੧੧੫
ਸਤਿਗੁਰੁ ਸੇਵੀ ਸਬਦਿ ਸੁਹਾਇਆ ॥ ਜਿਨਿ ਹਰਿ ਕਾ ਨਾਮੁ ਮੰਨਿ ਵਸਾਇਆ ॥ ਹਰਿ ਨਿਰਮਲੁ ਹਉਮੈ ਮੈਲੁ ਗਵਾਏ ਦਰਿ ਸਚੈ ਸੋਭਾ ਪਾਵਣਿਆ ॥ ੨ ॥ ਬਿਨੁ ਗੁਰ ਨਾਮੁ ਨ ਪਾਇਆ ਜਾਇ ॥ ਸਿਧ ਸਾਧਿਕ ਰਹੇ ਬਿਲਲਾਇ ॥ ਬਿਨੁ ਗੁਰ ਸੇਵੇ ਸੁਖੁ ਨ ਹੋਵੀ ਪੂਰੈ ਭਾਗਿ ਗੁਰੁ ਪਾਵਣਿਆ ॥ ੩ ॥ ਇਹੁ ਮਨੁ ਆਰਸੀ ਕੋਈ ਗੁਰਮੁਖਿ ਵੇਖੈ ॥ ਮੋਰਚਾ ਨ ਲਾਗੈ ਜਾ ਹਉਮੈ ਸੋਖੈ ॥ ਅਨਹਤ ਬਾਣੀ ਨਿਰਮਲ ਸਬਦੁ ਵਜਾਏ ਗੁਰ ਸਬਦੀ ਸਚਿ ਸਮਾਵਣਿਆ ॥ ੪ ॥ ਬਿਨੁ ਸਤਿਗੁਰ ਕਿਹੁ ਨ ਦੇਖਿਆ ਜਾਇ ॥ ਗੁਰਿ ਕਿਰਪਾ ਕਰਿ ਆਪੁ ਦਿਤਾ ਦਿਖਾਇ ॥ ਆਪੇ ਆਪਿ ਆਪਿ ਮਿਲਿ ਰਹਿਆ ਸਹਜੇ ਸਹਜਿ ਸਮਾਵਣਿਆ ॥ ੫ ॥ ਗੁਰਮੁਖਿ ਹੋਵੈ ਸੁ ਇਕਸੁ ਸਿਉ ਲਿਵ ਲਾਏ ॥ ਦੂਜਾ ਭਰਮੁ ਗੁਰ ਸਬਦਿ ਜਲਾਏ ॥ ਕਾਇਆ ਅੰਦਰਿ ਵਣਜੁ ਕਰੇ ਵਾਪਾਰਾ ਨਾਮੁ ਨਿਧਾਨੁ ਸਚੁ ਪਾਵਣਿਆ ॥ ੬ ॥ ਗੁਰਮੁਖਿ ਕਰਣੀ ਹਰਿ ਕੀਰਤਿ ਸਾਰੁ ॥ ਗੁਰਮੁਖਿ ਪਾਏ ਮੋਖ ਦੁਆਰੁ ॥ ਅਨਦਿਨੁ ਰੰਗਿ ਰਤਾ ਗੁਣ ਗਾਵੈ ਅੰਦਰਿ ਮਹਲਿ ਬੁਲਾਵਣਿਆ ॥ ੭ ॥ ਸਤਿਗੁਰੁ ਦਾਤਾ ਮਿਲੈ ਮਿਲਾਇਆ ॥ ਪੂਰੈ ਭਾਗਿ ਮਨਿ ਸਬਦੁ ਵਸਾਇਆ ॥ ਨਾਨਕ ਨਾਮੁ ਮਿਲੈ ਵਡਿਆਈ ਹਰਿ ਸਚੇ ਕੇ ਗੁਣ ਗਾਵਣਿਆ ॥ ੮ ॥ ੯ ॥ ੧੦ ॥ ਮਾਝ ਮਹਲਾ ੩ ॥ ਆਪੁ ਵੰਞਾਏ ਤਾ ਸਭ ਕਿਛੁ ਪਾਏ ॥ ਗੁਰ ਸਬਦੀ ਸਚੀ ਲਿਵ ਲਾਏ ॥ ਸਚੁ ਵਣੰਜਹਿ ਸਚੁ ਸੰਘਰਹਿ ਸਚੁ ਵਾਪਾਰੁ ਕਰਾਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਹਰਿ ਗੁਣ ਅਨਦਿਨੁ ਗਾਵਣਿਆ ॥ ਹਉ ਤੇਰਾ ਤੂੰ ਠਾਕੁਰੁ ਮੇਰਾ ਸਬਦਿ ਵਡਿਆਈ ਦੇਵਣਿਆ ॥ ੧ ॥ ਰਹਾਉ ॥ ਵੇਲਾ ਵਖਤ ਸਭਿ ਸੁਹਾਇਆ ॥ ਜਿਤੁ ਸਚਾ ਮੇਰੇ ਮਨਿ ਭਾਇਆ ॥ ਸਚੇ ਸੇਵਿਐ ਸਚੁ ਵਡਿਆਈ ਗੁਰ ਕਿਰਪਾ ਤੇ ਸਚੁ ਪਾਵਣਿਆ ॥ ੩ ॥ ਭਾਉ ਭੋਜਨੁ ਸਤਿਗੁਰ ਤੁਠੈ ਪਾਏ ॥ ਅਨ ਰਸੁ ਚੂਕੈ ਹਰਿ ਰਸੁ ਮੰਨਿ ਵਸਾਏ ॥ ਸਚੁ ਸੰਤੋਖੁ ਸਹਜ ਸੁਖੁ ਬਾਣੀ ਪੂਰੇ ਗੁਰ ਤੇ ਪਾਵਣਿਆ ॥ ੩ ॥ ਸਤਿਗੁਰੁ ਨ ਸੇਵਹਿ ਮੂਰਖ ਅੰਧ ਗਵਾਰਾ ॥ ਫਿਰਿ ਓਇ ਕਿਥਹੁ ਪਾਇਨਿ ਮੋਖ ਦੁਆਰਾ ॥ ਮਰਿ ਮਰਿ ਜੰਮਹਿ ਫਿਰਿ ਫਿਰਿ ਆਵਹਿ ਜਮ ਦਰਿ ਚੋਟਾ ਖਾਵਣਿਆ ॥ ੪ ॥ ਸਬਦੈ ਸਾਦੁ ਜਾਣਹਿ ਤਾ ਆਪੁ ਪਛਾਣਹਿ ॥ ਨਿਰਮਲ ਬਾਣੀ ਸਬਦਿ ਵਖਾਣਹਿ ॥ ਸਚੇ ਸੇਵਿ ਸਦਾ ਸੁਖੁ ਪਾਇਨਿ ਨਉ ਨਿਧਿ ਨਾਮੁ ਮੰਨਿ ਵਸਾਵਣਿਆ ॥ ੫ ॥ ਸੋ ਥਾਨੁ ਸੁਹਾਇਆ ਜੋ ਹਰਿ ਮਨਿ ਭਾਇਆ ॥ ਸਤਸੰਗਤਿ ਬਹਿ ਹਰਿ ਗੁਣ ਗਾਇਆ ॥ ਅਨਦਿਨੁ ਹਰਿ ਸਾਲਾਹਹਿ ਸਾਚਾ ਨਿਰਮਲ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥