੧੧੬੩
ਰਹਾਉ ॥ ਕੋਟਿ ਚੰਦ੍ਰਮੇ ਕਰਹਿ ਚਰਾਕ ॥ ਸੁਰ ਤੇਤੀਸਉ ਜੇਵਹਿ ਪਾਕ ॥ ਨਵ ਗ੍ਰਹ ਕੋਟਿ ਠਾਢੇ ਦਰਬਾਰ ॥ ਧਰਮ ਕੋਟਿ ਜਾ ਕੈ ਪ੍ਰਤਿਹਾਰ ॥ ੨ ॥ ਪਵਨ ਕੋਟਿ ਚਉਬਾਰੇ ਫਿਰਹਿ ॥ ਬਾਸਕ ਕੋਟਿ ਸੇਜ ਬਿਸਥਰਹਿ ॥ ਸਮੁੰਦ ਕੋਟਿ ਜਾ ਕੇ ਪਾਨੀਹਾਰ ॥ ਰੋਮਾਵਲਿ ਕੋਟਿ ਅਠਾਰਹ ਭਾਰ ॥ ੩ ॥ ਕੋਟਿ ਕਮੇਰ ਭਰਹਿ ਭੰਡਾਰ ॥ ਕੋਟਿਕ ਲਖਿਮੀ ਕਰੈ ਸੀਗਾਰ ॥ ਕੋਟਿਕ ਪਾਪ ਪੁੰਨ ਬਹੁ ਹਿਰਹਿ ॥ ਇੰਦ੍ਰ ਕੋਟਿ ਜਾ ਕੇ ਸੇਵਾ ਕਰਹਿ ॥ ੪ ॥ ਛਪਨ ਕੋਟਿ ਜਾ ਕੈ ਪ੍ਰਤਿਹਾਰ ॥ ਨਗਰੀ ਨਗਰੀ ਖਿਅਤ ਅਪਾਰ ॥ ਲਟ ਛੂਟੀ ਵਰਤੈ ਬਿਕਰਾਲ ॥ ਕੋਟਿ ਕਲਾ ਖੇਲੈ ਗੋਪਾਲ ॥ ੫ ॥ ਕੋਟਿ ਜਗ ਜਾ ਕੈ ਦਰਬਾਰ ॥ ਗੰਧ੍ਰਬ ਕੋਟਿ ਕਰਹਿ ਜੈਕਾਰ ॥ ਬਿਦਿਆ ਕੋਟਿ ਸਭੇ ਗੁਨ ਕਹੈ ॥ ਤਊ ਪਾਰਬ੍ਰਹਮ ਕਾ ਅੰਤੁ ਨ ਲਹੈ ॥ ੬ ॥ ਬਾਵਨ ਕੋਟਿ ਜਾ ਕੈ ਰੋਮਾਵਲੀ ॥ ਰਾਵਨ ਸੈਨਾ ਜਹ ਤੇ ਛਲੀ ॥ ਸਹਸ ਕੋਟਿ ਬਹੁ ਕਹਤ ਪੁਰਾਨ ॥ ਦੁਰਜੋਧਨ ਕਾ ਮਥਿਆ ਮਾਨੁ ॥ ੭ ॥ ਕੰਦ੍ਰਪ ਕੋਟਿ ਜਾ ਕੈ ਲਵੈ ਨ ਧਰਹਿ ॥ ਅੰਤਰ ਅੰਤਰਿ ਮਨਸਾ ਹਰਹਿ ॥ ਕਹਿ ਕਬੀਰ ਸੁਨਿ ਸਾਰਿਗਪਾਨ ॥ ਦੇਹਿ ਅਭੈ ਪਦੁ ਮਾਂਗਉ ਦਾਨ ॥ ੮ ॥ ੨ ॥ ੧੮ ॥ ੨੦ ॥

ਭੈਰਉ ਬਾਨੀ ਨਾਮਦੇਉ ਜੀਉ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਰੇ ਜਿਹਬਾ ਕਰਉ ਸਤ ਖੰਡ ॥ ਜਾਮਿ ਨ ਉਚਰਸਿ ਸ੍ਰੀ ਗੋਬਿੰਦ ॥ ੧ ॥ ਰੰਗੀ ਲੇ ਜਿਹਬਾ ਹਰਿ ਕੈ ਨਾਇ ॥ ਸੁਰੰਗ ਰੰਗੀਲੇ ਹਰਿ ਹਰਿ ਧਿਆਇ ॥ ੧ ॥ ਰਹਾਉ ॥ ਮਿਥਿਆ ਜਿਹਬਾ ਅਵਰੇਂ ਕਾਮ ॥ ਨਿਰਬਾਣ ਪਦੁ ਇਕੁ ਹਰਿ ਕੋ ਨਾਮੁ ॥ ੨ ॥ ਅਸੰਖ ਕੋਟਿ ਅਨ ਪੂਜਾ ਕਰੀ ॥ ਏਕ ਨ ਪੂਜਸਿ ਨਾਮੈ ਹਰੀ ॥ ੩ ॥ ਪ੍ਰਣਵੈ ਨਾਮਦੇਉ ਇਹ ਕਰਣਾ ॥ ਅਨੰਤ ਰੂਪ ਤੇਰੇ ਨਾਰਾਇਣਾ ॥ ੪ ॥ ੧ ॥ ਪਰ ਧਨ ਪਰ ਦਾਰਾ ਪਰਹਰੀ ॥ ਤਾ ਕੈ ਨਿਕਟਿ ਬਸੈ ਨਰਹਰੀ ॥ ੧ ॥ ਜੋ ਨ ਭਜੰਤੇ ਨਾਰਾਇਣਾ ॥ ਤਿਨ ਕਾ ਮੈ ਨ ਕਰਉ ਦਰਸਨਾ ॥ ੧ ॥ ਰਹਾਉ ॥ ਜਿਨ ਕੈ ਭੀਤਰਿ ਹੈ ਅੰਤਰਾ ॥ ਜੈਸੇ ਪਸੁ ਤੈਸੇ ਓਇ ਨਰਾ ॥ ੨ ॥ ਪ੍ਰਣਵਤਿ ਨਾਮਦੇਉ ਨਾਕਹਿ ਬਿਨਾ ॥ ਨਾ ਸੋਹੈ ਬਤੀਸ ਲਖਨਾ ॥ ੩ ॥ ੨ ॥ ਦੂਧੁ ਕਟੋਰੈ ਗਡਵੈ ਪਾਨੀ ॥ ਕਪਲ ਗਾਇ ਨਾਮੈ ਦੁਹਿ ਆਨੀ ॥ ੧ ॥ ਦੂਧੁ ਪੀਉ ਗੋਬਿੰਦੇ ਰਾਇ ॥ ਦੂਧੁ ਪੀਉ ਮੇਰੋ ਮਨੁ ਪਤੀਆਇ ॥ ਨਾਹੀ ਤ ਘਰ ਕੋ ਬਾਪੁ ਰਿਸਾਇ ॥ ੧ ॥ ਰਹਾਉ ॥ ਸੋੁਇਨ ਕਟੋਰੀ ਅੰਮ੍ਰਿਤ ਭਰੀ ॥ ਲੈ ਨਾਮੈ ਹਰਿ ਆਗੈ ਧਰੀ ॥ ੨ ॥ ਏਕੁ ਭਗਤੁ ਮੇਰੇ ਹਿਰਦੈ ਬਸੈ ॥ ਨਾਮੇ ਦੇਖਿ ਨਰਾਇਨੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥