੧੧੬੬
ਨਾਮੇ ਸਰ ਭਰਿ ਸੋਨਾ ਲੇਹੁ ॥ ੧੦ ॥ ਮਾਲੁ ਲੇਉ ਤਉ ਦੋਜਕਿ ਪਰਉ ॥ ਦੀਨੁ ਛੋਡਿ ਦੁਨੀਆ ਕਉ ਭਰਉ ॥ ੧੧ ॥ ਪਾਵਹੁ ਬੇੜੀ ਹਾਥਹੁ ਤਾਲ ॥ ਨਾਮਾ ਗਾਵੈ ਗੁਨ ਗੋਪਾਲ ॥ ੧੨ ॥ ਗੰਗ ਜਮੁਨ ਜਉ ਉਲਟੀ ਬਹੈ ॥ ਤਉ ਨਾਮਾ ਹਰਿ ਕਰਤਾ ਰਹੈ ॥ ੧੩ ॥ ਸਾਤ ਘੜੀ ਜਬ ਬੀਤੀ ਸੁਣੀ ॥ ਅਜਹੁ ਨ ਆਇਓ ਤ੍ਰਿਭਵਣ ਧਣੀ ॥ ੧੪ ॥ ਪਾਖੰਤਣ ਬਾਜ ਬਜਾਇਲਾ ॥ ਗਰੁੜ ਚੜੇੑ ਗੋਬਿੰਦ ਆਇਲਾ ॥ ੧੫ ॥ ਅਪਨੇ ਭਗਤ ਪਰਿ ਕੀ ਪ੍ਰਤਿਪਾਲ ॥ ਗੁਰੜ ਚੜੇੑ ਆਏ ਗੋਪਾਲ ॥ ੧੬ ॥ ਕਹਹਿ ਤ ਧਰਣਿ ਇਕੋਡੀ ਕਰਉ ॥ ਕਹਹਿ ਤ ਲੇ ਕਰਿ ਊਪਰਿ ਧਰਉ ॥ ੧੭ ॥ ਕਹਹਿ ਤ ਮੁਈ ਗਊ ਦੇਉ ਜੀਆਇ ॥ ਸਭੁ ਕੋਈ ਦੇਖੈ ਪਤੀਆਇ ॥ ੧੮ ॥ ਨਾਮਾ ਪ੍ਰਣਵੈ ਸੇਲਮਸੇਲ ॥ ਗਊ ਦੁਹਾਈ ਬਛਰਾ ਮੇਲਿ ॥ ੧੯ ॥ ਦੂਧਹਿ ਦੁਹਿ ਜਬ ਮਟੁਕੀ ਭਰੀ ॥ ਲੇ ਬਾਦਿਸਾਹ ਕੇ ਆਗੇ ਧਰੀ ॥ ੨੦ ॥ ਬਾਦਿਸਾਹੁ ਮਹਲ ਮਹਿ ਜਾਇ ॥ ਅਉਘਟ ਕੀ ਘਟ ਲਾਗੀ ਆਇ ॥ ੨੧ ॥ ਕਾਜੀ ਮੁਲਾਂ ਬਿਨਤੀ ਫੁਰਮਾਇ ॥ ਬਖਸੀ ਹਿੰਦੂ ਮੈ ਤੇਰੀ ਗਾਇ ॥ ੨੨ ॥ ਨਾਮਾ ਕਹੈ ਸੁਨਹੁ ਬਾਦਿਸਾਹ ॥ ਇਹੁ ਕਿਛੁ ਪਤੀਆ ਮੁਝੈ ਦਿਖਾਇ ॥ ੨੩ ॥ ਇਸ ਪਤੀਆ ਕਾ ਇਹੈ ਪਰਵਾਨੁ ॥ ਸਾਚਿ ਸੀਲਿ ਚਾਲਹੁ ਸੁਲਿਤਾਨ ॥ ੨੪ ॥ ਨਾਮਦੇਉ ਸਭ ਰਹਿਆ ਸਮਾਇ ॥ ਮਿਲਿ ਹਿੰਦੂ ਸਭ ਨਾਮੇ ਪਹਿ ਜਾਹਿ ॥ ੨੫ ॥ ਜਉ ਅਬ ਕੀ ਬਾਰ ਨ ਜੀਵੈ ਗਾਇ ॥ ਤ ਨਾਮਦੇਵ ਕਾ ਪਤੀਆ ਜਾਇ ॥ ੨੬ ॥ ਨਾਮੇ ਕੀ ਕੀਰਤਿ ਰਹੀ ਸੰਸਾਰਿ ॥ ਭਗਤ ਜਨਾਂ ਲੇ ਉਧਰਿਆ ਪਾਰਿ ॥ ੨੭ ॥ ਸਗਲ ਕਲੇਸ ਨਿੰਦਕ ਭਇਆ ਖੇਦੁ ॥ ਨਾਮੇ ਨਾਰਾਇਨ ਨਾਹੀ ਭੇਦੁ ॥ ੨੮ ॥ ੧ ॥ ੧੦ ॥ ਘਰੁ ੨ ॥ ਜਉ ਗੁਰਦੇਉ ਤ ਮਿਲੈ ਮੁਰਾਰਿ ॥ ਜਉ ਗੁਰਦੇਉ ਤ ਉਤਰੈ ਪਾਰਿ ॥ ਜਉ ਗੁਰਦੇਉ ਤ ਬੈਕੁੰਠ ਤਰੈ ॥ ਜਉ ਗੁਰਦੇਉ ਤ ਜੀਵਤ ਮਰੈ ॥ ੧ ॥ ਸਤਿ ਸਤਿ ਸਤਿ ਸਤਿ ਸਤਿ ਗੁਰਦੇਵ ॥ ਝੂਠੁ ਝੂਠੁ ਝੂਠੁ ਝੂਠੁ ਆਨ ਸਭ ਸੇਵ ॥ ੧ ॥ ਰਹਾਉ ॥ ਜਉ ਗੁਰਦੇਉ ਤ ਨਾਮੁ ਦ੍ਰਿੜਾਵੈ ॥ ਜਉ ਗੁਰਦੇਉ ਨ ਦਹ ਦਿਸ ਧਾਵੈ ॥ ਜਉ ਗੁਰਦੇਉ ਪੰਚ ਤੇ ਦੂਰਿ ॥ ਜਉ ਗੁਰਦੇਉ ਨ ਮਰਿਬੋ ਝੂਰਿ ॥ ੨ ॥ ਜਉ ਗੁਰਦੇਉ ਤ ਅੰਮ੍ਰਿਤ ਬਾਨੀ ॥ ਜਉ ਗੁਰਦੇਉ ਤ ਅਕਥ ਕਹਾਨੀ ॥ ਜਉ ਗੁਰਦੇਉ ਤ ਅਮ੍ਰਿਤ ਦੇਹ ॥ ਜਉ ਗੁਰਦੇਉ ਨਾਮੁ ਜਪਿ ਲੇਹਿ ॥ ੩ ॥ ਜਉ ਗੁਰਦੇਉ ਭਵਨ ਤ੍ਰੈ ਸੂਝੈ ॥ ਜਉ ਗੁਰਦੇਉ ਊਚ ਪਦ ਬੂਝੈ ॥ ਜਉ ਗੁਰਦੇਉ ਤ ਸੀਸੁ ਅਕਾਸਿ ॥ ਜਉ ਗੁਰਦੇਉ ਸਦਾ ਸਾਬਾਸਿ ॥ ੪ ॥ ਜਉ ਗੁਰਦੇਉ ਸਦਾ ਬੈਰਾਗੀ ॥ ਜਉ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥