੧੧੬੯
ਸੁਇਨੇ ਕਾ ਚਉਕਾ ਕੰਚਨ ਕੁਆਰ ॥ ਰੁਪੇ ਕੀਆ ਕਾਰਾ ਬਹੁਤੁ ਬਿਸਥਾਰੁ ॥ ਗੰਗਾ ਕਾ ਉਦਕੁ ਕਰੰਤੇ ਕੀ ਆਗਿ ॥ ਗਰੁੜਾ ਖਾਣਾ ਦੁਧ ਸਿਉ ਗਾਡਿ ॥ ੧ ॥ ਰੇ ਮਨ ਲੇਖੈ ਕਬਹੂ ਨ ਪਾਇ ॥ ਜਾਮਿ ਨ ਭੀਜੈ ਸਾਚ ਨਾਇ ॥ ੧ ॥ ਰਹਾਉ ॥ ਦਸ ਅਠ ਲੀਖੇ ਹੋਵਹਿ ਪਾਸਿ ॥ ਚਾਰੇ ਬੇਦ ਮੁਖਾਗਰ ਪਾਠਿ ॥ ਪੁਰਬੀ ਨਾਵੈ ਵਰਨਾਂ ਕੀ ਦਾਤਿ ॥ ਵਰਤ ਨੇਮ ਕਰੇ ਦਿਨ ਰਾਤਿ ॥ ੨ ॥ ਕਾਜੀ ਮੁਲਾਂ ਹੋਵਹਿ ਸੇਖ ॥ ਜੋਗੀ ਜੰਗਮ ਭਗਵੇ ਭੇਖ ॥ ਕੋ ਗਿਰਹੀ ਕਰਮਾ ਕੀ ਸੰਧਿ ॥ ਬਿਨੁ ਬੂਝੇ ਸਭ ਪੜੀਅਸਿ ਬੰਧਿ ॥ ੩ ॥ ਜੇਤੇ ਜੀਅ ਲਿਖੀ ਸਿਰਿ ਕਾਰ ॥ ਕਰਣੀ ਉਪਰਿ ਹੋਵਗਿ ਸਾਰ ॥ ਹੁਕਮੁ ਕਰਹਿ ਮੂਰਖ ਗਾਵਾਰ ॥ ਨਾਨਕ ਸਾਚੇ ਕੇ ਸਿਫਤਿ ਭੰਡਾਰ ॥ ੪ ॥ ੩ ॥ ਬਸੰਤੁ ਮਹਲਾ ੩ ਤੀਜਾ ॥ ਬਸਤ੍ਰ ਉਤਾਰਿ ਦਿਗੰਬਰੁ ਹੋਗੁ ॥ ਜਟਾਧਾਰਿ ਕਿਆ ਕਮਾਵੈ ਜੋਗੁ ॥ ਮਨੁ ਨਿਰਮਲੁ ਨਹੀ ਦਸਵੈ ਦੁਆਰ ॥ ਭ੍ਰਮਿ ਭ੍ਰਮਿ ਆਵੈ ਮੂੜਾੑ ਵਾਰੋ ਵਾਰ ॥ ੧ ॥ ਏਕੁ ਧਿਆਵਹੁ ਮੂੜੑ ਮਨਾ ॥ ਪਾਰਿ ਉਤਰਿ ਜਾਹਿ ਇਕ ਖਿਨਾਂ ॥ ੧ ॥ ਰਹਾਉ ॥ ਸਿਮ੍ਰਿਤਿ ਸਾਸਤ੍ਰ ਕਰਹਿ ਵਖਿਆਣ ॥ ਨਾਦੀ ਬੇਦੀ ਪੜੑਹਿ ਪੁਰਾਣ ॥ ਪਾਖੰਡ ਦ੍ਰਿਸਟਿ ਮਨਿ ਕਪਟੁ ਕਮਾਹਿ ॥ ਤਿਨ ਕੈ ਰਮਈਆ ਨੇੜਿ ਨਾਹਿ ॥ ੨ ॥ ਜੇ ਕੋ ਐਸਾ ਸੰਜਮੀ ਹੋਇ ॥ ਕ੍ਰਿਆ ਵਿਸੇਖ ਪੂਜਾ ਕਰੇਇ ॥ ਅੰਤਰਿ ਲੋਭੁ ਮਨੁ ਬਿਖਿਆ ਮਾਹਿ ॥ ਓਇ ਨਿਰੰਜਨੁ ਕੈਸੇ ਪਾਹਿ ॥ ੩ ॥ ਕੀਤਾ ਹੋਆ ਕਰੇ ਕਿਆ ਹੋਇ ॥ ਜਿਸ ਨੋ ਆਪਿ ਚਲਾਏ ਸੋਇ ॥ ਨਦਰਿ ਕਰੇ ਤਾਂ ਭਰਮੁ ਚੁਕਾਏ ॥ ਹੁਕਮੈ ਬੂਝੈ ਤਾਂ ਸਾਚਾ ਪਾਏ ॥ ੪ ॥ ਜਿਸੁ ਜੀਉ ਅੰਤਰੁ ਮੈਲਾ ਹੋਇ ॥ ਤੀਰਥ ਭਵੈ ਦਿਸੰਤਰ ਲੋਇ ॥ ਨਾਨਕ ਮਿਲੀਐ ਸਤਿਗੁਰ ਸੰਗ ॥ ਤਉ ਭਵਜਲ ਕੇ ਤੂਟਸਿ ਬੰਧ ॥ ੫ ॥ ੪ ॥ ਬਸੰਤੁ ਮਹਲਾ ੧ ॥ ਸਗਲ ਭਵਨ ਤੇਰੀ ਮਾਇਆ ਮੋਹ ॥ ਮੈ ਅਵਰੁ ਨ ਦੀਸੈ ਸਰਬ ਤੋਹ ॥ ਤੂ ਸੁਰਿ ਨਾਥਾ ਦੇਵਾ ਦੇਵ ॥ ਹਰਿ ਨਾਮੁ ਮਿਲੈ ਗੁਰ ਚਰਨ ਸੇਵ ॥ ੧ ॥ ਮੇਰੇ ਸੁੰਦਰ ਗਹਿਰ ਗੰਭੀਰ ਲਾਲ ॥ ਗੁਰਮੁਖਿ ਰਾਮ ਨਾਮ ਗੁਨ ਗਾਏ ਤੂ ਅਪਰੰਪਰੁ ਸਰਬ ਪਾਲ ॥ ੧ ॥ ਰਹਾਉ ॥ ਬਿਨੁ ਸਾਧ ਨ ਪਾਈਐ ਹਰਿ ਕਾ ਸੰਗੁ ॥ ਬਿਨੁ ਗੁਰ ਮੈਲ ਮਲੀਨ ਅੰਗੁ ॥ ਬਿਨੁ ਹਰਿ ਨਾਮ ਨ ਸੁਧੁ ਹੋਇ ॥ ਗੁਰ ਸਬਦਿ ਸਲਾਹੇ ਸਾਚੁ ਸੋਇ ॥ ੨ ॥ ਜਾ ਕਉ ਤੂ ਰਾਖਹਿ ਰਖਨਹਾਰ ॥ ਸਤਿਗੁਰੂ ਮਿਲਾਵਹਿ ਕਰਹਿ ਸਾਰ ॥ ਬਿਖੁ ਹਉਮੈ ਮਮਤਾ ਪਰਹਰਾਇ ॥ ਸਭਿ ਦੂਖ ਬਿਨਾਸੇ ਰਾਮ ਰਾਇ ॥ ੩ ॥ ਊਤਮ ਗਤਿ ਮਿਤਿ ਹਰਿ ਗੁਨ ਸਰੀਰ ॥ ਗੁਰਮਤਿ ਪ੍ਰਗਟੇ ਰਾਮ ਨਾਮ ਹੀਰ ॥ ਲਿਵ ਲਾਗੀ ਨਾਮਿ ਤਜਿ ਦੂਜਾ ਭਾਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥