੧੧੫੪
ਭੈਰਉ ਮਹਲਾ ੩ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਤਿਨਿ ਕਰਤੈ ਇਕੁ ਚਲਤੁ ਉਪਾਇਆ ॥ ਅਨਹਦ ਬਾਣੀ ਸਬਦੁ ਸੁਣਾਇਆ ॥ ਮਨਮੁਖਿ ਭੂਲੇ ਗੁਰਮੁਖਿ ਬੁਝਾਇਆ॥ ਕਾਰਣੁ ਕਰਤਾ ਕਰਦਾ ਆਇਆ ॥ ੧ ॥ ਗੁਰ ਕਾ ਸਬਦੁ ਮੇਰੈ ਅੰਤਰਿ ਧਿਆਨੁ ॥ ਹਉ ਕਬਹੁ ਨ ਛੋਡਉ ਹਰਿ ਕਾ ਨਾਮੁ ॥ ੧ ॥ ਰਹਾਉ ॥ ਪਿਤਾ ਪ੍ਰਹਲਾਦੁ ਪੜਣ ਪਠਾਇਆ ॥ ਲੈ ਪਾਟੀ ਪਾਧੇ ਕੈ ਆਇਆ ॥ ਨਾਮ ਬਿਨਾ ਨਹ ਪੜਉ ਅਚਾਰ ॥ ਮੇਰੀ ਪਟੀਆ ਲਿਖਿ ਦੇਹੁ ਗੋਬਿੰਦ ਮੁਰਾਰਿ ॥ ੨ ॥ ਪੁਤ੍ਰ ਪ੍ਰਹਿਲਾਦ ਸਿਉ ਕਹਿਆ ਮਾਇ ॥ ਪਰਵਿਰਤਿ ਨ ਪੜਹੁ ਰਹੀ ਸਮਝਾਇ ॥ ਨਿਰਭਉ ਦਾਤਾ ਹਰਿ ਜੀਉ ਮੇਰੈ ਨਾਲਿ ॥ ਜੇ ਹਰਿ ਛੋਡਉ ਤਉ ਕੁਲਿ ਲਾਗੈ ਗਾਲਿ ॥ ੩ ॥ ਪ੍ਰਹਲਾਦਿ ਸਭਿ ਚਾਟੜੇ ਵਿਗਾਰੇ ॥ ਹਮਾਰਾ ਕਹਿਆ ਨ ਸੁਣੈ ਆਪਣੇ ਕਾਰਜ ਸਵਾਰੇ ॥ ਸਭ ਨਗਰੀ ਮਹਿ ਭਗਤਿ ਦ੍ਰਿੜਾਈ ॥ ਦੁਸਟ ਸਭਾ ਕਾ ਕਿਛੁ ਨ ਵਸਾਈ ॥ ੪ ॥ ਸੰਡੈ ਮਰਕੈ ਕੀਈ ਪੂਕਾਰ ॥ ਸਭੇ ਦੈਤ ਰਹੇ ਝਖ ਮਾਰਿ ॥ ਭਗਤ ਜਨਾ ਕੀ ਪਤਿ ਰਾਖੈ ਸੋਈ ॥ ਕੀਤੇ ਕੈ ਕਹਿਐ ਕਿਆ ਹੋਈ ॥ ੫ ॥ ਕਿਰਤ ਸੰਜੋਗੀ ਦੈਤਿ ਰਾਜੁ ਚਲਾਇਆ ॥ ਹਰਿ ਨ ਬੂਝੈ ਤਿਨਿ ਆਪਿ ਭੁਲਾਇਆ ॥ ਪੁਤ੍ਰ ਪ੍ਰਹਲਾਦ ਸਿਉ ਵਾਦੁ ਰਚਾਇਆ ॥ ਅੰਧਾ ਨ ਬੂਝੈ ਕਾਲੁ ਨੇੜੈ ਆਇਆ ॥ ੬ ॥ ਪ੍ਰਹਲਾਦੁ ਕੋਠੇ ਵਿਚਿ ਰਾਖਿਆ ਬਾਰਿ ਦੀਆ ਤਾਲਾ ॥ ਨਿਰਭਉ ਬਾਲਕੁ ਮੂਲਿ ਨ ਡਰਈ ਮੇਰੈ ਅੰਤਰਿ ਗੁਰ ਗੋਪਲਾ ॥ ਕੀਤਾ ਹੋਵੈ ਸਰੀਕੀ ਕਰੈ ਅਨਹੋਦਾ ਨਾਉ ਧਰਾਇਆ ॥ ਜੋ ਧੁਰਿ ਲਿਖਿਆ ਸੋੁ ਆਇ ਪਹੁਤਾ ਜਨ ਸਿਉ ਵਾਦੁ ਰਚਾਇਆ ॥ ੭ ॥ ਪਿਤਾ ਪ੍ਰਹਲਾਦ ਸਿਉ ਗੁਰਜ ਉਠਾਈ ॥ ਕਹਾਂ ਤੁਮਾੑਰਾ ਜਗਦੀਸ ਗੁਸਾਈ ॥ ਜਗਜੀਵਨੁ ਦਾਤਾ ਅੰਤਿ ਸਖਾਈ ॥ ਜਹ ਦੇਖਾ ਤਹ ਰਹਿਆ ਸਮਾਈ ॥ ੮ ॥ ਥੰਮੁੑ ਉਪਾੜਿ ਹਰਿ ਆਪੁ ਦਿਖਾਇਆ ॥ ਅਹੰਕਾਰੀ ਦੈਤੁ ਮਾਰਿ ਪਚਾਇਆ ॥ ਭਗਤਾ ਮਨਿ ਆਨੰਦੁ ਵਜੀ ਵਧਾਈ ॥ ਅਪਨੇ ਸੇਵਕ ਕਉ ਦੇ ਵਡਿਆਈ ॥ ੯ ॥ ਜੰਮਣੁ ਮਰਣਾ ਮੋਹੁ ਉਪਾਇਆ ॥ ਆਵਣੁ ਜਾਣਾ ਕਰਤੈ ਲਿਖਿ ਪਾਇਆ ॥ ਪ੍ਰਹਲਾਦ ਕੈ ਕਾਰਜਿ ਹਰਿ ਆਪੁ ਦਿਖਾਇਆ ॥ ਭਗਤਾ ਕਾ ਬੋਲੁ ਆਗੈ ਆਇਆ ॥ ੧੦ ॥ ਦੇਵ ਕੁਲੀ ਲਖਿਮੀ ਕਉ ਕਰਹਿ ਜੈਕਾਰੁ ॥ ਮਾਤਾ ਨਰਸਿੰਘ ਕਾ ਰੂਪੁ ਨਿਵਾਰੁ ॥ ਲਖਿਮੀ ਭਉ ਕਰੈ ਨ ਸਾਕੈ ਜਾਇ ॥ ਪ੍ਰਹਲਾਦੁ ਜਨੁ ਚਰਣੀ ਲਾਗਾ ਆਇ ॥ ੧੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥