੧੧੫੬
ਜਿਸੁ ਨਾਮੁ ਰਿਦੈ ਸੋ ਜੀਵਨ ਮੁਕਤਾ ॥ ਜਿਸੁ ਨਾਮੁ ਰਿਦੈ ਤਿਸੁ ਸਭ ਹੀ ਜੁਗਤਾ ॥ ਜਿਸੁ ਨਾਮੁ ਰਿਦੇ ਤਿਨਿ ਨਉ ਨਿਧਿ ਪਾਈ ॥ ਨਾਮ ਬਿਨਾ ਭ੍ਰਮਿ ਆਵੈ ਜਾਈ ॥ ੩ ॥ ਜਿਸੁ ਨਾਮੁ ਰਿਦੈ ਸੋ ਵੇਪਰਵਾਹਾ ॥ ਜਿਸੁ ਨਾਮੁ ਰਿਦੈ ਤਿਸੁ ਸਦ ਹੀ ਲਾਹਾ ॥ ਜਿਸੁ ਨਾਮੁ ਰਿਦੇ ਤਿਸੁ ਵਡ ਪਰਵਾਰਾ ॥ ਨਾਮ ਬਿਨਾ ਮਨਮੁਖ ਗਾਵਾਰਾ ॥ ੪ ॥ ਜਿਸੁ ਨਾਮੁ ਰਿਦੈ ਤਿਸੁ ਨਿਹਚਲ ਆਸਨੁ ॥ ਜਿਸੁ ਨਾਮੁ ਰਿਦੈ ਤਿਸੁ ਤਖਤਿ ਨਿਵਾਸਨੁ ॥ ਜਿਸੁ ਨਾਮੁ ਰਿਦੈ ਸੋ ਸਾਚਾ ਸਾਹੁ ॥ ਨਾਮਹੀਣ ਨਾਹੀ ਪਤਿ ਵੇਸਾਹੁ ॥ ੫ ॥ ਜਿਸੁ ਨਾਮੁ ਰਿਦੈ ਸੋ ਸਭ ਮਹਿ ਜਾਤਾ ॥ ਜਿਸੁ ਨਾਮੁ ਰਿਦੈ ਸੋ ਪੁਰਖੁ ਬਿਧਾਤਾ ॥ ਜਿਸੁ ਨਾਮੁ ਰਿਦੈ ਸੋ ਸਭ ਤੇ ਊਚਾ ॥ ਨਾਮ ਬਿਨਾ ਭ੍ਰਮਿ ਜੋਨੀ ਮੂਚਾ ॥ ੬ ॥ ਜਿਸੁ ਨਾਮੁ ਰਿਦੈ ਤਿਸੁ ਪ੍ਰਗਟਿ ਪਹਾਰਾ ॥ ਜਿਸੁ ਨਾਮੁ ਰਿਦੈ ਤਿਸੁ ਮਿਟਿਆ ਅੰਧਾਰਾ ॥ ਜਿਸੁ ਨਾਮੁ ਰਿਦੈ ਸੋ ਪੁਰਖੁ ਪਰਵਾਣੁ ॥ ਨਾਮ ਬਿਨਾ ਫਿਰਿ ਆਵਣ ਜਾਣੁ ॥ ੭ ॥ ਤਿਨਿ ਨਾਮੁ ਪਾਇਆ ਜਿਸੁ ਭਇਓ ਕ੍ਰਿਪਾਲ ॥ ਸਾਧਸੰਗਤਿ ਮਹਿ ਲਖੇ ਗੋੁਪਾਲ ॥ ਆਵਣ ਜਾਣ ਰਹੇ ਸੁਖੁ ਪਾਇਆ ॥ ਕਹੁ ਨਾਨਕ ਤਤੈ ਤਤੁ ਮਿਲਾਇਆ ॥ ੮ ॥ ੧ ॥ ੪ ॥ ਭੈਰਉ ਮਹਲਾ ੫ ॥ ਕੋਟਿ ਬਿਸਨ ਕੀਨੇ ਅਵਤਾਰ ॥ ਕੋਟਿ ਬ੍ਰਹਮੰਡ ਜਾ ਕੇ ਧ੍ਰਮਸਾਲ ॥ ਕੋਟਿ ਮਹੇਸ ਉਪਾਇ ਸਮਾਏ ॥ ਕੋਟਿ ਬ੍ਰਹਮੇ ਜਗੁ ਸਾਜਣ ਲਾਏ ॥ ੧ ॥ ਐਸੋ ਧਣੀ ਗੁਵਿੰਦੁ ਹਮਾਰਾ ॥ ਬਰਨਿ ਨ ਸਾਕਉ ਗੁਣ ਬਿਸਥਾਰਾ ॥ ੧ ॥ ਰਹਾਉ ॥ ਕੋਟਿ ਮਾਇਆ ਜਾ ਕੈ ਸੇਵਕਾਇ ॥ ਕੋਟਿ ਜੀਅ ਜਾ ਕੀ ਸਿਹਜਾਇ ॥ ਕੋਟਿ ਉਪਾਰਜਨਾ ਤੇਰੈ ਅੰਗਿ ॥ ਕੋਟਿ ਭਗਤ ਬਸਤ ਹਰਿ ਸੰਗਿ ॥ ੨ ॥ ਕੋਟਿ ਛਤ੍ਰਪਤਿ ਕਰਤ ਨਮਸਕਾਰ ॥ ਕੋਟਿ ਇੰਦ੍ਰ ਠਾਢੇ ਹੈ ਦੁਆਰ ॥ ਕੋਟਿ ਬੈਕੁੰਠ ਜਾ ਕੀ ਦ੍ਰਿਸਟੀ ਮਾਹਿ ॥ ਕੋਟਿ ਨਾਮ ਜਾ ਕੀ ਕੀਮਤਿ ਨਾਹਿ ॥ ੩ ॥ ਕੋਟਿ ਪੂਰੀਅਤ ਹੈ ਜਾ ਕੈ ਨਾਦ ॥ ਕੋਟਿ ਅਖਾਰੇ ਚਲਿਤ ਬਿਸਮਾਦ ॥ ਕੋਟਿ ਸਕਤਿ ਸਿਵ ਆਗਿਆਕਾਰ ॥ ਕੋਟਿ ਜੀਅ ਦੇਵੇ ਆਧਾਰ ॥ ੪ ॥ ਕੋਟਿ ਤੀਰਥ ਜਾ ਕੇ ਚਰਨ ਮਝਾਰ ॥ ਕੋਟਿ ਪਵਿਤ੍ਰ ਜਪਤ ਨਾਮ ਚਾਰ ॥ ਕੋਟਿ ਪੂਜਾਰੀ ਕਰਤੇ ਪੂਜਾ ॥ ਕੋਟਿ ਬਿਸਥਾਰਨੁ ਅਵਰੁ ਨ ਦੂਜਾ ॥ ੫ ॥ ਕੋਟਿ ਮਹਿਮਾ ਜਾ ਕੀ ਨਿਰਮਲ ਹੰਸ ॥ ਕੋਟਿ ਉਸਤਤਿ ਜਾ ਕੀ ਕਰਤ ਬ੍ਰਹਮੰਸ ॥ ਕੋਟਿ ਪਰਲਉ ਓਪਤਿ ਨਿਮਖ ਮਾਹਿ ॥ ਕੋਟਿ ਗੁਣਾ ਤੇਰੇ ਗਣੇ ਨ ਜਾਹਿ ॥ ੬ ॥ ਕੋਟਿ ਗਿਆਨੀ ਕਥਹਿ ਗਿਆਨੁ ॥ ਕੋਟਿ ਧਿਆਨੀ ਧਰਤ ਧਿਆਨੁ ॥ ਕੋਟਿ ਤਪੀਸਰ ਤਪ ਹੀ ਕਰਤੇ ॥ ਕੋਟਿ ਮੁਨੀਸਰ ਮੋੁਨਿ ਮਹਿ ਰਹਤੇ ॥ ੭ ॥ ਅਵਿਗਤ ਨਾਥੁ ਅਗੋਚਰ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥