੧੧੭
ਵਸਾਏ ॥ ਸਬਦਿ ਮਰੈ ਮਨੁ ਮਾਰੈ ਅਪਨਾ ਮੁਕਤੀ ਕਾ ਦਰੁ ਪਾਵਣਿਆ ॥ ੩ ॥ ਕਿਲਵਿਖ ਕਾਟੈ ਕ੍ਰੋਧੁ ਨਿਵਾਰੇ ॥ ਗੁਰ ਕਾ ਸਬਦੁ ਰਖੈ ਉਰ ਧਾਰੇ ॥ ਸਚਿ ਰਤੇ ਸਦਾ ਬੈਰਾਗੀ ਹਉਮੈ ਮਾਰਿ ਮਿਲਾਵਣਿਆ ॥ ੪ ॥ ਅੰਤਰਿ ਰਤਨੁ ਮਿਲੈ ਮਿਲਾਇਆ ॥ ਤ੍ਰਿਬਿਧਿ ਮਨਸਾ ਤ੍ਰਿਬਿਧਿ ਮਾਇਆ ॥ ਪੜਿ ਪੜਿ ਪੰਡਿਤ ਮੋਨੀ ਥਕੇ ਚਉਥੇ ਪਦ ਕੀ ਸਾਰ ਨ ਪਾਵਣਿਆ ॥ ੫ ॥ ਆਪੇ ਰੰਗੇ ਰੰਗੁ ਚੜਾਏ ॥ ਸੇ ਜਨ ਰਾਤੇ ਗੁਰ ਸਬਦਿ ਰੰਗਾਏ ॥ ਹਰਿ ਰੰਗੁ ਚੜਿਆ ਆਤਿ ਅਪਾਰਾ ਹਰਿ ਰਸਿ ਰਸਿ ਗੁਣ ਗਾਵਣਿਆ ॥ ੬ ॥ ਗੁਰਮੁਖਿ ਰਿਧਿ ਸਿਧਿ ਸਚੁ ਸੰਜਮੁ ਸੋਈ ॥ ਗੁਰਮੁਖਿ ਗਿਆਨੁ ਨਾਮਿ ਮੁਕਤਿ ਹੋਈ ॥ ਗੁਰਮੁਖਿ ਕਾਰ ਸਚੁ ਕਮਾਵਹਿ ਸਚੇ ਸਚਿ ਸਮਾਵਣਿਆ ॥ ੭ ॥ ਗੁਰਮੁਖਿ ਥਾਪੇ ਥਾਪਿ ਉਥਾਪੇ ॥ ਗੁਰਮੁਖਿ ਜਾਤਿ ਪਤਿ ਸਭੁ ਆਪੇ ॥ ਨਾਨਕ ਗੁਰਮੁਖਿ ਨਾਮੁ ਧਿਆਏ ਨਾਮੇ ਨਾਮਿ ਸਮਾਵਣਿਆ ॥ ੮ ॥ ੧੨ ॥ ੧੩ ॥ ਮਾਝ ਮਹਲਾ ੩ ॥ ਉਤਪਤਿ ਪਰਲਉ ਸਬਦੇ ਹੋਵੈ ॥ ਸਬਦੇ ਹੀ ਫਿਰਿ ਓਪਤਿ ਹੋਵੈ ॥ ਗੁਰਮੁਖਿ ਵਰਤੈ ਸਭੁ ਆਪੇ ਸਚਾ ਗੁਰਮੁਖਿ ਉਪਾਇ ਸਮਾਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਗੁਰੁ ਪੂਰਾ ਮੰਨਿ ਵਸਾਵਣਿਆ ॥ ਗੁਰ ਤੇ ਸਾਤਿ ਭਗਤਿ ਕਰੇ ਦਿਨੁ ਰਾਤੀ ਗੁਣ ਕਹਿ ਗੁਣੀ ਸਮਾਵਣਿਆ ॥ ੧ ॥ ਰਹਾਉ ॥ ਗੁਰਮੁਖਿ ਧਰਤੀ ਗੁਰਮੁਖਿ ਪਾਣੀ ॥ ਗੁਰਮੁਖਿ ਪਵਣੁ ਬੈਸੰਤਰੁ ਖੇਲੈ ਵਿਡਾਣੀ ॥ ਸੋ ਨਿਗੁਰਾ ਜੋ ਮਰਿ ਮਰਿ ਜੰਮੈ ਨਿਗੁਰੇ ਆਵਣ ਜਾਵਣਿਆ ॥ ੨ ॥ ਤਿਨਿ ਕਰਤੈ ਇਕੁ ਖੇਲੁ ਰਚਾਇਆ ॥ ਕਾਇਆ ਸਰੀਰੈ ਵਿਚਿ ਸਭੁ ਕਿਛੁ ਪਾਇਆ ॥ ਸਬਦਿ ਭੇਦਿ ਕੋਈ ਮਹਲੁ ਪਾਏ ਮਹਲੇ ਮਹਲਿ ਬੁਲਾਵਣਿਆ ॥ ੩ ॥ ਸਚਾ ਸਾਹੁ ਸਚੇ ਵਣਜਾਰੇ ॥ ਸਚ ਵਣੰਜਹਿ ਗੁਰ ਹੇਤਿ ਅਪਾਰੇ ॥ ਸਚੁ ਵਿਹਾਝਹਿ ਸਚੁ ਕਮਾਵਹਿ ਸਚੋ ਸਚੁ ਕਮਾਵਣਿਆ ॥ ੪ ॥ ਬਿਨੁ ਰਾਸੀ ਕੋ ਵਥੁ ਕਿਉ ਪਾਏ ॥ ਮਨਮੁਖ ਭੂਲੇ ਲੋਕ ਸਬਾਏ ॥ ਬਿਨੁ ਰਾਸੀ ਸਭ ਖਾਲੀ ਚਲੇ ਖਾਲੀ ਜਾਇ ਦੁਖੁ ਪਾਵਣਿਆ ॥ ੫ ॥ ਇਕਿ ਸਚੁ ਵਣੰਜਹਿ ਗੁਰ ਸਬਦਿ ਪਿਆਰੇ ॥ ਆਪਿ ਤਰਹਿ ਸਗਲੇ ਕੁਲ ਤਾਰੇ ॥ ਆਏ ਸੇ ਪਰਵਾਣੁ ਹੋਏ ਮਿਲਿ ਪ੍ਰੀਤਮ ਸੁਖੁ ਪਾਵਣਿਆ ॥ ੬ ॥ ਅੰਤਰਿ ਵਸਤੁ ਮੂੜਾ ਬਾਹਰੁ ਭਾਲੇ ॥ ਮਨਮੁਖ ਅੰਧੇ ਫਿਰਹਿ ਬੇਤਾਲੇ ॥ ਜਿਥੈ ਵਥੁ ਹੋਵੈ ਤਿਥਹੁ ਕੋਇ ਨ ਪਾਵੈ ਮਨਮੁਖ ਭਰਮਿ ਭੁਲਾਵਣਿਆ ॥ ੭ ॥ ਆਪੇ ਦੇਵੈ ਸਬਦਿ ਬੁਲਾਏ ॥ ਮਹਲੀ ਮਹਲਿ ਸਹਜ ਸੁਖੁ ਪਾਏ ॥ ਨਾਨਕ ਨਾਮਿ ਮਿਲੈ ਵਡਿਆਈ ਆਪੇ ਸੁਣਿ ਸੁਣਿ ਧਿਆਵਣਿਆ ॥ ੮ ॥ ੧੩ ॥ ੧੪ ॥ ਮਾਝ ਮਹਲਾ ੩ ॥ ਸਤਿਗੁਰ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥