੧੧੬੭
ਗੁਰਦੇਉ ਪਰ ਨਿੰਦਾ ਤਿਆਗੀ ॥ ਜਉ ਗੁਰਦੇਉ ਬੁਰਾ ਭਲਾ ਏਕ ॥ ਜਉ ਗੁਰਦੇਉ ਲਿਲਾਟਹਿ ਲੇਖ ॥ ੫ ॥ ਜਉ ਗੁਰਦੇਉ ਕੰਧੁ ਨਹੀ ਹਿਰੈ ॥ ਜਉ ਗੁਰਦੇਉ ਦੇਹੁਰਾ ਫਿਰੈ ॥ ਜਉ ਗੁਰਦੇਉ ਤ ਛਾਪਰਿ ਛਾਈ ॥ ਜਉ ਗੁਰਦੇਉ ਸਿਹਜ ਨਿਕਸਾਈ ॥ ੬ ॥ ਜਉ ਗੁਰਦੇਉ ਤ ਅਠਸਠਿ ਨਾਇਆ ॥ ਜਉ ਗੁਰਦੇਉ ਤਨਿ ਚਕ੍ਰ ਲਗਾਇਆ ॥ ਜਉ ਗੁਰਦੇਉ ਤ ਦੁਆਦਸ ਸੇਵਾ ॥ ਜਉ ਗੁਰਦੇਉ ਸਭੈ ਬਿਖੁ ਮੇਵਾ ॥ ੭ ॥ ਜਉ ਗੁਰਦੇਉ ਤ ਸੰਸਾ ਟੂਟੈ ॥ ਜਉ ਗੁਰਦੇਉ ਤ ਜਮ ਤੇ ਛੂਟੈ ॥ ਜਉ ਗੁਰਦੇਉ ਤ ਭਉਜਲ ਤਰੈ ॥ ਜਉ ਗੁਰਦੇਉ ਤ ਜਨਮਿ ਨ ਮਰੈ ॥ ੮ ॥ ਜਉ ਗੁਰਦੇਉ ਅਠਦਸ ਬਿਉਹਾਰ ॥ ਜਉ ਗੁਰਦੇਉ ਅਠਾਰਹ ਭਾਰ ॥ ਬਿਨੁ ਗੁਰਦੇਉ ਅਵਰ ਨਹੀ ਜਾਈ ॥ ਨਾਮਦੇਉ ਗੁਰ ਕੀ ਸਰਣਾਈ ॥ ੯ ॥ ੧ ॥ ੨ ॥ ੧੧ ॥

ਭੈਰਉ ਬਾਣੀ ਰਵਿਦਾਸ ਜੀਉ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਬਿਨੁ ਦੇਖੇ ਉਪਜੈ ਨਹੀ ਆਸਾ ॥ ਜੋ ਦੀਸੈ ਸੋ ਹੋਇ ਬਿਨਾਸਾ ॥ ਬਰਨ ਸਹਿਤ ਜੋ ਜਾਪੈ ਨਾਮੁ ॥ ਸੋ ਜੋਗੀ ਕੇਵਲ ਨਿਹਕਾਮੁ ॥ ੧ ॥ ਪਰਚੈ ਰਾਮੁ ਰਵੈ ਜਉ ਕੋਈ ॥ ਪਾਰਸੁ ਪਰਸੈ ਦੁਬਿਧਾ ਨ ਹੋਈ ॥ ੧ ॥ ਰਹਾਉ ॥ ਸੋ ਮੁਨਿ ਮਨ ਕੀ ਦੁਬਿਧਾ ਖਾਇ ॥ ਬਿਨੁ ਦੁਆਰੈ ਤ੍ਰੈ ਲੋਕ ਸਮਾਇ ॥ ਮਨ ਕਾ ਸੁਭਾਉ ਸਭੁ ਕੋਈ ਕਰੈ ॥ ਕਰਤਾ ਹੋਇ ਸੁ ਅਨਭੈ ਰਹੈ ॥ ੨ ॥ ਫਲ ਕਾਰਨ ਫੂਲੀ ਬਨਰਾਇ ॥ ਫਲੁ ਲਾਗਾ ਤਬ ਫੂਲੁ ਬਿਲਾਇ ॥ ਗਿਆਨੈ ਕਾਰਨ ਕਰਮ ਅਭਿਆਸੁ ॥ ਗਿਆਨੁ ਭਇਆ ਤਹ ਕਰਮਹ ਨਾਸੁ ॥ ੩ ॥ ਘ੍ਰਿਤ ਕਾਰਨ ਦਧਿ ਮਥੈ ਸਇਆਨ ॥ ਜੀਵਤ ਮੁਕਤ ਸਦਾ ਨਿਰਬਾਨ ॥ ਕਹਿ ਰਵਿਦਾਸ ਪਰਮ ਬੈਰਾਗ ॥ ਰਿਦੈ ਰਾਮ ਕੀ ਨ ਜਪਸਿ ਅਭਾਗ ॥ ੪ ॥ ੧ ॥ ਨਾਮਦੇਵ ॥ ਆਉ ਕਲੰਦਰ ਕੇਸਵਾ ॥ ਕਰਿ ਅਬਦਾਲੀ ਭੇਸਵਾ ॥ ਰਹਾਉ ॥ ਜਿਨਿ ਆਕਾਸ ਕੁਲਹ ਸਿਰਿ ਕੀਨੀ ਕਉਸੈ ਸਪਤ ਪਯਾਲਾ ॥ ਚਮਰ ਪੋਸ ਕਾ ਮੰਦਰੁ ਤੇਰਾ ਇਹ ਬਿਧਿ ਬਨੇ ਗੁਪਾਲਾ ॥ ੧ ॥ ਛਪਨ ਕੋਟਿ ਕਾ ਪੇਹਨੁ ਤੇਰਾ ਸੋਲਹ ਸਹਸ ਇਜਾਰਾ ॥ ਭਾਰ ਅਠਾਰਹ ਮੁਦਗਰੁ ਤੇਰਾ ਸਹਨਕ ਸਭ ਸੰਸਾਰਾ ॥ ੨ ॥ ਦੇਹੀ ਮਹਜਿਦਿ ਮਨੁ ਮਉਲਾਨਾ ਸਹਜ ਨਿਵਾਜ ਗੁਜਾਰੈ ॥ ਬੀਬੀ ਕਉਲਾ ਸਉ ਕਾਇਨੁ ਤੇਰਾ ਨਿਰੰਕਾਰ ਆਕਾਰੈ ॥ ੩ ॥ ਭਗਤਿ ਕਰਤ ਮੇਰੇ ਤਾਲ ਛਿਨਾਏ ਕਿਹ ਪਹਿ ਕਰਉ ਪੁਕਾਰਾ ॥ ਨਾਮੇ ਕਾ ਸੁਆਮੀ ਅੰਤਰਜਾਮੀ ਫਿਰੇ ਸਗਲ ਬੇਦੇਸਵਾ ॥ ੪ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥