ਤੀਰਥਿ ਨਾਇ ਕਹਾ ਸੁਚਿ ਮੈਲੁ ॥ ਮਨ ਕਉ ਵਿਆਪੈ ਹਉਮੈ ਮੈਲੁ ॥ ਕੋਟਿ ਕਰਮ ਬੰਧਨ ਕਾ ਮੂਲੁ ॥ ਹਰਿ ਕੇ ਭਜਨ ਬਿਨੁ ਬਿਰਥਾ ਪੂਲੁ ॥ ੨ ॥ ਬਿਨੁ ਖਾਏ ਬੂਝੈ ਨਹੀ ਭੂਖ ॥ ਰੋਗੁ ਜਾਇ ਤਾਂ ਉਤਰਹਿ ਦੂਖ ॥ ਕਾਮ ਕ੍ਰੋਧ ਲੋਭ ਮੋਹਿ ਬਿਆਪਿਆ ॥ ਜਿਨਿ ਪ੍ਰਭਿ ਕੀਨਾ ਸੋ ਪ੍ਰਭੁ ਨਹੀ ਜਾਪਿਆ ॥ ੩ ॥ ਧਨੁ ਧਨੁ ਸਾਧ ਧੰਨੁ ਹਰਿ ਨਾਉ ॥ ਆਠ ਪਹਰ ਕੀਰਤਨੁ ਗੁਣ ਗਾਉ ॥ ਧਨੁ ਹਰਿ ਭਗਤਿ ਧਨੁ ਕਰਣੈਹਾਰ ॥ ਸਰਣਿ ਨਾਨਕ ਪ੍ਰਭ ਪੁਰਖ ਅਪਾਰ ॥ ੪ ॥ ੩੨ ॥ ੪੫ ॥ ਭੈਰਉ ਮਹਲਾ ੫ ॥ ਗੁਰ ਸੁਪ੍ਰਸੰਨ ਹੋਏ ਭਉ ਗਏ ॥ ਨਾਮ ਨਿਰੰਜਨ ਮਨ ਮਹਿ ਲਏ ॥ ਦੀਨ ਦਇਆਲ ਸਦਾ ਕਿਰਪਾਲ ॥ ਬਿਨਸਿ ਗਏ ਸਗਲੇ ਜੰਜਾਲ ॥ ੧ ॥ ਸੂਖ ਸਹਜ ਆਨੰਦ ਘਨੇ ॥ ਸਾਧਸੰਗਿ ਮਿਟੇ ਭੈ ਭਰਮਾ ਅੰਮ੍ਰਿਤੁ ਹਰਿ ਹਰਿ ਰਸਨ ਭਨੇ ॥ ੧ ॥ ਰਹਾਉ ॥ ਚਰਨ ਕਮਲ ਸਿਉ ਲਾਗੋ ਹੇਤੁ ॥ ਖਿਨ ਮਹਿ ਬਿਨਸਿਓ ਮਹਾ ਪਰੇਤੁ ॥ ਆਠ ਪਹਰ ਹਰਿ ਹਰਿ ਜਪੁ ਜਾਪਿ ॥ ਰਾਖਨਹਾਰ ਗੋਵਿਦ ਗੁਰ ਆਪਿ ॥ ੨ ॥ ਅਪਨੇ ਸੇਵਕ ਕਉ ਸਦਾ ਪ੍ਰਤਿਪਾਰੈ ॥ ਭਗਤ ਜਨਾ ਕੇ ਸਾਸ ਨਿਹਾਰੈ ॥ ਮਾਨਸ ਕੀ ਕਹੁ ਕੇਤਕ ਬਾਤ ॥ ਜਮ ਤੇ ਰਾਖੈ ਦੇ ਕਰਿ ਹਾਥ ॥ ੩ ॥ ਨਿਰਮਲ ਸੋਭਾ ਨਿਰਮਲ ਰੀਤਿ ॥ ਪਾਰਬ੍ਰਹਮੁ ਆਇਆ ਮਨਿ ਚੀਤਿ ॥ ਕਰਿ ਕਿਰਪਾ ਗੁਰਿ ਦੀਨੋ ਦਾਨੁ ॥ ਨਾਨਕ ਪਾਇਆ ਨਾਮੁ ਨਿਧਾਨੁ ॥ ੪ ॥ ੩੩ ॥ ੪੬ ॥ ਭੈਰਉ ਮਹਲਾ ੫ ॥ ਕਰਣ ਕਾਰਣ ਸਮਰਥੁ ਗੁਰੁ ਮੇਰਾ ॥ ਜੀਅ ਪ੍ਰਾਣ ਸੁਖਦਾਤਾ ਨੇਰਾ ॥ ਭੈ ਭੰਜਨ ਅਬਿਨਾਸੀ ਰਾਇ ॥ ਦਰਸਨਿ ਦੇਖਿਐ ਸਭੁ ਦੁਖੁ ਜਾਇ ॥ ੧ ॥ ਜਤ ਕਤ ਪੇਖਉ ਤੇਰੀ ਸਰਨਾ ॥ ਬਲਿ ਬਲਿ ਜਾਈ ਸਤਿਗੁਰ ਚਰਣਾ ॥ ੧ ॥ ਰਹਾਉ ॥ ਪੂਰਨ ਕਾਮ ਮਿਲੇ ਗੁਰਦੇਵ ॥ ਸਭਿ ਫਲਦਾਤਾ ਨਿਰਮਲ ਸੇਵ ॥ ਕਰੁ ਗਹਿ ਲੀਨੇ ਅਪੁਨੇ ਦਾਸ ॥ ਰਾਮ ਨਾਮੁ ਰਿਦ ਦੀਓ ਨਿਵਾਸ ॥ ੨ ॥ ਸਦਾ ਅਨੰਦੁ ਨਾਹੀ ਕਿਛੁ ਸੋਗੁ ॥ ਦੂਖੁ ਦਰਦੁ ਨਹ ਬਿਆਪੈ ਰੋਗੁ ॥ ਸਭੁ ਕਿਛੁ ਤੇਰਾ ਤੂ ਕਰਣੈਹਾਰੁ ॥ ਪਾਰਬ੍ਰਹਮ ਗੁਰ ਅਗਮ ਅਪਾਰ ॥ ੩ ॥ ਨਿਰਮਲ ਸੋਭਾ ਅਚਰਜ ਬਾਣੀ ॥ ਪਾਰਬ੍ਰਹਮ ਪੂਰਨ ਮਨਿ ਭਾਣੀ ॥ ਜਲਿ ਥਲਿ ਮਹੀਅਲਿ ਰਵਿਆ ਸੋਇ ॥ ਨਾਨਕ ਸਭ ਕਿਛੁ ਪ੍ਰਭ ਤੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥