੧੧੬੪
ਹਸੈ ॥ ੩ ॥ ਦੂਧੁ ਪੀਆਇ ਭਗਤੁ ਘਰਿ ਗਇਆ ॥ ਨਾਮੇ ਹਰਿ ਕਾ ਦਰਸਨੁ ਭਇਆ ॥ ੪ ॥ ੩ ॥ ਮੈ ਬਉਰੀ ਮੇਰਾ ਰਾਮੁ ਭਤਾਰੁ ॥ ਰਚਿ ਰਚਿ ਤਾ ਕਉ ਕਰਉ ਸਿੰਗਾਰੁ ॥ ੧ ॥ ਭਲੇ ਨਿੰਦਉ ਭਲੇ ਨਿੰਦਉ ਭਲੇ ਨਿੰਦਉ ਲੋਗੁ ॥ ਤਨੁ ਮਨੁ ਰਾਮ ਪਿਆਰੇ ਜੋਗੁ ॥ ੧ ॥ ਰਹਾਉ ॥ ਬਾਦੁ ਬਿਬਾਦੁ ਕਾਹੂ ਸਿਉ ਨ ਕੀਜੈ ॥ ਰਸਨਾ ਰਾਮ ਰਸਾਇਨੁ ਪੀਜੈ ॥ ੨ ॥ ਅਬ ਜੀਅ ਜਾਨਿ ਐਸੀ ਬਨਿ ਆਈ ॥ ਮਿਲਉ ਗੁਪਾਲ ਨੀਸਾਨੁ ਬਜਾਈ ॥ ੩ ॥ ਉਸਤਤਿ ਨਿੰਦਾ ਕਰੈ ਨਰੁ ਕੋਈ ॥ ਨਾਮੇ ਸ੍ਰੀਰੰਗੁ ਭੇਟਲ ਸੋਈ ॥ ੪ ॥ ੪ ॥ ਕਬਹੂ ਖੀਰਿ ਖਾਡ ਘੀਉ ਨ ਭਾਵੈ ॥ ਕਬਹੂ ਘਰ ਘਰ ਟੂਕ ਮਗਾਵੈ ॥ ਕਬਹੂ ਕੂਰਨੁ ਚਨੇ ਬਿਨਾਵੈ ॥ ੧ ॥ ਜਿਉ ਰਾਮੁ ਰਾਖੈ ਤਿਉ ਰਹੀਐ ਰੇ ਭਾਈ ॥ ਹਰਿ ਕੀ ਮਹਿਮਾ ਕਿਛੁ ਕਥਨੁ ਨ ਜਾਈ ॥ ੧ ॥ ਰਹਾਉ ॥ ਕਬਹੂ ਤੁਰੇ ਤੁਰੰਗ ਨਚਾਵੈ ॥ ਕਬਹੂ ਪਾਇ ਪਨਹੀਓ ਨ ਪਾਵੈ ॥ ੨ ॥ ਕਬਹੂ ਖਾਟ ਸੁਪੇਦੀ ਸੁਵਾਵੈ ॥ ਕਬਹੂ ਭੂਮਿ ਪੈਆਰੁ ਨ ਪਾਵੈ ॥ ੩ ॥ ਭਨਤਿ ਨਾਮਦੇਉ ਇਕੁ ਨਾਮੁ ਨਿਸਤਾਰੈ ॥ ਜਿਹ ਗੁਰੁ ਮਿਲੈ ਤਿਹ ਪਾਰਿ ਉਤਾਰੈ ॥ ੪ ॥ ੫ ॥ ਹਸਤ ਖੇਲਤ ਤੇਰੇ ਦੇਹੁਰੇ ਆਇਆ ॥ ਭਗਤਿ ਕਰਤ ਨਾਮ ਪਕਰਿ ਉਠਾਇਆ ॥ ੧ ॥ ਹੀਨੜੀ ਜਾਤਿ ਮੇਰੀ ਜਾਦਿਮ ਰਾਇਆ ॥ ਛੀਪੇ ਕੇ ਜਨਮਿ ਕਾਹੇ ਕਉ ਆਇਆ ॥ ੧ ॥ ਰਹਾਉ ॥ ਲੈ ਕਮਲੀ ਚਲਿਓ ਪਲਟਾਇ ॥ ਦੇਹੁਰੈ ਪਾਛੈ ਬੈਠਾ ਜਾਇ ॥ ੨ ॥ ਜਿਉ ਜਿਉ ਨਾਮਾ ਹਰਿ ਗੁਣ ਉਚਰੈ ॥ ਭਗਤ ਜਨਾਂ ਕਉ ਦੇਹੁਰਾ ਫਿਰੈ ॥ ੩ ॥ ੬ ॥

ਭੈਰਉ ਨਾਮਦੇਉ ਜੀਉ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਜੈਸੀ ਭੂਖੇ ਪ੍ਰੀਤਿ ਅਨਾਜ ॥ ਤ੍ਰਿਖਾਵੰਤ ਜਲ ਸੇਤੀ ਕਾਜ ॥ ਜੈਸੀ ਮੂੜ ਕੁਟੰਬ ਪਰਾਇਣ ॥ ਐਸੀ ਨਾਮੇ ਪ੍ਰੀਤਿ ਨਰਾਇਣ ॥ ੧ ॥ ਨਾਮੇ ਪ੍ਰੀਤਿ ਨਾਰਾਇਣ ਲਾਗੀ ॥ ਸਹਜ ਸੁਭਾਇ ਭਇਓ ਬੈਰਾਗੀ ॥ ੧ ॥ ਰਹਾਉ ॥ ਜੈਸੀ ਪਰ ਪੁਰਖਾ ਰਤ ਨਾਰੀ ॥ ਲੋਭੀ ਨਰੁ ਧਨ ਕਾ ਹਿਤਕਾਰੀ ॥ ਕਾਮੀ ਪੁਰਖ ਕਾਮਨੀ ਪੀਆਰੀ ॥ ਐਸੀ ਨਾਮੇ ਪ੍ਰੀਤਿ ਮੁਰਾਰੀ ॥ ੨ ॥ ਸਾਈ ਪ੍ਰੀਤਿ ਜਿ ਆਪੇ ਲਾਏ ॥ ਗੁਰ ਪਰਸਾਦੀ ਦੁਬਿਧਾ ਜਾਏ ॥ ਕਬਹੁ ਨ ਤੂਟਸਿ ਰਹਿਆ ਸਮਾਇ ॥ ਨਾਮੇ ਚਿਤੁ ਲਾਇਆ ਸਚਿ ਨਾਇ ॥ ੩ ॥ ਜੈਸੀ ਪ੍ਰੀਤਿ ਬਾਰਿਕ ਅਰੁ ਮਾਤਾ ॥ ਐਸਾ ਹਰਿ ਸੇਤੀ ਮਨੁ ਰਾਤਾ ॥ ਪ੍ਰਣਵੈ ਨਾਮਦੇਉ ਲਾਗੀ ਪ੍ਰੀਤਿ ॥ ਗੋਬਿਦੁ ਬਸੈ ਹਮਾਰੈ ਚੀਤਿ ॥ ੪ ॥ ੧ ॥ ੭ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥