੧੧੫੭
ਸੁਆਮੀ ॥ ਪੂਰਿ ਰਹਿਆ ਘਟ ਅੰਤਰਜਾਮੀ ॥ ਜਤ ਕਤ ਦੇਖਉ ਤੇਰਾ ਵਾਸਾ ॥ ਨਾਨਕ ਕਉ ਗੁਰਿ ਕੀਓ ਪ੍ਰਗਾਸਾ ॥ ੮ ॥ ੨ ॥ ੫ ॥ ਭੈਰਉ ਮਹਲਾ ੫ ॥ ਸਤਿਗੁਰਿ ਮੋ ਕਉ ਕੀਨੋ ਦਾਨੁ ॥ ਅਮੋਲ ਰਤਨੁ ਹਰਿ ਦੀਨੋ ਨਾਮੁ ॥ ਸਹਜ ਬਿਨੋਦ ਚੋਜ ਆਨੰਤਾ ॥ ਨਾਨਕ ਕਉ ਪ੍ਰਭ ਮਿਲਿਓ ਅਚਿੰਤਾ ॥ ੧ ॥ ਕਹੁ ਨਾਨਕ ਕੀਰਤਿ ਹਰਿ ਸਾਚੀ ॥ ਬਹੁਰਿ ਬਹੁਰਿ ਤਿਸੁ ਸੰਗਿ ਮਨੁ ਰਾਚੀ ॥ ੧ ॥ ਰਹਾਉ ॥ ਅਚਿੰਤ ਹਮਾਰੈ ਭੋਜਨ ਭਾਉ ॥ ਅਚਿੰਤ ਹਮਾਰੈ ਲੀਚੈ ਨਾਉ ॥ ਅਚਿੰਤ ਹਮਾਰੈ ਸਬਦਿ ਉਧਾਰ ॥ ਅਚਿੰਤ ਹਮਾਰੈ ਭਰੇ ਭੰਡਾਰ ॥ ੨ ॥ ਅਚਿੰਤ ਹਮਾਰੈ ਕਾਰਜ ਪੂਰੇ ॥ ਅਚਿੰਤ ਹਮਾਰੈ ਲਥੇ ਵਿਸੂਰੇ ॥ ਅਚਿੰਤ ਹਮਾਰੈ ਬੈਰੀ ਮੀਤਾ ॥ ਅਚਿੰਤੋ ਹੀ ਇਹੁ ਮਨੁ ਵਸਿ ਕੀਤਾ ॥ ੩ ॥ ਅਚਿੰਤ ਪ੍ਰਭੂ ਹਮ ਕੀਆ ਦਿਲਾਸਾ ॥ ਅਚਿੰਤ ਹਮਾਰੀ ਪੂਰਨ ਆਸਾ ॥ ਅਚਿੰਤ ਹਮਾੑ ਕਉ ਸਗਲ ਸਿਧਾਂਤੁ ॥ ਅਚਿੰਤੁ ਹਮ ਕਉ ਗੁਰਿ ਦਿਨੋ ਮੰਤੁ ॥ ੪ ॥ ਅਚਿੰਤ ਹਮਾਰੇ ਬਿਨਸੇ ਬੈਰ ॥ ਅਚਿੰਤ ਹਮਾਰੇ ਮਿਟੇ ਅੰਧੇਰ ॥ ਅਚਿੰਤੋ ਹੀ ਮਨਿ ਕੀਰਤਨੁ ਮੀਠਾ ॥ ਅਚਿੰਤੋ ਹੀ ਪ੍ਰਭੁ ਘਟਿ ਘਟਿ ਡੀਠਾ ॥ ੫ ॥ ਅਚਿੰਤ ਮਿਟਿਓ ਹੈ ਸਗਲੋ ਭਰਮਾ ॥ ਅਚਿੰਤ ਵਸਿਓ ਮਨਿ ਸੁਖ ਬਿਸ੍ਰਾਮਾ ॥ ਅਚਿੰਤ ਹਮਾਰੈ ਅਨਹਤ ਵਾਜੈ ॥ ਅਚਿੰਤ ਹਮਾਰੈ ਗੋਬਿੰਦੁ ਗਾਜੈ ॥ ੬ ॥ ਅਚਿੰਤ ਹਮਾਰੈ ਮਨੁ ਪਤੀਆਨਾ ॥ ਨਿਹਚਲ ਧਨੀ ਅਚਿੰਤੁ ਪਛਾਨਾ ॥ ਅਚਿੰਤੋ ਉਪਜਿਓ ਸਗਲ ਬਿਬੇਕਾ ॥ ਅਚਿੰਤ ਚਰੀ ਹਥਿ ਹਰਿ ਹਰਿ ਟੇਕਾ ॥ ੭ ॥ ਅਚਿੰਤ ਪ੍ਰਭੂ ਧੁਰਿ ਲਿਖਿਆ ਲੇਖੁ ॥ ਅਚਿੰਤ ਮਿਲਿਓ ਪ੍ਰਭੁ ਠਾਕੁਰੁ ਏਕੁ ॥ ਚਿੰਤ ਅਚਿੰਤਾ ਸਗਲੀ ਗਈ ॥ ਪ੍ਰਭ ਨਾਨਕ ਨਾਨਕ ਨਾਨਕ ਮਈ ॥ ੮ ॥ ੩ ॥ ੬ ॥

ਭੈਰਉ ਬਾਣੀ ਭਗਤਾ ਕੀ ॥ ਕਬੀਰ ਜੀਉ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਇਹ ਧਨੁ ਮੇਰੇ ਹਰਿ ਕੋ ਨਾਉ ॥ ਗਾਂਠਿ ਨ ਬਾਧਉ ਬੇਚਿ ਨ ਖਾਉ ॥ ੧ ॥ ਰਹਾਉ ॥ ਨਾਉ ਮੇਰੇ ਖੇਤੀ ਨਾਉ ਮੇਰੇ ਬਾਰੀ ॥ ਭਗਤਿ ਕਰਉ ਜਨੁ ਸਰਨਿ ਤੁਮਾੑਰੀ ॥ ੧ ॥ ਨਾਉ ਮੇਰੇ ਮਾਇਆ ਨਾਉ ਮੇਰੇ ਪੂੰਜੀ ॥ ਤੁਮਹਿ ਛੋਡਿ ਜਾਨਉ ਨਹੀ ਦੂਜੀ ॥ ੨ ॥ ਨਾਉ ਮੇਰੇ ਬੰਧਿਪ ਨਾਉ ਮੇਰੇ ਭਾਈ ॥ ਨਾਉ ਮੇਰੇ ਸੰਗਿ ਅੰਤਿ ਹੋਇ ਸਖਾਈ ॥ ੩ ॥ ਮਾਇਆ ਮਹਿ ਜਿਸੁ ਰਖੈ ਉਦਾਸੁ ॥ ਕਹਿ ਕਬੀਰ ਹਉ ਤਾ ਕੋ ਦਾਸੁ ॥ ੪ ॥ ੧ ॥ ਨਾਂਗੇ ਆਵਨੁ ਨਾਂਗੇ ਜਾਨਾ ॥ ਕੋਇ ਨ ਰਹਿਹੈ ਰਾਜਾ ਰਾਨਾ ॥ ੧ ॥ ਰਾਮੁ ਰਾਜਾ ਨਉ ਨਿਧਿ ਮੇਰੈ ॥ ਸੰਪੈ ਹੇਤੁ ਕਲਤੁ ਧਨੁ ਤੇਰੈ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥