੧੧੭੩
ਮਰਿ ਮਰਿ ਜੰਮਹਿ ਭੀ ਮਰਿ ਜਾਹਿ ॥ ੧ ॥ ਸੇ ਜਨ ਜੀਵੇ ਜਿਨ ਹਰਿ ਮਨ ਮਾਹਿ ॥ ਸਾਚੁ ਸਮਾੑਲਹਿ ਸਾਚਿ ਸਮਾਹਿ ॥ ੧ ॥ ਰਹਾਉ ॥ ਹਰਿ ਨ ਸੇਵਹਿ ਤੇ ਹਰਿ ਤੇ ਦੂਰਿ ॥ ਦਿਸੰਤਰੁ ਭਵਹਿ ਸਿਰਿ ਪਾਵਹਿ ਧੂਰਿ ॥ ਹਰਿ ਆਪੇ ਜਨ ਲੀਏ ਲਾਇ ॥ ਤਿਨ ਸਦਾ ਸੁਖੁ ਹੈ ਤਿਲੁ ਨ ਤਮਾਇ ॥ ੨ ॥ ਨਦਰਿ ਕਰੇ ਚੂਕੈ ਅਭਿਮਾਨੁ ॥ ਸਾਚੀ ਦਰਗਹ ਪਾਵੈ ਮਾਨੁ ॥ ਹਰਿ ਜੀਉ ਵੇਖੈ ਸਦ ਹਜੂਰਿ ॥ ਗੁਰ ਕੈ ਸਬਦਿ ਰਹਿਆ ਭਰਪੂਰਿ ॥ ੩ ॥ ਜੀਅ ਜੰਤ ਕੀ ਕਰੇ ਪ੍ਰਤਿਪਾਲ ॥ ਗੁਰ ਪਰਸਾਦਿ ਸਦ ਸਮਾੑਲ ॥ ਦਰਿ ਸਾਚੈ ਪਤਿ ਸਿਉ ਘਰਿ ਜਾਇ ॥ ਨਾਨਕ ਨਾਮਿ ਵਡਾਈ ਪਾਇ ॥ ੪ ॥ ੩ ॥ ਬਸੰਤੁ ਮਹਲਾ ੩ ॥ ਅੰਤਰਿ ਪੂਜਾ ਮਨ ਤੇ ਹੋਇ ॥ ਏਕੋ ਵੇਖੈ ਅਉਰੁ ਨ ਕੋਇ ॥ ਦੂਜੈ ਲੋਕੀ ਬਹੁਤੁ ਦੁਖੁ ਪਾਇਆ ॥ ਸਤਿਗੁਰਿ ਮੈਨੋ ਏਕੁ ਦਿਖਾਇਆ ॥ ੧ ॥ ਮੇਰਾ ਪ੍ਰਭੁ ਮਉਲਿਆ ਸਦ ਬਸੰਤੁ ॥ ਇਹੁ ਮਨੁ ਮਉਲਿਆ ਗਾਇ ਗੁਣ ਗੋਬਿੰਦ ॥ ੧ ॥ ਰਹਾਉ ॥ ਗੁਰ ਪੂਛਹੁ ਤੁਮੑ ਕਰਹੁ ਬੀਚਾਰੁ ॥ ਤਾਂ ਪ੍ਰਭ ਸਾਚੇ ਲਗੈ ਪਿਆਰੁ ॥ ਆਪੁ ਛੋਡਿ ਹੋਹਿ ਦਾਸਤ ਭਾਇ ॥ ਤਉ ਜਗਜੀਵਨੁ ਵਸੈ ਮਨਿ ਆਇ ॥ ੨ ॥ ਭਗਤਿ ਕਰੇ ਸਦ ਵੇਖੈ ਹਜੂਰਿ ॥ ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥ ਇਸੁ ਭਗਤੀ ਕਾ ਕੋਈ ਜਾਣੈ ਭੇਉ ॥ ਸਭੁ ਮੇਰਾ ਪ੍ਰਭੁ ਆਤਮ ਦੇਉ ॥ ੩ ॥ ਆਪੇ ਸਤਿਗੁਰੁ ਮੇਲਿ ਮਿਲਾਏ ॥ ਜਗਜੀਵਨ ਸਿਉ ਆਪਿ ਚਿਤੁ ਲਾਏ ॥ ਮਨੁ ਤਨੁ ਹਰਿਆ ਸਹਜਿ ਸੁਭਾਏ ॥ ਨਾਨਕ ਨਾਮਿ ਰਹੇ ਲਿਵ ਲਾਏ ॥ ੪ ॥ ੪ ॥ ਬਸੰਤੁ ਮਹਲਾ ੩ ॥ ਭਗਤਿ ਵਛਲੁ ਹਰਿ ਵਸੈ ਮਨਿ ਆਇ ॥ ਗੁਰ ਕਿਰਪਾ ਤੇ ਸਹਜ ਸੁਭਾਇ ॥ ਭਗਤਿ ਕਰੇ ਵਿਚਹੁ ਆਪੁ ਖੋਇ ॥ ਤਦ ਹੀ ਸਾਚਿ ਮਿਲਾਵਾ ਹੋਇ ॥ ੧ ॥ ਭਗਤ ਸੋਹਹਿ ਸਦਾ ਹਰਿ ਪ੍ਰਭ ਦੁਆਰਿ ॥ ਗੁਰ ਕੈ ਹੇਤਿ ਸਾਚੈ ਪ੍ਰੇਮ ਪਿਆਰਿ ॥ ੧ ॥ ਰਹਾਉ ॥ ਭਗਤਿ ਕਰੇ ਸੋ ਜਨੁ ਨਿਰਮਲੁ ਹੋਇ ॥ ਗੁਰ ਸਬਦੀ ਵਿਚਹੁ ਹਉਮੈ ਖੋਇ ॥ ਹਰਿ ਜੀਉ ਆਪਿ ਵਸੈ ਮਨਿ ਆਇ ॥ ਸਦਾ ਸਾਂਤਿ ਸੁਖਿ ਸਹਜਿ ਸਮਾਇ ॥ ੨ ॥ ਸਾਚਿ ਰਤੇ ਤਿਨ ਸਦ ਬਸੰਤ ॥ ਮਨੁ ਤਨੁ ਹਰਿਆ ਰਵਿ ਗੁਣ ਗੁਵਿੰਦ ॥ ਬਿਨੁ ਨਾਵੈ ਸੂਕਾ ਸੰਸਾਰੁ ॥ ਅਗਨਿ ਤ੍ਰਿਸਨਾ ਜਲੈ ਵਾਰੋ ਵਾਰ ॥ ੩ ॥ ਸੋਈ ਕਰੇ ਜਿ ਹਰਿ ਜੀਉ ਭਾਵੈ ॥ ਸਦਾ ਸੁਖੁ ਸਰੀਰਿ ਭਾਣੈ ਚਿਤੁ ਲਾਵੈ ॥ ਅਪਣਾ ਪ੍ਰਭੁ ਸੇਵੇ ਸਹਜਿ ਸੁਭਾਇ ॥ ਨਾਨਕ ਨਾਮੁ ਵਸੈ ਮਨਿ ਆਇ ॥ ੪ ॥ ੫ ॥ ਬਸੰਤੁ ਮਹਲਾ ੩ ॥ ਮਾਇਆ ਮੋਹੁ ਸਬਦਿ ਜਲਾਏ ॥ ਮਨੁ ਤਨੁ ਹਰਿਆ ਸਤਿਗੁਰ ਭਾਏ ॥ ਸਫਲਿਓ ਬਿਰਖੁ ਹਰਿ ਕੈ ਦੁਆਰਿ ॥ ਸਾਚੀ ਬਾਣੀ ਨਾਮ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥