੧੧੬੫
ਘਰ ਕੀ ਨਾਰਿ ਤਿਆਗੈ ਅੰਧਾ ॥ ਪਰ ਨਾਰੀ ਸਿਉ ਘਾਲੈ ਧੰਧਾ ॥ ਜੈਸੇ ਸਿੰਬਲੁ ਦੇਖਿ ਸੂਆ ਬਿਗਸਾਨਾ ॥ ਅੰਤ ਕੀ ਬਾਰ ਮੂਆ ਲਪਟਾਨਾ ॥ ੧ ॥ ਪਾਪੀ ਕਾ ਘਰੁ ਅਗਨੇ ਮਾਹਿ ॥ ਜਲਤ ਰਹੈ ਮਿਟਵੈ ਕਬ ਨਾਹਿ ॥ ੧ ॥ ਰਹਾਉ ॥ ਹਰਿ ਕੀ ਭਗਤਿ ਨ ਦੇਖੈ ਜਾਇ ॥ ਮਾਰਗੁ ਛੋਡਿ ਅਮਾਰਗਿ ਪਾਇ ॥ ਮੂਲਹੁ ਭੂਲਾ ਆਵੈ ਜਾਇ ॥ ਅੰਮ੍ਰਿਤੁ ਡਾਰਿ ਲਾਦਿ ਬਿਖੁ ਖਾਇ ॥ ੨ ॥ ਜਿਉ ਬੇਸ੍ਵਾ ਕੇ ਪਰੈ ਅਖਾਰਾ ॥ ਕਾਪਰੁ ਪਹਿਰਿ ਕਰਹਿ ਸੀਂ.ਗਾਰਾ ॥ ਪੂਰੇ ਤਾਲ ਨਿਹਾਲੇ ਸਾਸ ॥ ਵਾ ਕੇ ਗਲੇ ਜਮ ਕਾ ਹੈ ਫਾਸ ॥ ੩ ॥ ਜਾ ਕੇ ਮਸਤਕਿ ਲਿਖਿਓ ਕਰਮਾ ॥ ਸੋ ਭਜਿ ਪਰਿ ਹੈ ਗੁਰ ਕੀ ਸਰਨਾ ॥ ਕਹਤ ਨਾਮਦੇਉ ਇਹੁ ਬੀਚਾਰੁ ॥ ਇਨ ਬਿਧਿ ਸੰਤਹੁ ਉਤਰਹੁ ਪਾਰਿ ॥ ੪ ॥ ੨ ॥ ੮ ॥ ਸੰਡਾ ਮਰਕਾ ਜਾਇ ਪੁਕਾਰੇ ॥ ਪੜੈ ਨਹੀ ਹਮ ਹੀ ਪਚਿ ਹਾਰੇ ॥ ਰਾਮੁ ਕਹੈ ਕਰ ਤਾਲ ਬਜਾਵੈ ਚਟੀਆ ਸਭੈ ਬਿਗਾਰੇ ॥ ੧ ॥ ਰਾਮ ਨਾਮਾ ਜਪਿਬੋ ਕਰੈ ॥ ਹਿਰਦੈ ਹਰਿ ਜੀ ਕੋ ਸਿਮਰਨੁ ਧਰੈ ॥ ੧ ॥ ਰਹਾਉ ॥ ਬਸੁਧਾ ਬਸਿ ਕੀਨੀ ਸਭ ਰਾਜੇ ਬਿਨਤੀ ਕਰੈ ਪਟਰਾਨੀ ॥ ਪੂਤੁ ਪ੍ਰਹਿਲਾਦੁ ਕਹਿਆ ਨਹੀ ਮਾਨੈ ਤਿਨਿ ਤਉ ਅਉਰੈ ਠਾਨੀ ॥ ੨ ॥ ਦੁਸਟ ਸਭਾ ਮਿਲਿ ਮੰਤਰ ਉਪਾਇਆ ਕਰਸਹ ਅਉਧ ਘਨੇਰੀ ॥ ਗਿਰਿ ਤਰ ਜਲ ਜੁਆਲਾ ਭੈ ਰਾਖਿਓ ਰਾਜਾ ਰਾਮਿ ਮਾਇਆ ਫੇਰੀ ॥ ੩ ॥ ਕਾਢਿ ਖੜਗੁ ਕਾਲੁ ਭੈ ਕੋਪਿਓ ਮੋਹਿ ਬਤਾਉ ਜੁ ਤੁਹਿ ਰਾਖੈ ॥ ਪੀਤ ਪੀਤਾਂਬਰ ਤ੍ਰਿਭਵਣ ਧਣੀ ਥੰਭ ਮਾਹਿ ਹਰਿ ਭਾਖੈ ॥ ੪ ॥ ਹਰਣਾਖਸੁ ਜਿਨਿ ਨਖਹ ਬਿਦਾਰਿਓ ਸੁਰਿ ਨਰ ਕੀਏ ਸਨਾਥਾ ॥ ਕਹਿ ਨਾਮਦੇਉ ਹਮ ਨਰਹਰਿ ਧਿਆਵਹ ਰਾਮੁ ਅਭੈ ਪਦ ਦਾਤਾ ॥ ੫ ॥ ੩ ॥ ੯ ॥ ਸੁਲਤਾਨੁ ਪੂਛੈ ਸੁਨੁ ਬੇ ਨਾਮਾ ॥ ਦੇਖਉ ਰਾਮ ਤੁਮਾੑਰੇ ਕਾਮਾ ॥ ੧ ॥ ਨਾਮਾ ਸੁਲਤਾਨੇ ਬਾਧਿਲਾ ॥ ਦੇਖਉ ਤੇਰਾ ਹਰਿ ਬੀਠੁਲਾ ॥ ੧ ॥ ਰਹਾਉ ॥ ਬਿਸਮਿਲਿ ਗਊ ਦੇਹੁ ਜੀਵਾਇ ॥ ਨਾਤਰੁ ਗਰਦਨਿ ਮਾਰਉ ਠਾਂਇ ॥ ੨ ॥ ਬਾਦਿਸਾਹ ਐਸੀ ਕਿਉ ਹੋਇ ॥ ਬਿਸਮਿਲਿ ਕੀਆ ਨ ਜੀਵੈ ਕੋਇ ॥ ੩ ॥ ਮੇਰਾ ਕੀਆ ਕਛੂ ਨ ਹੋਇ ॥ ਕਰਿ ਹੈ ਰਾਮੁ ਹੋਇ ਹੈ ਸੋਇ ॥ ੪ ॥ ਬਾਦਿਸਾਹੁ ਚੜਿੑਓ ਅਹੰਕਾਰਿ ॥ ਗਜ ਹਸਤੀ ਦੀਨੋ ਚਮਕਾਰਿ ॥ ੫ ॥ ਰੁਦਨੁ ਕਰੈ ਨਾਮੇ ਕਿ ਮਾਇ ॥ ਛੋਡਿ ਰਾਮੁ ਕੀ ਨ ਭਜਹਿ ਖੁਦਾਇ ॥ ੬ ॥ ਨ ਹਉ ਤੇਰਾ ਪੂੰਗੜਾ ਨ ਤੂ ਮੇਰੀ ਮਾਇ ॥ ਪਿੰਡੁ ਪੜੈ ਤਉ ਹਰਿ ਗੁਨ ਗਾਇ ॥ ੭ ॥ ਕਰੈ ਗਜਿੰਦੁ ਸੁੰਡ ਕੀ ਚੋਟ ॥ ਨਾਮਾ ਉਬਰੈ ਹਰਿ ਕੀ ਓਟ ॥ ੮ ॥ ਕਾਜੀ ਮੁਲਾਂ ਕਰਹਿ ਸਲਾਮੁ ॥ ਇਨਿ ਹਿੰਦੂ ਮੇਰਾ ਮਲਿਆ ਮਾਨੁ ॥ ੯ ॥ ਬਾਦਿਸਾਹ ਬੇਨਤੀ ਸੁਨੇਹੁ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥