੧੧੬੦
ਹਜੂਰਿ ਕਤ ਦੂਰਿ ਬਤਾਵਹੁ ॥ ਦੁੰਦਰ ਬਾਧਹੁ ਸੁੰਦਰ ਪਾਵਹੁ ॥ ੧ ॥ ਰਹਾਉ ॥ ਕਾਜੀ ਸੋ ਜੁ ਕਾਇਆ ਬੀਚਾਰੈ ॥ ਕਾਇਆ ਕੀ ਅਗਨਿ ਬ੍ਰਹਮੁ ਪਰਜਾਰੈ ॥ ਸੁਪਨੈ ਬਿੰਦੁ ਨ ਦੇਈ ਝਰਨਾ ॥ ਤਿਸੁ ਕਾਜੀ ਕਉ ਜਰਾ ਨ ਮਰਨਾ ॥ ੨ ॥ ਸੋ ਸੁਰਤਾਨੁ ਹੁ ਦੁਇ ਸਰ ਤਾਨੈ ॥ ਬਾਹਰਿ ਜਾਤਾ ਭੀਤਰਿ ਆਨੈ ॥ ਗਗਨ ਮੰਡਲ ਮਹਿ ਲਸਕਰੁ ਕਰੈ ॥ ਸੋ ਸੁਰਤਾਨੁ ਛਤ੍ਰੁ ਸਿਰਿ ਧਰੈ ॥ ੩ ॥ ਜੋਗੀ ਗੋਰਖੁ ਗੋਰਖੁ ਕਰੈ ॥ ਹਿੰਦੂ ਰਾਮ ਨਾਮੁ ਉਚਰੈ ॥ ਮੁਸਲਮਾਨੁ ਕਾ ਏਕੁ ਖੁਦਾਇ ॥ ਕਬੀਰ ਕਾ ਸੁਆਮੀ ਰਹਿਆ ਸਮਾਇ ॥ ੪ ॥ ੩ ॥ ੧੧ ॥ ਮਹਲਾ ੫ ॥ ਜੋ ਪਾਥਰ ਕਉ ਕਹਤੇ ਦੇਵ ॥ ਤਾ ਕੀ ਬਿਰਥਾ ਹੋਵੈ ਸੇਵ ॥ ਜੋ ਪਾਥਰ ਕੀ ਪਾਂਈ ਪਾਇ ॥ ਤਿਸ ਕੀ ਘਾਲ ਅਜਾਂਈ ਜਾਇ ॥ ੧ ॥ ਠਾਕੁਰੁ ਹਮਾਰਾ ਸਦ ਬੋਲੰਤਾ ॥ ਸਰਬ ਜੀਆ ਕਉ ਪ੍ਰਭੁ ਦਾਨੁ ਦੇਤਾ ॥ ੧ ॥ ਰਹਾਉ ॥ ਅੰਤਰਿ ਦੇਉ ਨ ਜਾਨੈ ਅੰਧੁ ॥ ਭ੍ਰਮ ਕਾ ਮੋਹਿਆ ਪਾਵੈ ਫੰਧੁ ॥ ਨ ਪਾਥਰੁ ਬੋਲੈ ਨਾ ਕਿਛੁ ਦੇਇ ॥ ਫੋਕਟ ਕਰਮ ਨਿਹਫਲ ਹੈ ਸੇਵ ॥ ੨ ॥ ਜੇ ਮਿਰਤਕ ਕਉ ਚੰਦਨੁ ਚੜਾਵੈ ॥ ਉਸ ਤੇ ਕਹਹੁ ਕਵਨ ਫਲ ਪਾਵੈ ॥ ਜੇ ਮਿਰਤਕ ਕਉ ਬਿਸਟਾ ਮਾਹਿ ਰੁਲਾਈ ॥ ਤਾਂ ਮਿਰਤਕ ਕਾ ਕਿਆ ਘਟਿ ਜਾਈ ॥ ੩ ॥ ਕਹਤ ਕਬੀਰ ਹਉ ਕਹਉ ਪੁਕਾਰਿ ॥ ਸਮਝਿ ਦੇਖੁ ਸਾਕਤ ਗਾਵਾਰ ॥ ਦੂਜੈ ਭਾਇ ਬਹੁਤੁ ਘਰ ਗਾਲੇ ॥ ਰਾਮ ਭਗਤ ਹੈ ਸਦਾ ਸੁਖਾਲੇ ॥ ੪ ॥ ੪ ॥ ੧੨ ॥ ਜਲ ਮਹਿ ਮੀਨ ਮਾਇਆ ਕੇ ਬੇਧੇ ॥ ਦੀਪਕ ਪਤੰਗ ਮਾਇਆ ਕੇ ਛੇਦੇ ॥ ਕਾਮ ਮਾਇਆ ਕੁੰਚਰ ਕਉ ਬਿਆਪੈ ॥ ਭੁਇਅੰਗਮ ਭ੍ਰਿੰਗ ਮਾਇਆ ਮਹਿ ਖਾਪੇ ॥ ੧ ॥ ਮਾਇਆ ਐਸੀ ਮੋਹਨੀ ਭਾਈ ॥ ਜੇਤੇ ਜੀਅ ਤੇਤੇ ਡਹਕਾਈ ॥ ੧ ॥ ਰਹਾਉ ॥ ਪੰਖੀ ਮ੍ਰਿਗ ਮਾਇਆ ਮਹਿ ਰਾਤੇ ॥ ਸਾਕਰ ਮਾਖੀ ਅਧਿਕ ਸੰਤਾਪੇ ॥ ਤੁਰੇ ਉਸਟ ਮਾਇਆ ਮਹਿ ਭੇਲਾ ॥ ਸਿਧ ਚਉਰਾਸੀਹ ਮਾਇਆ ਮਹਿ ਖੇਲਾ ॥ ੨ ॥ ਛਿਅ ਜਤੀ ਮਾਇਆ ਕੇ ਬੰਦਾ ॥ ਨਵੈ ਨਾਥ ਸੂਰਜ ਅਰੁ ਚੰਦਾ ॥ ਤਪੇ ਰਖੀਸਰ ਮਾਇਆ ਮਹਿ ਸੂਤਾ ॥ ਮਾਇਆ ਮਹਿ ਕਾਲੁ ਅਰੁ ਪੰਚ ਦੂਤਾ ॥ ੩ ॥ ਸੁਆਨ ਸਿਆਲ ਮਾਇਆ ਮਹਿ ਰਾਤਾ ॥ ਬੰਤਰ ਚੀਤੇ ਅਰੁ ਸਿੰਘਾਤਾ ॥ ਮਾਂਜਾਰ ਗਾਡਰ ਅਰੁ ਲੂਬਰਾ ॥ ਬਿਰਖ ਮੂਲ ਮਾਇਆ ਮਹਿ ਪਰਾ ॥ ੪ ॥ ਮਾਇਆ ਅੰਤਰਿ ਭੀਨੇ ਦੇਵ ॥ ਸਾਗਰ ਇੰਦ੍ਰਾ ਅਰੁ ਧਰਤੇਵ ॥ ਕਹਿ ਕਬੀਰ ਜਿਸੁ ਉਦਰੁ ਤਿਸੁ ਮਾਇਆ ॥ ਤਬ ਛੂਟੇ ਜਬ ਸਾਧੂ ਪਾਇਆ ॥ ੫ ॥ ੫ ॥ ੧੩ ॥ ਜਬ ਲਗੁ ਮੇਰੀ ਮੇਰੀ ਕਰੈ ॥ ਤਬ ਲਗੁ ਕਾਜੁ ਏਕੁ ਨਹੀ ਸਰੈ ॥ ਜਬ ਮੇਰੀ ਮੇਰੀ ਮਿਟਿ ਜਾਇ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥