੧੧੬੮
ਰਾਗੁ ਬਸੰਤੁ ਮਹਲਾ ੧ ਘਰੁ ੧ ਚਉਪਦੇ ਦੁਤੁਕੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਮਾਹਾ ਮਾਹ ਮੁਮਾਰਖੀ ਚੜਿਆ ਸਦਾ ਬਸੰਤੁ ॥ ਪਰਫੜੁ ਚਿਤ ਸਮਾਲਿ ਸੋਇ ਸਦਾ ਸਦਾ ਗੋਬਿੰਦੁ ॥ ੧ ॥ ਭੋਲਿਆ ਹਉਮੈ ਸੁਰਤਿ ਵਿਸਾਰਿ ॥ ਹਉਮੈ ਮਾਰਿ ਬੀਚਾਰਿ ਮਨ ਗੁਣ ਵਿਚਿ ਗੁਣੁ ਲੈ ਸਾਰਿ ॥ ੧ ॥ ਰਹਾਉ ॥ ਕਰਮ ਪੇਡੁ ਸਾਖਾ ਹਰੀ ਧਰਮੁ ਫੁਲੁ ਫਲੁ ਗਿਆਨੁ ॥ ਪਤ ਪਰਾਪਤਿ ਛਾਵ ਘਣੀ ਚੂਕਾ ਮਨ ਅਭਿਮਾਨੁ ॥ ੨ ॥ ਅਖੀ ਕੁਦਰਤਿ ਕੰਨੀ ਬਾਣੀ ਮੁਖਿ ਆਖਣੁ ਸਚੁ ਨਾਮੁ ॥ ਪਤਿ ਕਾ ਧਨੁ ਪੂਰਾ ਹੋਆ ਲਾਗਾ ਸਹਜਿ ਧਿਆਨੁ ॥ ੩ ॥ ਮਾਤਾ ਰੁਤੀ ਆਵਣਾ ਵੇਖਹੁ ਕਰਮ ਕਮਾਇ ॥ ਨਾਨਕ ਹਰੇ ਨ ਸੂਕਹੀ ਜਿ ਗੁਰਮੁਖਿ ਰਹੇ ਸਮਾਇ ॥ ੪ ॥ ੧ ॥ ਮਹਲਾ ੧ ਬਸੰਤੁ ॥ ਰੁਤਿ ਆਈਲੇ ਸਰਸ ਬਸੰਤ ਮਾਹਿ ॥ ਰੰਗਿ ਰਾਤੇ ਰਵਹਿ ਸਿ ਤੇਰੈ ਚਾਇ ॥ ਕਿਸੁ ਪੂਜ ਚੜਾਵਉ ਲਗਉ ਪਾਇ ॥ ੧ ॥ ਤੇਰਾ ਦਾਸਨਿ ਦਾਸਾ ਕਹਉ ਰਾਇ ॥ ਜਗਜੀਵਨ ਜੁਗਤਿ ਨ ਮਿਲੈ ਕਾਇ ॥ ੧ ॥ ਰਹਾਉ ॥ ਤੇਰੀ ਮੂਰਤਿ ਏਕਾ ਬਹੁਤੁ ਰੂਪ ॥ ਕਿਸੁ ਪੂਜ ਚੜਾਵਉ ਦੇਉ ਧੂਪ ॥ ਤੇਰਾ ਅੰਤੁ ਨ ਪਾਇਆ ਕਹਾ ਪਾਇ ॥ ਤੇਰਾ ਦਾਸਨਿ ਦਾਸਾ ਕਹਉ ਰਾਇ ॥ ੨ ॥ ਤੇਰੇ ਸਠਿ ਸੰਬਤ ਸਭਿ ਤੀਰਥਾ ॥ ਤੇਰਾ ਸਚੁ ਨਾਮੁ ਪਰਮੇਸਰਾ ॥ ਤੇਰੀ ਗਤਿ ਅਵਿਗਤਿ ਨਹੀ ਜਾਣੀਐ ॥ ਅਣਜਾਣਤ ਨਾਮੁ ਵਖਾਣੀਐ ॥ ੩ ॥ ਨਾਨਕੁ ਵੇਚਾਰਾ ਕਿਆ ਕਹੈ ॥ ਸਭੁ ਲੋਕੁ ਸਲਾਹੇ ਏਕਸੈ ॥ ਸਿਰੁ ਨਾਨਕ ਲੋਕਾ ਪਾਵ ਹੈ ॥ ਬਲਿਹਾਰੀ ਜਾਉ ਜੇਤੇ ਤੇਰੇ ਨਾਵ ਹੈ ॥ ੪ ॥ ੨ ॥ ਬਸੰਤੁ ਮਹਲਾ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥