੧੧੫੦
ਹੋਇ ॥ ੪ ॥ ੩੪ ॥ ੪੭ ॥ ਭੈਰਉ ਮਹਲਾ ੫ ॥ ਮਨੁ ਤਨੁ ਰਾਤਾ ਰਾਮ ਰੰਗਿ ਚਰਣੇ ॥ ਸਰਬ ਮਨੋਰਥ ਪੂਰਨ ਕਰਣੇ ॥ ਆਠ ਪਹਰ ਗਾਵਤ ਭਗਵੰਤੁ ॥ ਸਤਿਗੁਰਿ ਦੀਨੋ ਪੂਰਾ ਮੰਤੁ ॥ ੧ ॥ ਸੋ ਵਡਭਾਗੀ ਜਿਸੁ ਨਾਮਿ ਪਿਆਰੁ ॥ ਤਿਸੁ ਕੈ ਸੰਗਿ ਤਰੈ ਸੰਸਾਰੁ ॥ ੧ ॥ ਰਹਾਉ ॥ ਸੋਈ ਗਿਆਨੀ ਜਿ ਸਿਮਰੈ ਏਕ ॥ ਸੋ ਧਨਵੰਤਾ ਜਿਸੁ ਬੁਧਿ ਬਿਬੇਕ ॥ ਸੋ ਕੁਲਵੰਤਾ ਜਿ ਸਿਮਰੈ ਸੁਆਮੀ ॥ ਸੋ ਪਤਿਵੰਤਾ ਜਿ ਆਪੁ ਪਛਾਨੀ ॥ ੨ ॥ ਗੁਰ ਪਰਸਾਦਿ ਪਰਮ ਪਦੁ ਪਾਇਆ ॥ ਗੁਣ ਗੋੁਪਾਲ ਦਿਨੁ ਰੈਨਿ ਧਿਆਇਆ ॥ ਤੂਟੇ ਬੰਧਨ ਪੂਰਨ ਆਸਾ ॥ ਹਰਿ ਕੇ ਚਰਣ ਰਿਦ ਮਾਹਿ ਨਿਵਾਸਾ ॥ ੩ ॥ ਕਹੁ ਨਾਨਕ ਜਾ ਕੇ ਪੂਰਨ ਕਰਮਾ ॥ ਸੋ ਜਨੁ ਆਇਆ ਪ੍ਰਭ ਕੀ ਸਰਨਾ ॥ ਆਪਿ ਪਵਿਤੁ ਪਾਵਨ ਸਭਿ ਕੀਨੇ ॥ ਰਾਮ ਰਸਾਇਣੁ ਰਸਨਾ ਚੀਨੇੑ ॥ ੪ ॥ ੩੫ ॥ ੪੮ ॥ ਭੈਰਉ ਮਹਲਾ ੫ ॥ ਨਾਮੁ ਲੈਤ ਕਿਛੁ ਬਿਘਨੁ ਨ ਲਾਗੈ ॥ ਨਾਮੁ ਸੁਣਤ ਜਮੁ ਦੂਰਹੁ ਭਾਗੈ ॥ ਨਾਮੁ ਲੈਤ ਸਭ ਦੂਖਹੁ ਨਾਸੁ ॥ ਨਾਮੁ ਜਪਤ ਹਰਿ ਚਰਣ ਨਿਵਾਸੁ ॥ ੧ ॥ ਨਿਰਬਿਘਨ ਭਗਤਿ ਭਜੁ ਹਰਿ ਹਰਿ ਨਾਉ ॥ ਰਸਕਿ ਰਸਕਿ ਹਰਿ ਕੇ ਗੁਣ ਗਾਉ ॥ ੧ ॥ ਰਹਾਉ ॥ ਹਰਿ ਸਿਮਰਤ ਕਿਛੁ ਚਾਖੁ ਨ ਜੋਹੈ ॥ ਹਰਿ ਸਿਮਰਤ ਦੈਤ ਦੇਉ ਨ ਪੋਹੈ ॥ ਹਰਿ ਸਿਮਰਤ ਮੋਹੁ ਮਾਨੁ ਨ ਬਧੈ ॥ ਹਰਿ ਸਿਮਰਤ ਗਰਭ ਜੋਨਿ ਨ ਰੁਧੈ ॥ ੨ ॥ ਹਰਿ ਸਿਮਰਨ ਕੀ ਸਗਲੀ ਬੇਲਾ ॥ ਹਰਿ ਸਿਮਰਨੁ ਬਹੁ ਮਾਹਿ ਇਕੇਲਾ ॥ ਜਾਤਿ ਅਜਾਤਿ ਜਪੈ ਜਨੁ ਕੋਇ ॥ ਜੋ ਜਾਪੈ ਤਿਸ ਕੀ ਗਤਿ ਹੋਇ ॥ ੩ ॥ ਹਰਿ ਕਾ ਨਾਮੁ ਜਪੀਐ ਸਾਧਸੰਗਿ ॥ ਹਰਿ ਕੇ ਨਾਮ ਕਾ ਪੂਰਨ ਰੰਗੁ ॥ ਨਾਨਕ ਕਉ ਪ੍ਰਭ ਕਿਰਪਾ ਧਾਰਿ ॥ ਸਾਸਿ ਸਾਸਿ ਹਰਿ ਦੇਹੁ ਚਿਤਾਰਿ ॥ ੪ ॥ ੩੬ ॥ ੪੯ ॥ ਭੈਰਉ ਮਹਲਾ ੫ ॥ ਆਪੇ ਸਾਸਤੁ ਆਪੇ ਬੇਦੁ ॥ ਆਪੇ ਘਟਿ ਘਟਿ ਜਾਣੈ ਭੇਦੁ ॥ ਜੋਤਿ ਸਰੂਪ ਜਾ ਕੀ ਸਭ ਵਥੁ ॥ ਕਰਣ ਕਾਰਣ ਪੂਰਨ ਸਮਰਥੁ ॥ ੧ ॥ ਪ੍ਰਭ ਕੀ ਓਟ ਗਹਹੁ ਮਨ ਮੇਰੇ ॥ ਚਰਨ ਕਮਲ ਗੁਰਮੁਖਿ ਆਰਾਧਹੁ ਦੁਸਮਨ ਦੂਖੁ ਨ ਆਵੈ ਨੇਰੇ ॥ ੧ ॥ ਰਹਾਉ ॥ ਆਪੇ ਵਣੁ ਤ੍ਰਿਣੁ ਤ੍ਰਿਭਵਣ ਸਾਰੁ ॥ ਜਾ ਕੈ ਸੂਤਿ ਪਰੋਇਆ ਸੰਸਾਰੁ ॥ ਆਪੇ ਸਿਵ ਸਕਤੀ ਸੰਜੋਗੀ ॥ ਆਪਿ ਨਿਰਬਾਣੀ ਆਪੇ ਭੋਗੀ ॥ ੨ ॥ ਜਤ ਕਤ ਪੇਖਉ ਤਤ ਤਤ ਸੋਇ ॥ ਤਿਸੁ ਬਿਨੁ ਦੂਜਾ ਨਾਹੀ ਕੋਇ ॥ ਸਾਗਰੁ ਤਰੀਐ ਨਾਮ ਕੈ ਰੰਗਿ ॥ ਗੁਣ ਗਾਵੈ ਨਾਨਕੁ ਸਾਧਸੰਗਿ ॥ ੩ ॥ ਮੁਕਤਿ ਭੁਗਤਿ ਜੁਗਤਿ ਵਸਿ ਜਾ ਕੈ ॥ ਊਣਾ ਨਾਹੀ ਕਿਛੁ ਜਨ ਤਾ ਕੈ ॥ ਕਰਿ ਕਿਰਪਾ ਜਿਸੁ ਹੋਇ ਸੁਪ੍ਰਸੰਨ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥