੧੧੭੧
ਮਹਲਾ ੧ ਬਸੰਤੁ ਹਿੰਡੋਲ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਸਾਲਗ੍ਰਾਮ ਬਿਪ ਪੂਜਿ ਮਨਾਵਹੁ ਸੁਕ੍ਰਿਤੁ ਤੁਲਸੀ ਮਾਲਾ ॥ ਰਾਮ ਨਾਮੁ ਜਪਿ ਬੇੜਾ ਬਾਂਧਹੁ ਦਇਆ ਕਰਹੁ ਦਇਆਲਾ ॥ ੧ ॥ ਕਾਹੇ ਕਲਰਾ ਸਿੰਚਹੁ ਜਨਮੁ ਗਵਾਵਹੁ ॥ ਕਾਚੀ ਢਹਗਿ ਦਿਵਾਲ ਕਾਹੇ ਗਚੁ ਲਾਵਹੁ ॥ ੧ ॥ ਰਹਾਉ ॥ ਕਰ ਹਰਿਹਟ ਮਾਲ ਟਿੰਡ ਪਰੋਵਹੁ ਤਿਸੁ ਭੀਤਰਿ ਮਨੁ ਜੋਵਹੁ ॥ ਅੰਮ੍ਰਿਤੁ ਸਿੰਚਹੁ ਭਰਹੁ ਕਿਆਰੇ ਤਉ ਮਾਲੀ ਕੇ ਹੋਵਹੁ ॥ ੨ ॥ ਕਾਮੁ ਕ੍ਰੋਧੁ ਦੁਇ ਕਰਹੁ ਬਸੋਲੇ ਗੋਡਹੁ ਧਰਤੀ ਭਾਈ ॥ ਜਿਉ ਗੋਡਹੁ ਤਿਉ ਤੁਮੑ ਸੁਖ ਪਾਵਹੁ ਕਿਰਤੁ ਨ ਮੇਟਿਆ ਜਾਈ ॥ ੩ ॥ ਬਗੁਲੇ ਤੇ ਫੁਨਿ ਹੰਸੁਲਾ ਹੋਵੈ ਜੇ ਤੂ ਕਰਹਿ ਦਇਆਲਾ ॥ ੪ ॥ ੧ ॥ ੯ ॥ ਬਸੰਤੁ ਮਹਲਾ ੧ ਹਿੰਡੋਲ ॥ ਸਾਹੁਰੜੀ ਵਥੁ ਸਭੁ ਕਿਛੁ ਸਾਝੀ ਪੇਵਕੜੈ ਧਨ ਵਖੇ ॥ ਆਪਿ ਕੁਚਜੀ ਦੋਸੁ ਨ ਦੇਊ ਜਾਣਾ ਨਾਹੀ ਰਖੇ ॥ ੧ ॥ ਮੇਰੇ ਸਾਹਿਬਾ ਹਉ ਆਪੇ ਭਰਮਿ ਭੁਲਾਣੀ ॥ ਅਖਰ ਲਿਖੇ ਸੇਈ ਗਾਵਾ ਅਵਰ ਨ ਜਾਣਾ ਬਾਣੀ ॥ ੧ ॥ ਰਹਾਉ ॥ ਕਢਿ ਕਸੀਦਾ ਪਹਿਰਹਿ ਚੋਲੀ ਤਾਂ ਤੁਮੑ ਜਾਣਹੁ ਨਾਰੀ ॥ ਜੇ ਘਰੁ ਰਾਖਹਿ ਬੁਰਾ ਨ ਚਾਖਹਿ ਹੋਵਹਿ ਕੰਤ ਪਿਆਰੀ ॥ ੨ ॥ ਜੇ ਤੂੰ ਪੜਿਆ ਪੰਡਿਤੁ ਬੀਨਾ ਦੁਇ ਅਖਰ ਦੁਇ ਨਾਵਾ ॥ ਪ੍ਰਣਵਤਿ ਨਾਨਕੁ ਏਕੁ ਲੰਘਾਏ ਜੇ ਕਰਿ ਸਚਿ ਸਮਾਵਾਂ ॥ ੩ ॥ ੨ ॥ ੧੦ ॥ ਬਸੰਤੁ ਹਿੰਡੋਲ ਮਹਲਾ ੧ ॥ ਰਾਜਾ ਬਾਲਕੁ ਨਗਰੀ ਕਾਚੀ ਦੁਸਟਾ ਨਾਲਿ ਪਿਆਰੋ ॥ ਦੁਇ ਮਾਈ ਦੁਇ ਬਾਪਾ ਪੜੀਅਹਿ ਪੰਡਿਤ ਕਰਹੁ ਬੀਚਾਰੋ ॥ ੧ ॥ ਸੁਆਮੀ ਪੰਡਿਤਾ ਤੁਮੑ ਦੇਹੁ ਮਤੀ ॥ ਕਿਨ ਬਿਧਿ ਪਾਵਉ ਪ੍ਰਾਨਪਤੀ ॥ ੧ ॥ ਰਹਾਉ ॥ ਭੀਤਰਿ ਅਗਨਿ ਬਨਾਸਪਤਿ ਮਉਲੀ ਸਾਗਰੁ ਪੰਡੈ ਪਾਇਆ ॥ ਚੰਦੁ ਸੂਰਜੁ ਦੁਇ ਘਰ ਹੀ ਭੀਤਰਿ ਐਸਾ ਗਿਆਨੁ ਨ ਪਾਇਆ ॥ ੨ ॥ ਰਾਮ ਰਵੰਤਾ ਜਾਣੀਐ ਇਕ ਮਾਈ ਭੋਗੁ ਕਰੇਇ ॥ ਤਾ ਕੇ ਲਖਣ ਜਾਣੀਅਹਿ ਖਿਮਾ ਧਨੁ ਸੰਗ੍ਰਹੇਇ ॥ ੩ ॥ ਕਹਿਆ ਸੁਣਹਿ ਨ ਖਾਇਆ ਮਾਨਹਿ ਤਿਨਾੑ ਹੀ ਸੇਤੀ ਵਾਸਾ ॥ ਪ੍ਰਣਵਤਿ ਨਾਨਕੁ ਦਾਸਨਿ ਦਾਸਾ ਖਿਨੁ ਤੋਲਾ ਖਿਨੁ ਮਾਸਾ ॥ ੪ ॥ ੩ ॥ ੧੧ ॥ ਬਸੰਤੁ ਹਿੰਡੋਲ ਮਹਲਾ ੧ ॥ ਸਾਚਾ ਸਾਹੁ ਗੁਰੂ ਸੁਖਦਾਤਾ ਹਰਿ ਮੇਲੇ ਭੁਖ ਗਵਾਏ ॥ ਕਰਿ ਕਿਰਪਾ ਹਰਿ ਭਗਤਿ ਦ੍ਰਿੜਾਏ ਅਨਦਿਨੁ ਹਰਿ ਗੁਣ ਗਾਏ ॥ ੧ ॥ ਮਤ ਭੂਲਹਿ ਰੇ ਮਨ ਚੇਤਿ ਹਰੀ ॥ ਬਿਨੁ ਗੁਰ ਮੁਕਤਿ ਨਾਹੀ ਤ੍ਰੈ ਲੋਈ ਗੁਰਮੁਖਿ ਪਾਈਐ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥