੧੧੫੧
ਨਾਨਕ ਦਾਸ ਸੇਈ ਜਨ ਧੰਨੁ ॥ ੪ ॥ ੩੭ ॥ ੫੦ ॥ ਭੈਰਉ ਮਹਲਾ ੫ ॥ ਭਗਤਾ ਮਨਿ ਆਨੰਦੁ ਗੋਬਿੰਦ ॥ ਅਸਥਿਤਿ ਭਏ ਬਿਨਸੀ ਸਭ ਚਿੰਦ ॥ ਭੈ ਭ੍ਰਮ ਬਿਨਸਿ ਗਏ ਖਿਨ ਮਾਹਿ ॥ ਪਾਰਬ੍ਰਹਮੁ ਵਸਿਆ ਮਨਿ ਆਇ ॥ ੧ ॥ ਰਾਮ ਰਾਮ ਸੰਤ ਸਦਾ ਸਹਾਇ ॥ ਘਰਿ ਬਾਹਰਿ ਨਾਲੇ ਪਰਮੇਸਰੁ ਰਵਿ ਰਹਿਆ ਪੂਰਨ ਸਭ ਠਾਇ ॥ ੧ ॥ ਰਹਾਉ ॥ ਧਨੁ ਮਾਲੁ ਜੋਬਨੁ ਜੁਗਤਿ ਗੋਪਾਲ ॥ ਜੀਅ ਪ੍ਰਾਣ ਨਿਤ ਸੁਖ ਪ੍ਰਤਿਪਾਲ ॥ ਅਪਨੇ ਦਾਸ ਕਉ ਦੇ ਰਾਖੈ ਹਾਥ ॥ ਨਿਮਖ ਨ ਛੋਡੈ ਸਦ ਹੀ ਸਾਥ ॥ ੨ ॥ ਹਰਿ ਸਾ ਪ੍ਰੀਤਮੁ ਅਵਰੁ ਨ ਕੋਇ ॥ ਸਾਰਿ ਸਮਾੑਲੇ ਸਾਚਾ ਸੋਇ ॥ ਮਾਤ ਪਿਤਾ ਸੁਤ ਬੰਧੁ ਨਰਾਇਣੁ ॥ ਆਦਿ ਜੁਗਾਦਿ ਭਗਤ ਗੁਣ ਗਾਇਣੁ ॥ ੩ ॥ ਤਿਸ ਕੀ ਧਰ ਪ੍ਰਭ ਕਾ ਮਨਿ ਜੋਰੁ ॥ ਏਕ ਬਿਨਾ ਦੂਜਾ ਨਹੀ ਹੋਰੁ ॥ ਨਾਨਕ ਕੈ ਮਨਿ ਇਹੁ ਪਰਖਾਰਥੁ ॥ ਪ੍ਰਭੂ ਹਮਾਰਾ ਸਾਰੇ ਸੁਆਰਥੁ ॥ ੪ ॥ ੩੮ ॥ ੫੧ ॥ ਭੈਰਉ ਮਹਲਾ ੫ ॥ ਭੈ ਕਉ ਭਉ ਪੜਿਆ ਸਿਮਰਤ ਹਰਿ ਨਾਮ ॥ ਸਗਲ ਬਿਆਪਿ ਮਿਟੀ ਤ੍ਰਿਹੁ ਗੁਣ ਕੀ ਦਾਸ ਕੇ ਹੋਏ ਪੂਰਨ ਕਾਮ ॥ ੧ ॥ ਰਹਾਉ ॥ ਹਰਿ ਕੇ ਲੋਕ ਸਦਾ ਗੁਣ ਗਾਵਹਿ ਤਿਨ ਕਉ ਮਿਲਿਆ ਪੂਰਨ ਧਾਮ ॥ ਜਨ ਕਾ ਦਰਸੁ ਬਾਂਛੈ ਦਿਨ ਰਾਤੀ ਹੋਇ ਪੁਨੀਤ ਧਰਮ ਰਾਇ ਜਾਮ ॥ ੧ ॥ ਕਾਮ ਕ੍ਰੋਧ ਲੋਭ ਮਦ ਨਿੰਦਾ ਸਾਧਸੰਗਿ ਮਿਟਿਆ ਅਭਿਮਾਨ ॥ ਐਸੇ ਸੰਤ ਭੇਟਹਿ ਵਡਭਾਗੀ ਨਾਨਕ ਤਿਨ ਕੈ ਸਦ ਕੁਰਬਾਨ ॥ ੨ ॥ ੩੯ ॥ ੫੨ ॥ ਭੈਰਉ ਮਹਲਾ ੫ ॥ ਪੰਚ ਮਜਮੀ ਜੋ ਪੰਚਨ ਰਾਖੈ ॥ ਮਿਥਿਆ ਰਸਨਾ ਨਿਤ ਉਠਿ ਭਾਖੈ ॥ ਚਕ੍ਰ ਬਣਾਇ ਕਰੈ ਪਾਖੰਡ ॥ ਝੁਰਿ ਝੁਰਿ ਪਚੈ ਜੈਸੇ ਤ੍ਰਿਅ ਰੰਡ ॥ ੧ ॥ ਹਰਿ ਕੇ ਨਾਮ ਬਿਨਾ ਸਭ ਝੂਠੁ ॥ ਬਿਨੁ ਗੁਰ ਪੂਰੇ ਮੁਕਤਿ ਨ ਪਾਈਐ ਸਾਚੀ ਦਰਗਹਿ ਸਾਕਤ ਮੂਠੁ ॥ ੧ ॥ ਰਹਾਉ ॥ ਸੋਈ ਕੁਚੀਲੁ ਕੁਦਰਤਿ ਨਹੀ ਜਾਨੈ ॥ ਲੀਪਿਐ ਥਾਇ ਨ ਸੁਚਿ ਹਰਿ ਮਾਨੈ ॥ ਅੰਤਰੁ ਮੈਲਾ ਬਾਹਰੁ ਨਿਤ ਧੋਵੈ ॥ ਸਾਚੀ ਦਰਗਹਿ ਅਪਨੀ ਪਤਿ ਖੋਵੈ ॥ ੨ ॥ ਮਾਇਆ ਕਾਰਣਿ ਕਰੈ ਉਪਾਉ ॥ ਕਬਹਿ ਨ ਘਾਲੈ ਸੀਧਾ ਪਾਉ ॥ ਜਿਨਿ ਕੀਆ ਤਿਸੁ ਚੀਤਿ ਨ ਆਣੈ ॥ ਕੂੜੀ ਕੂੜੀ ਮੁਖਹੁ ਵਖਾਣੈ ॥ ੩ ॥ ਜਿਸ ਨੋ ਕਰਮੁ ਕਰੇ ਕਰਤਾਰੁ ॥ ਸਾਧਸੰਗਿ ਹੋਇ ਤਿਸੁ ਬਿਉਹਾਰੁ ॥ ਹਰਿ ਨਾਮ ਭਗਤਿ ਸਿਉ ਲਾਗਾ ਰੰਗੁ ॥ ਕਹੁ ਨਾਨਕ ਤਿਸੁ ਜਨ ਨਹੀ ਭੰਗੁ ॥ ੪ ॥ ੪੦ ॥ ੫੩ ॥ ਭੇਰਉ ਮਹਲਾ ੫ ॥ ਨਿੰਦਕ ਕਉ ਫਿਟਕੇ ਸੰਸਾਰੁ ॥ ਨਿੰਦਕ ਕਾ ਝੂਠਾ ਬਿਉਹਾਰੁ ॥ ਨਿੰਦਕ ਕਾ ਮੈਲਾ ਆਚਾਰੁ ॥ ਦਾਸ ਅਪੁਨੇ ਕਉ ਰਾਖਨਹਾਰੁ ॥ ੧ ॥ ਨਿੰਦਕ ਮੁਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥