੧੧੫੫
ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ॥ ਰਾਜੁ ਮਾਲੁ ਝੂਠੀ ਸਭ ਮਾਇਆ ॥ ਲੋਭੀ ਨਰ ਰਹੇ ਲਪਟਾਇ ॥ ਹਰਿ ਕੇ ਨਾਮ ਬਿਨੁ ਦਰਗਹ ਮਿਲੈ ਸਜਾਇ ॥ ੧੨ ॥ ਕਹੈ ਨਾਨਕੁ ਸਭੁ ਕੋ ਕਰੇ ਕਰਾਇਆ ॥ ਸੇ ਪਰਵਾਣੁ ਜਿਨੀ ਹਰਿ ਸਿਉ ਚਿਤੁ ਲਾਇਆ ॥ ਭਗਤਾ ਕਾ ਅੰਗੀਕਾਰੁ ਕਰਦਾ ਆਇਆ ॥ ਕਰਤੈ ਅਪਣਾ ਰੂਪੁ ਦਿਖਾਇਆ ॥ ੧੩ ॥ ੧ ॥ ੨ ॥ ਭੈਰਉ ਮਹਲਾ ੩ ॥ ਗੁਰ ਸੇਵਾ ਤੇ ਅੰਮ੍ਰਿਤ ਫਲੁ ਪਾਇਆ ਹਉਮੈ ਤ੍ਰਿਸਨ ਬੁਝਾਈ ॥ ਹਰਿ ਜਾ ਨਾਮੁ ਹ੍ਰਿਦੈ ਮਨਿ ਵਸਿਆ ਮਨਸਾ ਮਨਹਿ ਸਮਾਈ ॥ ੧ ॥ ਹਰਿ ਜੀਉ ਕ੍ਰਿਪਾ ਕਰਹੁ ਮੇਰੇ ਪਿਆਰੇ ॥ ਅਨਦਿਨੁ ਹਰਿ ਗੁਣ ਦੀਨ ਜਨੁ ਮਾਂਗੈ ਗੁਰ ਕੈ ਸਬਦਿ ਉਧਾਰੇ ॥ ੧ ॥ ਰਹਾਉ ॥ ਸੰਤ ਜਨਾ ਕਉ ਜਮੁ ਜੋਹਿ ਨ ਸਾਕੈ ਰਤੀ ਅੰਚ ਦੂਖ ਨ ਲਾਈ ॥ ਆਪਿ ਤਰਹਿ ਸਗਲੇ ਕੁਲ ਤਾਰਹਿ ਜੋ ਤੇਰੀ ਸਰਣਾਈ ॥ ੨ ॥ ਭਗਤਾ ਕੀ ਪੈਜ ਰਖਹਿ ਤੂ ਆਪੇ ਏਹ ਤੇਰੀ ਵਡਿਆਈ ॥ ਜਨਮ ਜਨਮ ਕੇ ਕਿਲਵਿਖ ਦੁਖ ਕਾਟਹਿ ਦੁਬਿਧਾ ਰਤੀ ਨ ਰਾਈ ॥ ੩ ॥ ਹਮ ਮੂੜ ਮੁਗਧ ਕਿਛੁ ਬੂਝਹਿ ਨਾਹੀ ਤੂ ਆਪੇ ਦੇਹਿ ਬੁਝਾਈ ॥ ਜੋ ਤੁਧੁ ਭਾਵੈ ਸੋਈ ਕਰਸੀ ਅਵਰੁ ਨ ਕਰਣਾ ਜਾਈ ॥ ੪ ॥ ਜਗਤੁ ਉਪਾਇ ਤੁਧੁ ਧੰਧੈ ਲਾਇਆ ਭੂੰਡੀ ਕਾਰ ਕਮਾਈ ॥ ਜਨਮੁ ਪਦਾਰਥੁ ਜੁਐ ਹਾਰਿਆ ਸਬਦੈ ਸੁਰਤਿ ਨ ਪਾਈ ॥ ੫ ॥ ਮਨਮੁਖਿ ਮਰਹਿ ਤਿਨ ਕਛੂ ਨ ਸੂਝੈ ਦੁਰਮਤਿ ਅਗਿਆਨ ਅੰਧਾਰਾ ॥ ਭਵਜਲੁ ਪਾਰਿ ਨ ਪਾਵਹਿ ਕਬ ਹੀ ਡੂਬਿ ਮੁਏ ਬਿਨੁ ਗੁਰ ਸਿਰਿ ਭਾਰਾ ॥ ੬ ॥ ਸਾਚੈ ਸਬਦਿ ਰਤੇ ਜਨ ਸਾਚੇ ਹਰਿ ਪ੍ਰਭਿ ਆਪਿ ਮਿਲਾਏ ॥ ਗੁਰ ਕੀ ਬਾਣੀ ਸਬਦਿ ਪਛਾਤੀ ਸਾਚਿ ਰਹੇ ਲਿਵ ਲਾਏ ॥ ੭ ॥ ਤੂੰ ਆਪਿ ਨਿਰਮਲੁ ਤੇਰੇ ਜਨ ਹੈ ਨਿਰਮਲ ਗੁਰ ਕੈ ਸਬਦਿ ਵੀਚਾਰੇ ॥ ਨਾਨਕੁ ਤਿਨ ਕੈ ਸਦ ਬਲਿਹਾਰੈ ਰਾਮ ਨਾਮੁ ਉਰਿ ਧਾਰੇ ॥ ੮ ॥ ੨ ॥ ੩ ॥

ਭੈਰਉ ਮਹਲਾ ੫ ਅਸਟਪਦੀਆ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਜਿਸੁ ਨਾਮੁ ਰਿਦੈ ਸੋਈ ਵਡ ਰਾਜਾ ॥ ਜਿਸੁ ਨਾਮੁ ਰਿਦੈ ਤਿਸੁ ਪੂਰੇ ਕਾਜਾ ॥ ਜਿਸੁ ਨਾਮੁ ਰਿਦੈ ਤਿਨਿ ਕੋਟਿ ਧਨ ਪਾਏ ॥ ਨਾਮ ਬਿਨਾ ਜਨਮੁ ਬਿਰਥਾ ਜਾਏ ॥ ੧ ॥ ਤਿਸੁ ਸਾਲਾਹੀ ਜਿਸੁ ਹਰਿ ਧਨੁ ਰਾਸਿ ॥ ਸੋ ਵਡਭਾਗੀ ਜਿਸੁ ਗੁਰ ਮਸਤਕਿ ਹਾਥੁ ॥ ੧ ॥ ਰਹਾਉ ॥ ਜਿਸੁ ਨਾਮੁ ਰਿਦੈ ਤਿਸੁ ਕੋਟ ਕਈ ਸੈਨਾ ॥ ਜਿਸੁ ਨਾਮੁ ਰਿਦੈ ਤਿਸੁ ਸਹਜ ਸੁਖੈਨਾ ॥ ਜਿਸੁ ਨਾਮੁ ਰਿਦੈ ਸੋ ਸੀਤਲੁ ਹੂਆ ॥ ਨਾਮ ਬਿਨਾ ਧ੍ਰਿਗੁ ਜੀਵਣੁ ਮੂਆ ॥ ੨ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥