੧੧੫੩
ਰਾਗੁ ਭੈਰਉ ਮਹਲਾ ੫ ਪੜਤਾਲ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਪਰਤਿਪਾਲ ਪ੍ਰਭ ਕ੍ਰਿਪਾਲ ਕਵਨ ਗੁਨ ਗਨੀ ॥ ਅਨਿਕ ਰੰਗ ਬਹੁ ਤਰੰਗ ਸਰਬ ਕੋ ਧਨੀ ॥ ੧ ॥ ਰਹਾਉ ॥ ਅਨਿਕ ਗਿਆਨ ਅਨਿਕ ਧਿਆਨ ਅਨਿਕ ਜਾਪ ਜਾਪ ਤਾਪ ॥ ਅਨਿਕ ਗੁਨਿਤ ਧੁਨਿਤ ਲਲਿਤ ਅਨਿਕ ਧਾਰ ਮੁਨੀ ॥ ੧ ॥ ਅਨਿਕ ਨਾਦ ਅਨਿਕ ਬਾਜ ਨਿਮਖ ਨਿਮਖ ਅਨਿਕ ਸ੍ਵਾਦ ਅਨਿਕ ਦੋਖ ਅਨਿਕ ਰੋਗ ਮਿਟਹਿ ਜਸ ਸੁਨੀ ॥ ਨਾਨਕ ਸੇਵ ਅਪਾਰ ਦੇਵ ਤਟਹ ਖਟਹ ਬਰਤ ਪੂਜਾ ਗਵਨ ਭਵਨ ਜਾਤ੍ਰ ਕਰਨ ਸਗਲ ਫਲ ਪੁਨੀ ॥ ੨ ॥ ੧ ॥ ੫੭ ॥ ੮ ॥ ੨੧ ॥ ੭ ॥ ੫੭ ॥ ੯੩ ॥

ਭੈਰਉ ਅਸਟਪਦੀਆ ਮਹਲਾ ੧ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਆਤਮ ਮਹਿ ਰਾਮੁ ਰਾਮ ਮਹਿ ਆਤਮੁ ਚੀਨਸਿ ਗੁਰ ਬੀਚਾਰਾ ॥ ਅੰਮ੍ਰਿਤ ਬਾਣੀ ਸਬਦਿ ਪਛਾਣੀ ਦੁਖ ਕਾਟੈ ਹਉ ਮਾਰਾ ॥ ੧ ॥ ਨਾਨਕ ਹਉਮੈ ਰੋਗ ਬੁਰੇ ॥ ਜਹ ਦੇਖਾਂ ਤਹ ਏਕਾ ਬੇਦਨ ਆਪੇ ਬਖਸੈ ਸਬਦਿ ਧੁਰੇ ॥ ੧ ॥ ਰਹਾਉ ॥ ਆਪੇ ਪਰਖੇ ਪਰਖਣਹਾਰੈ ਬਹੁਰਿ ਸੂਲਾਕੁ ਨ ਹੋਈ ॥ ਜਿਨ ਕਉ ਨਦਰਿ ਭਈ ਗੁਰਿ ਮੇਲੇ ਪ੍ਰਭ ਭਾਣਾ ਸਚੁ ਸੋਈ ॥ ੨ ॥ ਪਉਣੁ ਪਾਣੀ ਬੈਸੰਤਰੁ ਰੋਗੀ ਰੋਗੀ ਧਰਤਿ ਸਭੋਗੀ ॥ ਮਾਤ ਪਿਤਾ ਮਾਇਆ ਦੇਹ ਸਿ ਰੋਗੀ ਰੋਗੀ ਕੁਟੰਬ ਸੰਜੋਗੀ ॥ ੩ ॥ ਰੋਗੀ ਬ੍ਰਹਮਾ ਬਿਸਨੁ ਸਰੁਦ੍ਰਾ ਰੋਗੀ ਸਗਲ ਸੰਸਾਰਾ ॥ ਹਰਿ ਪਦੁ ਚੀਨਿ ਭਏ ਸੇ ਮੁਕਤੇ ਗੁਰ ਕਾ ਸਬਦੁ ਵੀਚਾਰਾ ॥ ੪ ॥ ਰੋਗੀ ਸਾਤ ਸਮੁੰਦ ਸਨਦੀਆ ਖੰਡ ਪਤਾਲ ਸਿ ਰੋਗਿ ਭਰੇ ॥ ਹਰਿ ਕੇ ਲੋਕ ਸਿ ਸਾਚਿ ਸੁਹੇਲੇ ਸਰਬੀ ਥਾਈ ਨਦਰਿ ਕਰੇ ॥ ੫ ॥ ਰੋਗੀ ਖਟ ਦਰਸਨ ਭੇਖਧਾਰੀ ਨਾਨਾ ਹਠੀ ਅਨੇਕਾ ॥ ਬੇਦ ਕਤੇਬ ਕਰਹਿ ਕਹ ਬਪੁਰੇ ਨਹ ਬੂਝਹਿ ਇਕ ਏਕਾ ॥ ੬ ॥ ਮਿਠ ਰਸੁ ਖਾਇ ਸੁ ਰੋਗਿ ਭਰੀਜੈ ਕੰਦ ਮੂਲਿ ਸੁਖੁ ਨਾਹੀ ॥ ਨਾਮੁ ਵਿਸਾਰਿ ਚਲਹਿ ਅਨ ਮਾਰਗਿ ਅੰਤ ਕਾਲਿ ਪਛੁਤਾਹੀ ॥ ੭ ॥ ਤੀਰਥਿ ਭਰਮੈ ਰੋਗੁ ਨ ਛੂਟਸਿ ਪੜਿਆ ਬਾਦੁ ਬਿਬਾਦੁ ਭਇਆ ॥ ਦੁਬਿਧਾ ਰੋਗੁ ਸੁ ਅਧਿਕ ਵਡੇਰਾ ਮਾਇਆ ਕਾ ਮੁਹਤਾਜੁ ਭਇਆ ॥ ੮ ॥ ਗੁਰਮੁਖਿ ਸਾਚਾ ਸਬਦਿ ਸਲਾਹੈ ਮਨਿ ਸਾਚਾ ਤਿਸੁ ਰੋਗੁ ਗਇਆ ॥ ਨਾਨਕ ਹਰਿ ਜਨ ਅਨਦਿਨੁ ਨਿਰਮਲ ਜਿਨ ਕਉ ਕਰਮਿ ਨੀਸਾਣੁ ਪਇਆ ॥ ੯ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥