੧੧੫੨
ਨਿੰਦਕ ਕੈ ਨਾਲਿ ॥ ਪਾਰਬ੍ਰਹਮਿ ਪਰਮੇਸਰਿ ਜਨ ਰਾਖੇ ਨਿੰਦਕ ਕੈ ਸਿਰਿ ਕੜਕਿਓ ਕਾਲੁ ॥ ੧ ॥ ਰਹਾਉ ॥ ਨਿੰਦਕ ਕਾ ਕਹਿਆ ਕੋਇ ਨ ਮਾਨੈ ॥ ਨਿੰਦਕ ਝੂਠੁ ਬੋਲਿ ਪਛੁਤਾਨੇ ॥ ਹਾਥ ਪਛੋਰਹਿ ਸਿਰੁ ਧਰਨਿ ਲਗਾਹਿ ॥ ਨਿੰਦਕ ਕਉ ਦਈ ਛੋਡੈ ਨਾਹਿ ॥ ੨ ॥ ਹਰਿ ਕਾ ਦਾਸੁ ਕਿਛੁ ਬੁਰਾ ਨਾ ਮਾਗੈ ॥ ਨਿੰਦਕ ਕਉ ਲਗੈ ਦੁਖ ਸਾਂਗੈ ॥ ਬਗੁਲੇ ਜਿਉ ਰਹਿਆ ਪੰਖ ਪਸਾਰਿ ॥ ਮੁਖ ਤੇ ਬੋਲਿਆ ਤਾਂ ਕਢਿਆ ਬੀਚਾਰਿ ॥ ੩ ॥ ਅੰਤਰਜਾਮੀ ਕਰਤਾ ਸੋਇ ॥ ਹਰਿ ਜਨੁ ਕਰੈ ਸੁ ਨਿਹਚਲ ਹੋਇ ॥ ਹਰਿ ਕਾ ਦਾਸੁ ਸਾਚਾ ਦਰਬਾਰਿ ॥ ਜਨ ਨਾਨਕ ਕਹਿਆ ਤਤੁ ਬੀਚਾਰਿ ॥ ੪ ॥ ੪੧ ॥ ੫੪ ॥ ਭੈਰਉ ਮਹਲਾ ੫ ॥ ਦੁਇ ਕਰ ਜੋਰਿ ਕਰਉ ਅਰਦਾਸਿ ॥ ਜੀਉ ਪਿੰਡੁ ਧਨੁ ਤਿਸ ਕੀ ਰਾਸਿ ॥ ਸੋਈ ਮੇਰਾ ਸੁਆਮੀ ਕਰਨੈਹਾਰੁ ॥ ਕੋਟਿ ਬਾਰ ਜਾਈ ਬਲਿਹਾਰ ॥ ੧ ॥ ਸਾਧੂ ਧੂਰਿ ਪੁਨੀਤ ਕਰੀ ॥ ਮਨ ਕੇ ਬਿਕਾਰ ਮਿਟਹਿ ਪ੍ਰਭ ਸਿਮਰਤ ਜਨਮ ਜਨਮ ਕੀ ਮੈਲੁ ਹਰੀ ॥ ੧ ॥ ਰਹਾਉ ॥ ਜਾ ਕੈ ਗ੍ਰਿਹ ਮਹਿ ਸਗਲ ਨਿਧਾਨ ॥ ਜਾ ਕੀ ਸੇਵਾ ਪਾਈਐ ਮਾਨੁ ॥ ਸਗਲ ਮਨੋਰਥ ਪੂਰਨਹਾਰ ॥ ਜੀਅ ਪ੍ਰਾਨ ਭਗਤਨ ਆਧਾਰ ॥ ੨ ॥ ਘਟ ਘਟ ਅੰਤਰਿ ਸਗਲ ਪ੍ਰਗਾਸ ॥ ਜਪਿ ਜਪਿ ਜੀਵਹਿ ਭਗਤ ਗੁਣਤਾਸ ॥ ਜਾ ਕੀ ਸੇਵ ਨ ਬਿਰਥੀ ਜਾਇ ॥ ਮਨ ਤਨ ਅੰਤਰਿ ਏਕੁ ਧਿਆਇ ॥ ੩ ॥ ਗੁਰ ਉਪਦੇਸਿ ਦਇਆ ਸੰਤੋਖੁ ॥ ਨਾਮੁ ਨਿਧਾਨੁ ਨਿਰਮਲੁ ਇਕ ਥੋਕੁ ॥ ਕਰਿ ਕਿਰਪਾ ਲੀਜੈ ਲੜਿ ਲਾਇ ॥ ਚਰਨ ਕਮਲ ਨਾਨਕ ਨਿਤ ਧਿਆਇ ॥ ੪ ॥ ੪੨ ॥ ੫੫ ॥ ਭੈਰਉ ਮਹਲਾ ੫ ॥ ਸਤਿਗੁਰ ਅਪਨੀ ਸੁਨੀ ਅਰਦਾਸਿ ॥ ਕਾਰਜੁ ਆਇਆ ਸਗਲਾ ਰਾਸਿ ॥ ਮਨ ਤਨ ਅੰਤਰਿ ਪ੍ਰਭੂ ਧਿਆਇਆ ॥ ਗੁਰ ਪੂਰੇ ਡਰੁ ਸਗਲ ਚੁਕਾਇਆ ॥ ੧ ॥ ਸਭ ਤੇ ਵਡ ਸਮਰਥ ਗੁਰਦੇਵ ॥ ਸਭਿ ਸੁਖ ਪਾਈ ਤਿਸ ਕੀ ਸੇਵ ॥ ਰਹਾਉ ॥ ਜਾ ਕਾ ਕੀਆ ਸਭ ਕਿਛੁ ਹੋਇ ॥ ਤਿਸ ਕਾ ਅਮਰੁ ਨ ਮੇਟੈ ਕੋਇ ॥ ਪਾਰਬ੍ਰਹਮੁ ਪਰਮੇਸਰੁ ਅਨੂਪੁ ॥ ਸਫਲ ਮੂਰਤਿ ਗੁਰੁ ਤਿਸ ਕਾ ਰੂਪੁ ॥ ੨ ॥ ਜਾ ਕੈ ਅੰਤਰਿ ਬਸੈ ਹਰਿ ਨਾਮੁ ॥ ਜੋ ਜੋ ਪੇਖੈ ਸੁ ਬ੍ਰਹਮ ਗਿਆਨੁ ॥ ਬੀਸ ਬਿਸੁਏ ਜਾ ਕੈ ਮਨਿ ਪਰਗਾਸੁ ॥ ਤਿਸੁ ਜਨ ਕੈ ਪਾਰਬ੍ਰਹਮ ਕਾ ਨਿਵਾਸੁ ॥ ੩ ॥ ਤਿਸੁ ਗੁਰ ਕਉ ਸਦ ਕਰੀ ਨਮਸਕਾਰ ॥ ਤਿਸੁ ਗੁਰ ਕਉ ਸਦ ਜਾਉ ਬਲਿਹਾਰ ॥ ਸਤਿਗੁਰ ਕੇ ਚਰਨ ਧੋਇ ਧੋਇ ਪੀਵਾ ॥ ਗੁਰ ਨਾਨਕ ਜਪਿ ਜਪਿ ਸਦ ਜੀਵਾ ॥ ੪ ॥ ੪੩ ॥ ੫੬ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥