੧੧੬੧
ਤਬ ਪ੍ਰਭ ਕਾਜੁ ਸਵਾਰਹਿ ਆਇ ॥ ੧ ॥ ਐਸਾ ਗਿਆਨੁ ਬਿਚਾਰੁ ਮਨਾ ॥ ਹਰਿ ਕੀ ਨ ਸਿਮਰਹੁ ਦੁਖ ਭੰਜਨਾ ॥ ੧ ॥ ਰਹਾਉ ॥ ਜਬ ਲਗੁ ਸਿੰਘੁ ਰਹੈ ਬਨ ਮਾਹਿ ॥ ਤਬ ਲਗੁ ਬਨੁ ਫੂਲੈ ਹੀ ਨਾਹਿ ॥ ਜਬ ਹੀ ਸਿਆਰੁ ਸਿੰਘ ਕਉ ਖਾਇ ॥ ਫੂਲਿ ਰਹੀ ਸਗਲੀ ਬਨਰਾਇ ॥ ੨ ॥ ਜੀਤੋ ਬੂਡੈ ਹਾਰੋ ਤਿਰੈ ॥ ਗੁਰ ਪਰਸਾਦੀ ਪਾਰਿ ਉਤਰੈ ॥ ਦਾਸੁ ਕਬੀਰੁ ਕਹੈ ਸਮਝਾਇ ॥ ਕੇਵਲ ਰਾਮ ਰਹਹੁ ਲਿਵ ਲਾਇ ॥ ੩ ॥ ੬ ॥ ੧੪ ॥ ਸਤਰਿ ਸੈਇ ਸਲਾਰ ਹੈ ਜਾ ਕੇ ॥ ਸਵਾ ਲਾਖੁ ਪੈਕਾਬਰ ਤਾ ਕੇ ॥ ਸੇਖ ਜੁ ਕਹੀਅਹਿ ਕੋਟਿ ਅਠਾਸੀ ॥ ਛਪਨ ਕੋਟਿ ਜਾ ਕੇ ਖੇਲ ਖਾਸੀ ॥ ੧ ॥ ਮੋ ਗਰੀਬ ਕੀ ਕੋ ਗੁਜਰਾਵੈ ॥ ਮਜਲਸਿ ਦੂਰਿ ਮਹਲੁ ਕੋ ਪਾਵੈ ॥ ੧ ॥ ਰਹਾਉ ॥ ਤੇਤੀਸ ਕਰੋੜੀ ਹੈ ਖੇਲ ਖਾਨਾ ॥ ਚਉਰਾਸੀ ਲਖ ਫਿਰੈ ਦਿਵਾਨਾਂ ॥ ਬਾਬਾ ਆਦਮ ਕਉ ਕਿਛੁ ਨਦਰਿ ਦਿਖਾਈ ॥ ਉਨਿ ਭੀ ਭਿਸਤਿ ਘਨੇਰੀ ਪਾਈ ॥ ੨ ॥ ਦਿਲ ਖਲਹਲੁ ਜਾ ਕੈ ਜਰਦ ਰੂ ਬਾਨੀ ॥ ਛੋਡਿ ਕਤੇਬ ਕਰੈ ਸੈਤਾਨੀ ॥ ਦੁਨੀਆ ਦੋਸੁ ਰੋਸੁ ਹੈ ਲੋਈ ॥ ਅਪਨਾ ਕੀਆ ਪਾਵੈ ਸੋਈ ॥ ੩ ॥ ਤੁਮ ਦਾਤੇ ਹਮ ਸਦਾ ਭਿਖਾਰੀ ॥ ਦੇਉ ਜਬਾਬੁ ਹੋਇ ਬਜਗਾਰੀ ॥ ਦਾਸੁ ਕਬੀਰੁ ਤੇਰੀ ਪਨਹ ਸਮਾਨਾਂ ॥ ਭਿਸਤੁ ਨਜੀਕਿ ਰਾਖੁ ਰਹਮਾਨਾ ॥ ੪ ॥ ੭ ॥ ੧੫ ॥ ਸਭ ਕੋਈ ਚਲਤ ਕਹਤ ਹੈ ਊਹਾਂ ॥ ਨਾ ਜਾਨਉ ਬੈਕੁੰਠੁ ਹੈ ਕਹਾਂ ॥ ੧ ॥ ਰਹਾਉ ॥ ਆਪ ਆਪ ਕਾ ਮਰਮੁ ਨ ਜਾਨਾਂ ॥ ਬਾਤਨ ਹੀ ਬੈਕੁੰਠੁ ਬਖਾਨਾਂ ॥ ੧ ॥ ਜਬ ਲਗੁ ਮਨ ਬੈਕੁੰਠ ਕੀ ਆਸ ॥ ਤਬ ਲਗੁ ਨਾਹੀ ਚਰਨ ਨਿਵਾਸ ॥ ੨ ॥ ਖਾਈ ਕੋਟੁ ਨ ਪਰਲ ਪਗਾਰਾ ॥ ਨਾ ਜਾਨਉ ਬੈਕੁੰਠ ਦੁਆਰਾ ॥ ੩ ॥ ਕਹਿ ਕਮੀਰ ਅਬ ਕਹੀਐ ਕਾਹਿ ॥ ਸਾਧਸੰਗਤਿ ਬੈਕੁੰਠੈ ਆਹਿ ॥ ੪ ॥ ੮ ॥ ੧੬ ॥ ਕਿਉ ਲੀਜੈ ਗਢੁ ਬੰਕਾ ਭਾਈ ॥ ਦੋਵਰ ਕੋਟ ਅਰੁ ਤੇਵਰ ਖਾਈ ॥ ੧ ॥ ਰਹਾਉ ॥ ਪਾਂਚ ਪਚੀਸ ਮੋਹ ਮਦ ਮਤਸਰ ਆਡੀ ਪਰਬਲ ਮਾਇਆ ॥ ਜਨ ਗਰੀਬ ਕੋ ਜੋਰੁ ਨ ਪਹੁਚੈ ਕਹਾ ਕਰਉ ਰਘੁਰਾਇਆ ॥ ੧ ॥ ਕਾਮੁ ਕਵਾਰੀ ਦੁਖੁ ਸੁਖੁ ਦਰਵਾਨੀ ਪਾਪੁ ਪੁੰਨੁ ਦਰਵਾਜਾ ॥ ਕ੍ਰੋਧੁ ਪ੍ਰਧਾਨੁ ਮਹਾ ਬਡ ਦੁੰਦਰ ਤਹ ਮਨੁ ਮਾਵਾਸੀ ਰਾਜਾ ॥ ੨ ॥ ਸ੍ਵਾਦ ਸਨਾਹ ਟੋਪੁ ਮਮਤਾ ਕੋ ਕੁਬੁਧਿ ਕਮਾਨ ਚਢਾਈ ॥ ਤਿਸਨਾ ਤੀਰ ਰਹੇ ਘਟ ਭੀਤਰਿ ਇਉ ਗਢੁ ਲੀਓ ਨ ਜਾਈ ॥ ੩ ॥ ਪ੍ਰੇਮ ਪਲੀਤਾ ਸੁਰਤਿ ਹਵਾਈ ਗੋਲਾ ਗਿਆਨੁ ਚਲਾਇਆ ॥ ਬ੍ਰਹਮ ਅਗਨਿ ਸਹਜੇ ਪਰਜਾਲੀ ਏਕਹਿ ਚੋਟ ਸਿਝਾਇਆ ॥ ੪ ॥ ਸਤੁ ਸੰਤੋਖੁ ਲੈ ਲਰਨੇ ਲਾਗਾ ਤੋਰੇ ਦੁਇ ਦਰਵਾਜਾ ॥ ਸਾਧਸੰਗਤਿ ਅਰੁ ਗੁਰ ਕੀ ਕ੍ਰਿਪਾ ਤੇ ਪਕਰਿਓ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥