੧੧੬
ਨਾਦੁ ਵਜਾਵਣਿਆ ॥ ੬ ॥ ਮਨਮੁਖ ਖੋਟੀ ਰਾਸਿ ਖੋਟਾ ਪਾਸਾਰਾ ॥ ਕੂੜੁ ਕਮਾਵਨਿ ਦੁਖੁ ਲਾਗੈ ਭਾਰਾ ॥ ਭਰਮੇ ਭੂਲੇ ਫਿਰਨਿ ਦਿਨ ਰਾਤੀ ਮਰਿ ਜਨਮਹਿ ਜਨਮੁ ਗਵਾਵਣਿਆ ॥ ੭ ॥ ਸਚਾ ਸਾਹਿਬੁ ਮੈ ਅਤਿ ਪਿਆਰਾ ॥ ਪੂਰੇ ਗੁਰ ਕੈ ਸਬਦਿ ਅਧਾਰਾ ॥ ਨਾਨਕ ਨਾਮਿ ਮਿਲੈ ਵਡਿਆਈ ਦੁਖੁ ਸੁਖੁ ਸਮ ਕਰਿ ਜਾਨਣਿਆ ॥ ੮ ॥ ੧੦ ॥ ੧੧ ॥ ਮਾਝ ਮਹਲਾ ੩ ॥ ਤੇਰੀਆ ਖਾਣੀ ਤੇਰੀਆ ਬਾਣੀ ॥ ਬਿਨੁ ਨਾਵੈ ਸਭ ਭਰਮਿ ਭੁਲਾਣੀ ॥ ਗੁਰ ਸੇਵਾ ਤੇ ਹਰਿ ਨਾਮੁ ਪਾਇਆ ਬਿਨੁ ਸਤਿਗੁਰ ਕੋਇ ਨ ਪਾਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਹਰਿ ਸੇਤੀ ਚਿਤੁ ਲਾਵਣਿਆ ॥ ਹਰਿ ਸਚਾ ਗੁਰ ਭਗਤੀ ਪਾਈਐ ਸਹਜੇ ਮੰਨਿ ਵਸਾਵਣਿਆ ॥ ੧ ॥ ਰਹਾਉ ॥ ਸਤਿਗੁਰੁ ਸੇਵੇ ਤਾ ਸਭ ਕਿਛੁ ਪਾਏ ॥ ਜੇਹੀ ਮਨਸਾ ਕਰਿ ਲਾਗੈ ਤੇਹਾ ਫਲੁ ਪਾਏ ॥ ਸਤਿਗੁਰੁ ਦਾਤਾ ਸਭਨਾ ਵਥੂ ਕਾ ਪੂਰੈ ਭਾਗਿ ਮਿਲਾਵਣਿਆ ॥ ੨ ॥ ਇਹੁ ਮਨੁ ਮੈਲਾ ਇਕੁ ਨ ਧਿਆਏ ॥ ਅੰਤਰਿ ਮੈਲੁ ਲਾਗੀ ਬਹੁ ਦੂਜੈ ਭਾਏ ॥ ਤਟਿ ਤੀਰਥਿ ਦਿਸੰਤਰਿ ਭਵੈ ਅਹੰਕਾਰੀ ਹੋਰੁ ਵਧੇਰੈ ਹਉਮੈ ਮਲੁ ਲਾਵਣਿਆ ॥ ੩ ॥ ਸਤਿਗੁਰੁ ਸੇਵੇ ਤਾ ਮਲੁ ਜਾਏ ॥ ਜੀਵਤੁ ਮਰੈ ਹਰਿ ਸਿਉ ਚਿਤੁ ਲਾਏ ॥ ਹਰਿ ਨਿਰਮਲੁ ਸਚੁ ਮੈਲੁ ਨ ਲਾਗੈ ਸਚਿ ਲਾਗੈ ਮੈਲੁ ਗਵਾਵਣਿਆ ॥ ੪ ॥ ਬਾਝੁ ਗੁਰੂ ਹੈ ਅੰਧੁ ਗੁਬਾਰਾ ॥ ਅਗਿਆਨੀ ਅੰਧਾ ਅੰਧੁ ਅੰਧਾਰਾ ॥ ਬਿਸਟਾ ਕੇ ਕੀੜੇ ਬਿਸਟਾ ਕਮਾਵਹਿ ਫਿਰਿ ਬਿਸਟਾ ਮਾਹਿ ਪਚਾਵਣਿਆ ॥ ੫ ॥ ਮੁਕਤੇ ਸੇਵੇ ਮੁਕਤਾ ਹੋਵੈ ॥ ਹਉਮੈ ਮਮਤਾ ਸਬਦੇ ਖੋਵੈ ॥ ਅਨਦਿਨੁ ਹਰਿ ਜੀਉ ਸਚਾ ਸੇਵੀ ਪੂਰੈ ਭਾਗਿ ਗੁਰੁ ਪਾਵਣਿਆ ॥ ੬ ॥ ਆਪੇ ਬਖਸੇ ਮੇਲਿ ਮਿਲਾਏ ॥ ਪੂਰੇ ਗੁਰ ਤੇ ਨਾਮੁ ਨਿਧਿ ਪਾਏ ॥ ਸਚੈ ਨਾਮਿ ਸਦਾ ਮਨੁ ਸਚਾ ਸਚੁ ਸੇਵੇ ਦੁਖੁ ਗਵਾਵਣਿਆ ॥ ੭ ॥ ਸਦਾ ਹਜੂਰਿ ਦੂਰਿ ਨ ਜਾਣਹੁ ॥ ਗੁਰ ਸਬਦੀ ਹਰਿ ਅੰਤਰਿ ਪਛਾਣਹੁ ॥ ਨਾਨਕ ਨਾਮਿ ਮਿਲੈ ਵਡਿਆਈ ਪੂਰੇ ਗੁਰ ਤੇ ਪਾਵਣਿਆ ॥ ੮ ॥ ੧੧ ॥ ੧੨ ॥ ਮਾਝ ਮਹਲਾ ੩ ॥ ਐਥੈ ਸਾਚੇ ਸੁ ਆਗੈ ਸਾਚੇ ॥ ਮਨੁ ਸਚਾ ਸਚੈ ਸਬਦਿ ਰਾਚੇ ॥ ਸਚਾ ਸੇਵਹਿ ਸਚੁ ਕਮਾਵਹਿ ਸਚੋ ਸਚੁ ਕਮਾਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਸਚਾ ਨਾਮੁ ਮੰਨਿ ਵਸਾਵਣਿਆ ॥ ਸਚੇ ਸੇਵਹਿ ਸਚਿ ਸਮਾਵਹਿ ਸਚੇ ਕੇ ਗੁਣ ਗਾਵਣਿਆ ॥ ੧ ॥ ਰਹਾਉ ॥ ਪੰਡਿਤ ਪੜਹਿ ਸਾਦੁ ਨ ਪਾਵਹਿ ॥ ਦੂਜੈ ਭਾਇ ਮਾਇਆ ਮਨੁ ਭਰਮਾਵਹਿ ॥ ਮਾਇਆ ਮੋਹਿ ਸਭ ਸੁਧਿ ਗਵਾਈ ਕਰਿ ਅਵਗਣ ਪਛੋਤਾਵਣਿਆ ॥ ੨ ॥ ਸਤਿਗੁਰੁ ਮਿਲੈ ਤਾ ਤਤੁ ਪਾਏ ॥ ਹਰਿ ਕਾ ਨਾਮੁ ਮੰਨਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥