੧੧੭੦
ਜਨ ਨਾਨਕ ਹਰਿ ਗੁਰੁ ਗੁਰ ਮਿਲਾਉ ॥ ੪ ॥ ੫ ॥ ਬਸੰਤੁ ਮਹਲਾ ੧ ॥ ਮੇਰੀ ਸਖੀ ਸਹੇਲੀ ਸੁਨਹੁ ਭਾਇ ॥ ਮੇਰਾ ਪਿਰੁ ਰੀਸਾਲੂ ਸੰਗਿ ਸਾਇ ॥ ਓਹੁ ਅਲਖੁ ਨ ਲਖੀਐ ਕਹਹੁ ਕਾਇ ॥ ਗੁਰਿ ਸੰਗਿ ਦਿਖਾਇਓ ਰਾਮ ਰਾਇ ॥ ੧ ॥ ਮਿਲੁ ਸਖੀ ਸਹੇਲੀ ਹਰਿ ਗੁਨ ਬਨੇ ॥ ਹਰਿ ਪ੍ਰਭ ਸੰਗਿ ਖੇਲਹਿ ਵਰ ਕਾਮਨਿ ਗੁਰਮੁਖਿ ਖੋਜਤ ਮਨ ਮਨੇ ॥ ੧ ॥ ਰਹਾਉ ॥ ਮਨਮੁਖੀ ਦੁਹਾਗਣਿ ਨਾਹਿ ਭੇਉ ॥ ਓਹੁ ਘਟਿ ਘਟਿ ਰਾਵੈ ਸਰਬ ਪ੍ਰੇਉ ॥ ਗੁਰਮੁਖਿ ਥਿਰੁ ਚੀਨੈ ਸੰਗਿ ਦੇਉ ॥ ਗੁਰਿ ਨਾਮੁ ਦ੍ਰਿੜਾਇਆ ਜਪੁ ਜਪੇਉ ॥ ੨ ॥ ਬਿਨੁ ਗੁਰ ਭਗਤਿ ਨ ਭਾਉ ਹੋਇ ॥ ਬਿਨੁ ਗੁਰ ਸੰਤ ਨ ਸੰਗੁ ਦੇਇ ॥ ਬਿਨੁ ਗੁਰ ਅੰਧੁਲੇ ਧੰਧੁ ਰੋਇ ॥ ਮਨੁ ਗੁਰਮੁਖਿ ਨਿਰਮਲੁ ਮਲੁ ਸਬਦਿ ਖੋਇ ॥ ੩ ॥ ਗੁਰਿ ਨੁ ਮਾਰਿਓ ਕਰਿ ਸੰਜੋਗੁ ॥ ਅਹਿਨਿਸਿ ਰਾਵੇ ਭਗਤਿ ਜੋਗੁ ॥ ਗੁਰ ਸੰਤ ਸਭਾ ਦੁਖੁ ਮਿਟੈ ਰੋਗੁ ॥ ਜਨ ਨਾਨਕ ਹਰਿ ਵਰੁ ਸਹਸ ਜੋਗੁ ॥ ੪ ॥ ੬ ॥ ਬਸੰਤੁ ਮਹਲਾ ੧ ॥ ਆਪੇ ਕੁਦਰਤਿ ਕਰੇ ਸਾਜਿ ॥ ਸਚੁ ਆਪਿ ਨਿਬੇੜੇ ਰਾਜੁ ਰਾਜਿ ॥ ਗੁਰਮਤਿ ਊਤਮ ਸੰਗਿ ਸਾਥਿ ॥ ਹਰਿ ਨਾਮੁ ਰਸਾਇਣੁ ਸਹਜਿ ਆਥਿ ॥ ੧ ॥ ਮਤ ਬਿਸਰਸਿ ਰੇ ਮਨ ਰਾਮ ਬੋਲਿ ॥ ਅਪਰੰਪਰੁ ਅਗਮ ਅਗੋਚਰੁ ਗੁਰਮੁਖਿ ਹਰਿ ਆਪਿ ਤੁਲਾਏ ਅਤੁਲੁ ਤੋਲਿ ॥ ੧ ॥ ਰਹਾਉ ॥ ਗੁਰ ਚਰਨ ਸਰੇਵਹਿ ਗੁਰਸਿਖ ਤੋਰ ॥ ਗੁਰ ਸੇਵ ਤਰੇ ਤਜਿ ਮੇਰ ਤੋਰ ॥ ਨਰ ਨਿੰਦਕ ਲੋਭੀ ਮਨਿ ਕਠੋਰ ॥ ਗੁਰ ਸੇਵ ਨ ਭਾਈ ਸਿ ਚੋਰ ਚੋਰ ॥ ੨ ॥ ਗੁਰੁ ਤੁਠਾ ਬਖਸੇ ਭਗਤਿ ਭਾਉ ॥ ਗੁਰਿ ਤੁਠੈ ਪਾਈਐ ਹਰਿ ਮਹਲਿ ਠਾਉ ॥ ਪਰਹਰਿ ਨਿੰਦਾ ਹਰਿ ਭਗਤਿ ਜਾਗੁ ॥ ਹਰਿ ਭਗਤਿ ਸੁਹਾਵੀ ਕਰਮਿ ਭਾਗੁ ॥ ੩ ॥ ਗੁਰੁ ਮੇਲਿ ਮਿਲਾਵੈ ਕਰੇ ਦਾਤਿ ॥ ਗੁਰਸਿਖ ਪਿਆਰੇ ਦਿਨਸੁ ਰਾਤਿ ॥ ਫਲੁ ਨਾਮੁ ਪਰਾਪਤਿ ਗੁਰੁ ਤੁਸਿ ਦੇਇ ॥ ਕਹੁ ਨਾਨਕ ਪਾਵਹਿ ਵਿਰਲੇ ਕੇਇ ॥ ੪ ॥ ੭ ॥ ਬਸੰਤੁ ਮਹਲਾ ੩ ਇਕ ਤੁਕਾ ॥ ਸਾਹਿਬ ਭਾਵੈ ਸੇਵਕੁ ਸੇਵਾ ਕਰੈ ॥ ਜੀਵਤੁ ਮਰੈ ਸਭਿ ਕੁਲ ਉਧਰੈ ॥ ੧ ॥ ਤੇਰੀ ਭਗਤਿ ਨ ਛੋਡਉ ਕਿਆ ਕੋ ਹਸੈ ॥ ਸਾਚੁ ਨਾਮੁ ਮੇਰੈ ਹਿਰਦੈ ਵਸੈ ॥ ੧ ॥ ਰਹਾਉ ॥ ਜੈਸੇ ਮਾਇਆ ਮੋਹਿ ਪ੍ਰਾਣੀ ਗਲਤੁ ਰਹੈ ॥ ਤੈਸੇ ਸੰਤ ਜਨ ਰਾਮ ਨਾਮ ਰਵਤ ਰਹੈ ॥ ੨ ॥ ਮੈ ਮੂਰਖ ਮੁਗਧ ਊਪਰਿ ਕਰਹੁ ਦਇਆ ॥ ਤਉ ਸਰਣਾਗਤਿ ਰਹਉ ਪਇਆ ॥ ੩ ॥ ਕਹਤੁ ਨਾਨਕੁ ਸੰਸਾਰ ਕੇ ਨਿਹਫਲ ਕਾਮਾ ॥ ਗੁਰ ਪ੍ਰਸਾਦਿ ਕੋ ਪਾਵੈ ਅੰਮ੍ਰਿਤ ਨਾਮਾ ॥ ੪ ॥ ੮ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥