੧੧੭੨
ਨਾਮੁ ਹਰੀ ॥ ਰਹਾਉ ॥ ਬਿਨੁ ਭਗਤੀ ਨਹੀ ਸਤਿਗੁਰੁ ਪਾਈਐ ਬਿਨੁ ਭਾਗਾ ਨਹੀ ਭਗਤਿ ਹਰੀ ॥ ਬਿਨੁ ਭਾਗਾ ਸਤਸੰਗੁ ਨ ਪਾਈਐ ਕਰਮਿ ਮਿਲੈ ਹਰਿ ਨਾਮੁ ਹਰੀ ॥ ੨ ॥ ਘਟਿ ਘਟਿ ਗੁਪਤੁ ਉਪਾਏ ਵੇਖੈ ਪਰਗਟੁ ਗੁਰਮੁਖਿ ਸੰਤ ਜਨਾ ॥ ਹਰਿ ਹਰਿ ਕਰਹਿ ਸੁ ਹਰਿ ਰੰਗਿ ਭੀਨੇ ਹਰਿ ਜਲੁ ਅੰਮ੍ਰਿਤ ਨਾਮੁ ਮਨਾ ॥ ੩ ॥ ਜਿਨ ਕਉ ਤਖਤਿ ਮਿਲੈ ਵਡਿਆਈ ਗੁਰਮੁਖਿ ਸੇ ਪਰਧਾਨ ਕੀਏ ॥ ਪਾਰਸੁ ਭੇਟਿ ਭਏ ਸੇ ਪਾਰਸ ਨਾਨਕ ਹਰਿ ਗੁਰ ਸੰਗਿ ਥੀਏ ॥ ੪ ॥ ੪ ॥ ੧੨ ॥

ਬਸੰਤੁ ਮਹਲਾ ੩ ਘਰੁ ੧ ਦੁਤੁਕੇ ੴ ਸਤਿਗੁਰ ਪ੍ਰਸਾਦਿ ॥
ਮਾਹਾ ਰੁਤੀ ਮਹਿ ਸਦ ਬਸੰਤੁ ॥ ਜਿਤ ਹਰਿਆ ਸਭੁ ਜੀਅ ਜੰਤੁ ॥ ਕਿਆ ਹਉ ਆਖਾ ਕਿਰਮ ਜੰਤੁ ॥ ਤੇਰਾ ਕਿਨੈ ਨ ਪਾਇਆ ਆਦਿ ਅੰਤੁ ॥ ੧ ॥ ਤੈ ਸਾਹਿਬ ਕੀ ਕਰਹਿ ਸੇਵ ॥ ਪਰਮ ਸੁਖ ਪਾਵਹਿ ਆਤਮ ਦੇਵ ॥ ੧ ॥ ਰਹਾਉ ॥ ਕਰਮੁ ਹੋਵੈ ਤਾਂ ਸੇਵਾ ਕਰੈ ॥ ਗੁਰ ਪਰਸਾਦੀ ਜੀਵਤ ਮਰੈ ॥ ਅਨਦਿਨੁ ਸਾਚੁ ਨਾਮੁ ਉਚਰੈ ॥ ਇਨ ਬਿਧਿ ਪ੍ਰਾਣੀ ਦੁਤਰੁ ਤਰੈ ॥ ੨ ॥ ਬਿਖੁ ਅੰਮ੍ਰਿਤੁ ਕਰਤਾਰਿ ਉਪਾਏ ॥ ਸੰਸਾਰ ਬਿਰਖ ਕਉ ਦੁਇ ਫਲ ਲਾਏ ॥ ਆਪੇ ਕਰਤਾ ਕਰੇ ਕਰਾਏ ॥ ਜੋ ਤਿਸੁ ਭਾਵੈ ਤਿਸੈ ਖਵਾਏ ॥ ੩ ॥ ਨਾਨਕ ਜਿਸ ਨੋ ਨਦਰਿ ਕਰੇਇ ॥ ਅੰਮ੍ਰਿਤ ਨਾਮੁ ਆਪੇ ਦੇਇ ॥ ਬਿਖਿਆ ਕੀ ਬਾਸਨਾ ਮਨਹਿ ਕਰੇਇ ॥ ਅਪਣਾ ਭਾਣਾ ਆਪਿ ਕਰੇਇ ॥ ੪ ॥ ੧ ॥ ਬਸੰਤੁ ਮਹਲਾ ੩ ॥ ਰਾਤੇ ਸਾਚਿ ਹਰਿ ਨਾਮਿ ਨਿਹਾਲਾ ॥ ਦਇਆ ਕਰਹੁ ਪ੍ਰਭ ਦੀਨ ਦਇਆਲਾ ॥ ਤਿਸੁ ਬਿਨੁ ਅਵਰੁ ਨਹੀ ਮੈ ਕੋਇ ॥ ਜਿਉ ਭਾਵੈ ਤਿਉ ਰਾਖੈ ਸੋਇ ॥ ੧ ॥ ਗੁਰ ਗੋਪਾਲ ਮੇਰੈ ਮਨਿ ਭਾਏ ॥ ਰਹਿ ਨ ਸਕਉ ਦਰਸਨ ਦੇਖੇ ਬਿਨੁ ਸਹਜਿ ਮਿਲਉ ਗੁਰੁ ਮੇਲਿ ਮਿਲਾਏ ॥ ੧ ॥ ਰਹਾਉ ॥ ਇਹੁ ਮਨੁ ਲੋਭੀ ਲੋਭਿ ਲੁਭਾਨਾ ॥ ਰਾਮ ਬਿਸਾਰਿ ਬਹੁਰਿ ਪਛੁਤਾਨਾ ॥ ਬਿਛੁਰਤ ਮਿਲਾਇ ਗੁਰ ਸੇਵ ਰਾਂਗੇ ॥ ਹਰਿ ਨਾਮੁ ਦੀਓ ਮਸਤਕਿ ਵਡਭਾਗੇ ॥ ੨ ॥ ਪਉਣ ਪਾਣੀ ਕੀ ਇਹ ਦੇਹ ਸਰੀਰਾ ॥ ਹਉਮੈ ਰੋਗੁ ਕਠਿਨ ਤਨਿ ਪੀਰਾ ॥ ਗੁਰਮੁਖਿ ਰਾਮ ਨਾਮ ਦਾਰੂ ਗੁਣ ਗਾਇਆ ॥ ਕਰਿ ਕਿਰਪਾ ਗੁਰਿ ਰੋਗੁ ਗਵਾਇਆ ॥ ੩ ॥ ਚਾਰਿ ਨਦੀਆ ਅਗਨੀ ਤਨਿ ਚਾਰੇ ॥ ਤ੍ਰਿਸਨਾ ਜਲਤ ਜਲੇ ਅਹੰਕਾਰੇ ॥ ਗੁਰਿ ਰਾਖੇ ਵਡਭਾਗੀ ਤਾਰੇ ॥ ਜਨ ਨਾਨਕ ਉਰਿ ਹਰਿ ਅੰਮ੍ਰਿਤੁ ਧਾਰੇ ॥ ੪ ॥ ੨ ॥ ਬਸੰਤੁ ਮਹਲਾ ੩ ॥ ਹਰਿ ਸੇਵੇ ਸੋ ਹਰਿ ਕਾ ਲੋਗੁ ॥ ਸਾਚ ਸਹਜੁ ਕਦੇ ਨ ਹੋਵੈ ਸੋਗੁ ॥ ਮਨਮੁਖ ਮੁਏ ਨਾਹੀ ਹਰਿ ਮਨ ਮਾਹਿ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥