੧੧੭੪
ਪਿਆਰਿ ॥ ੧ ॥ ਏ ਮਨ ਹਰਿਆ ਸਹਜ ਸੁਭਾਇ ॥ ਸਚ ਫਲੁ ਲਾਗੈ ਸਤਿਗੁਰ ਭਾਇ ॥ ੧ ॥ ਰਹਾਉ ॥ ਆਪੇ ਨੇੜੈ ਆਪੇ ਦੂਰਿ ॥ ਗੁਰ ਕੈ ਸਬਦਿ ਵੇਖੈ ਸਦ ਹਜੂਰਿ ॥ ਛਾਵ ਘਣੀ ਫੂਲੀ ਬਨਰਾਇ ॥ ਗੁਰਮੁਖਿ ਬਿਗਸੈ ਸਹਜਿ ਸੁਭਾਇ ॥ ੨ ॥ ਅਨਦਿਨੁ ਕੀਰਤਨੁ ਕਰਹਿ ਦਿਨ ਰਾਤਿ ॥ ਸਤਿਗੁਰਿ ਗਵਾਈ ਵਿਚਹੁ ਜੂਠਿ ਭਰਾਂਤਿ ॥ ਪਰਪੰਚ ਵੇਖਿ ਰਹਿਆ ਵਿਸਮਾਦੁ ॥ ਗੁਰਮੁਖਿ ਪਾਈਐ ਨਾਮ ਪ੍ਰਸਾਦੁ ॥ ੩ ॥ ਆਪੇ ਕਰਤਾ ਸਭਿ ਰਸ ਭੋਗ ॥ ਜੋ ਕਿਛੁ ਕਰੇ ਸੋਈ ਪਰੁ ਹੋਗ ॥ ਵਡਾ ਦਾਤਾ ਤਿਲੁ ਨ ਤਾਮਇ ॥ ਨਾਨਕ ਮਿਲੀਐ ਸਬਦੁ ਕਮਾਇ ॥ ੪ ॥ ੬ ॥ ਬਸੰਤੁ ਮਹਲਾ ੩ ॥ ਪੂਰੈ ਭਾਗਿ ਸਚੁ ਕਾਰ ਕਮਾਵੈ ॥ ਏਕੋ ਚੇਤੈ ਫਿਰਿ ਜੋਨਿ ਨ ਆਵੈ ॥ ਸਫਲ ਜਨਮੁ ਇਸੁ ਜਗ ਮਹਿ ਆਇਆ ॥ ਸਾਚਿ ਨਾਮਿ ਸਹਜਿ ਸਮਾਇਆ ॥ ੧ ॥ ਗੁਰਮੁਖਿ ਕਾਰ ਕਰਹੁ ਲਿਵ ਲਾਇ ॥ ਹਰਿ ਨਾਮੁ ਸੇਵਹੁ ਵਿਚਹੁ ਆਪੁ ਗਵਾਇ ॥ ੧ ॥ ਰਹਾਉ ॥ ਤਿਸੁ ਜਨ ਕੀ ਹੈ ਸਾਚੀ ਬਾਣੀ ॥ ਗੁਰ ਕੈ ਸਬਦਿ ਜਗ ਮਾਹਿ ਸਮਾਣੀ ॥ ਚਹੁ ਜੁਗ ਪਸਰੀ ਸਾਚੀ ਸੋਇ ॥ ਨਾਮਿ ਰਤਾ ਜਨੁ ਪਰਗਟੁ ਹੋਇ ॥ ੨ ॥ ਇਕਿ ਸਾਚੈ ਸਬਦਿ ਰਹੇ ਲਿਵ ਲਾਇ ॥ ਸੇ ਜਨ ਸਾਚੇ ਸਾਚੈ ਭਾਇ ॥ ਸਾਚੁ ਧਿਆਇਨਿ ਦੇਖਿ ਹਜੂਰਿ ॥ ਸੰਤ ਜਨਾ ਕੀ ਪਗ ਪੰਕਜ ਧੂਰਿ ॥ ੩ ॥ ਏਕੋ ਕਰਤਾ ਅਵਰੁ ਨ ਕੋਇ ॥ ਗੁਰ ਸਬਦੀ ਮੇਲਾਵਾ ਹੋਇ ॥ ਜਿਨਿ ਸਚੁ ਸੇਵਿਆ ਤਿਨਿ ਰਸੁ ਪਾਇਆ ॥ ਨਾਨਕ ਸਹਜੇ ਨਾਮਿ ਸਮਾਇਆ ॥ ੪ ॥ ੭ ॥ ਬਸੰਤੁ ਮਹਲਾ ੩ ॥ ਭਗਤਿ ਕਰਹਿ ਜਨ ਦੇਖਿ ਹਜੂਰਿ ॥ ਸੰਤ ਜਨਾ ਕੀ ਪਗ ਪੰਕਜ ਧੂਰਿ ॥ ਹਰਿ ਸੇਤੀ ਸਦ ਰਹਹਿ ਲਿਵ ਲਾਇ ॥ ਪੂਰੈ ਸਤਿਗੁਰਿ ਦੀਆ ਬੁਝਾਇ ॥ ੧ ॥ ਦਾਸਾ ਕਾ ਦਾਸੁ ਬਿਰਲਾ ਕੋਈ ਹੋਇ ॥ ਊਤਮ ਪਦਵੀ ਪਾਵੈ ਸੋਇ ॥ ੧ ॥ ਰਹਾਉ ॥ ਏਕੋ ਸੇਵਹੁ ਅਵਰੁ ਨ ਕੋਇ ॥ ਜਿਤੁ ਸੇਵਿਐ ਸਦਾ ਸੁਖੁ ਹੋਇ ॥ ਨਾ ਓਹੁ ਮਰੈ ਨ ਆਵੈ ਜਾਇ ॥ ਤਿਸੁ ਬਿਨੁ ਅਵਰੁ ਸੇਵੀ ਕਿਉ ਮਾਇ ॥ ੨ ॥ ਸੇ ਜਨ ਸਾਚੇ ਜਿਨੀ ਸਾਚੁ ਪਛਾਣਿਆ ॥ ਆਪੁ ਮਾਰਿ ਸਹਜੇ ਨਾਮਿ ਸਮਾਣਿਆ ॥ ਗੁਰਮੁਖਿ ਨਾਮੁ ਪਰਾਪਤਿ ਹੋਇ ॥ ਮਨੁ ਨਿਰਮਲੁ ਨਿਰਮਲ ਸਚੁ ਸੋਇ ॥ ੩ ॥ ਜਿਨਿ ਗਿਆਨੁ ਕੀਆ ਤਿਸੁ ਹਰਿ ਤੂ ਜਾਣੁ ॥ ਸਾਚ ਸਬਦਿ ਪ੍ਰਭੁ ਏਕੁ ਸਿਞਾਣੁ ॥ ਹਰਿ ਰਸੁ ਚਾਖੈ ਤਾਂ ਸੁਧਿ ਹੋਇ ॥ ਨਾਨਕ ਨਾਮਿ ਰਤੇ ਸਚੁ ਸੋਇ ॥ ੪ ॥ ੮ ॥ ਬਸੰਤੁ ਮਹਲਾ ੩ ॥ ਨਾਮਿ ਰਤੇ ਕੁਲਾਂ ਕਾ ਕਰਹਿ ਉਧਾਰੁ ॥ ਸਾਚੀ ਬਾਣੀ ਨਾਮ ਪਿਆਰੁ ॥ ਮਨਮੁਖ ਭੂਲੇ ਕਾਹੇ ਆਏ ॥ ਨਾਮਹੁ ਭੂਲੇ ਜਨਮੁ ਗਵਾਏ ॥ ੧ ॥ ਜੀਵਤ ਮਰੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥