੧੧੫੯
ਰਹਾਉ ॥ ਬੁਨਿ ਬੁਨਿ ਆਪ ਆਪੁ ਪਹਿਰਾਵਉ ॥ ਜਹ ਨਹੀ ਆਪੁ ਤਹਾ ਹੋਇ ਗਾਵਉ ॥ ੨ ॥ ਪੰਡਿਤ ਮੁਲਾਂ ਜੋ ਲਿਖਿ ਦੀਆ ॥ ਛਾਡਿ ਚਲੇ ਹਮ ਕਛੂ ਨ ਲੀਆ ॥ ੩ ॥ ਰਿਦੈ ਇਖਲਾਸੁ ਨਿਰਖਿ ਲੇ ਮੀਰਾ ॥ ਆਪੁ ਖੋਜਿ ਖੋਜਿ ਮਿਲੇ ਕਬੀਰਾ ॥ ੪ ॥ ੭ ॥ ਨਿਰਧਨ ਆਦਰੁ ਕੋਈ ਨ ਦੇਇ ॥ ਲਾਖ ਜਤਨ ਕਰੈ ਓਹੁ ਚਿਤਿ ਨ ਧਰੇਇ ॥ ੧ ॥ ਰਹਾਉ ॥ ਜਉ ਨਿਰਧਨੁ ਸਰਧਨ ਕੈ ਜਾਇ ॥ ਆਗੇ ਬੈਠਾ ਪੀਠਿ ਫਿਰਾਇ ॥ ੧ ॥ ਜਉ ਸਰਧਨੁ ਨਿਰਧਨ ਕੈ ਜਾਇ ॥ ਦੀਆ ਆਦਰੁ ਲੀਆ ਬੁਲਾਇ ॥ ੨ ॥ ਨਿਰਧਨੁ ਸਰਧਨੁ ਦੋਨਉ ਭਾਈ ॥ ਪ੍ਰਭ ਕੀ ਕਲਾ ਨ ਮੇਟੀ ਜਾਈ ॥ ੩ ॥ ਕਹਿ ਕਬੀਰ ਨਿਰਧਨੁ ਹੈ ਸੋਈ ॥ ਜਾ ਕੇ ਹਿਰਦੈ ਨਾਮੁ ਸ ਹੋਈ ॥ ੪ ॥ ੮ ॥ ਗੁਰ ਸੇਵਾ ਤੇ ਭਗਤਿ ਕਮਾਈ ॥ ਤਬ ਇਹ ਮਾਨਸ ਦੇਹੀ ਪਾਈ ॥ ਇਸ ਦੇਹੀ ਕਉ ਸਿਮਰਹਿ ਦੇਵ ॥ ਸੋ ਦੇਹੀ ਭਜੁ ਹਰਿ ਕੀ ਸੇਵ ॥ ੧ ॥ ਭਜਹੁ ਗੋੁਬਿੰਦ ਭੂਲਿ ਮਤ ਜਾਹੁ ॥ ਮਾਨਸ ਜਨਮ ਕਾ ਏਹੀ ਲਾਹੁ ॥ ੧ ॥ ਰਹਾਉ ॥ ਜਬ ਲਗੁ ਜਰਾ ਰੋਗੁ ਨਹੀ ਆਇਆ ॥ ਜਬ ਲਗੁ ਕਾਲਿ ਗ੍ਰਸੀ ਨਹੀ ਕਾਇਆ ॥ ਜਬ ਲਗੁ ਬਿਕਲ ਭਈ ਨਹੀ ਬਾਨੀ ॥ ਭਜਿ ਲੇਹਿ ਰੇ ਮਨ ਸਾਰਿਗਪਾਨੀ ॥ ੨ ॥ ਅਬ ਨ ਭਜਸਿ ਭਜਸਿ ਕਬ ਭਾਈ ॥ ਆਵੈ ਅੰਤੁ ਨ ਭਜਿਆ ਜਾਈ ॥ ਜੋ ਕਿਛੁ ਕਰਹਿ ਸੋਈ ਅਬ ਸਾਰੁ ॥ ਫਿਰਿ ਪਛੁਤਾਹੁ ਨ ਪਾਵਹੁ ਪਾਰੁ ॥ ੩ ॥ ਸੋ ਸੇਵਕੁ ਜੋ ਲਾਇਆ ਸੇਵ ॥ ਤਿਨ ਹੀ ਪਾਏ ਨਿਰੰਜਨ ਦੇਵ ॥ ਗੁਰ ਮਿਲਿ ਤਾ ਕੇ ਖੁਲੇੑ ਕਪਾਟ ॥ ਬਹਰਿ ਨ ਆਵੈ ਜੋਨੀ ਬਾਟ ॥ ੪ ॥ ਇਹੀ ਤੇਰਾ ਅਉਸਰੁ ਇਹ ਤੇਰੀ ਬਾਰ ॥ ਘਟ ਭੀਤਰਿ ਤੂ ਦੇਖੁ ਬਿਚਾਰਿ ॥ ਕਹਤ ਕਬੀਰੁ ਜੀਤਿ ਕੈ ਹਾਰਿ ॥ ਬਹੁ ਬਿਧਿ ਕਹਿਓ ਪੁਕਾਰਿ ਪੁਕਾਰਿ ॥ ੫ ॥ ੧ ॥ ੯ ॥ ਸਿਵ ਕੀ ਪੁਰੀ ਬਸੈ ਬੁਧਿ ਸਾਰੁ ॥ ਤਹ ਤੁਮੑ ਮਿਲਿ ਕੈ ਕਰਹੁ ਬਿਚਾਰੁ ॥ ਈਤ ਊਤ ਕੀ ਸੋਝੀ ਪਰੈ ॥ ਕਉਨੁ ਕਰਮ ਮੇਰਾ ਕਰਿ ਕਰਿ ਮਰੈ ॥ ੧ ॥ ਜਿਸ ਪਦ ਊਪਰਿ ਲਾਗੋ ਧਿਆਨੁ ॥ ਰਾਜਾ ਰਾਮ ਨਾਮੁ ਮੋਰਾ ਬ੍ਰਹਮ ਗਿਆਨੁ ॥ ੧ ॥ ਰਹਾਉ ॥ ਮੂਲ ਦੂਆਰੈ ਬੰਧਿਆ ਬੰਧੁ ॥ ਰਵਿ ਊਪਰਿ ਗਹਿ ਰਾਖਿਆ ਚੰਦੁ ॥ ਪਛਮ ਦੂਆਰੈ ਸੂਰਜੁ ਤਪੈ ॥ ਮੇਰ ਡੰਡ ਸਿਰ ਊਪਰਿ ਬਸੈ ॥ ੨ ॥ ਪਸਚਮ ਦੁਆਰੇ ਕੀ ਸਿਲ ਓੜ ॥ ਤਿਹ ਸਿਲ ਊਪਰਿ ਖਿੜਕੀ ਅਉਰ ॥ ਖਿੜਕੀ ਊਪਰਿ ਦਸਵਾ ਦੁਆਰੁ ॥ ਕਹਿ ਕਬੀਰ ਤਾ ਕਾ ਅੰਤੁ ਨ ਪਾਰੁ ॥ ੩ ॥ ੨ ॥ ੧੦ ॥ ਸੋ ਮੁਲਾਂ ਜੋ ਮਨ ਸਿਉ ਲਰੈ ॥ ਗੁਰ ਉਪਦੇਸਿ ਕਾਲ ਸਿਉ ਜੁਰੈ ॥ ਕਾਲ ਪੁਰਖ ਕਾ ਮਰਦੈ ਮਾਨੁ ॥ ਤਿਸੁ ਮੁਲਾ ਕਉ ਸਦਾ ਸਲਾਮੁ ॥ ੧ ॥ ਹੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥