੧੧੭੫
ਮਰਿ ਮਰਣੁ ਸਵਾਰੈ ॥ ਗੁਰ ਕੈ ਸਬਦਿ ਸਾਚੁ ਉਰ ਧਾਰੈ ॥ ੧ ॥ ਰਹਾਉ ॥ ਗੁਰਮੁਖਿ ਸਚੁ ਭੋਜਨੁ ਪਵਿਤੁ ਸਰੀਰਾ ॥ ਮਨੁ ਨਿਰਮਲੁ ਸਦ ਗੁਣੀ ਗਹੀਰਾ ॥ ਜੰਮੈ ਮਰੈ ਨ ਆਵੈ ਜਾਇ ॥ ਗੁਰ ਪਰਸਾਦੀ ਸਾਚਿ ਸਮਾਇ ॥ ੨ ॥ ਸਾਚਾ ਸੇਵਹੁ ਸਾਚੁ ਪਛਾਣੈ ॥ ਗੁਰ ਕੈ ਸਬਦਿ ਹਰਿ ਦਰਿ ਨੀਾਸਾਣੈ ॥ ਦਰਿ ਸਾਚੈ ਸਚੁ ਸੋਭਾ ਹੋਇ ॥ ਨਿਜ ਘਰਿ ਵਾਸਾ ਪਾਵੈ ਸੋਇ ॥ ੩ ॥ ਆਪਿ ਅਭੁਲੁ ਸਚਾ ਸਚੁ ਸੋਇ ॥ ਹੋਰਿ ਸਭਿ ਭੂਲਹਿ ਦੂਜੈ ਪਤਿ ਖੋਇ ॥ ਸਾਚਾ ਸੇਵਹੁ ਸਾਚੀ ਬਾਣੀ ॥ ਨਾਨਕ ਨਾਮੇ ਸਾਚਿ ਸਮਾਣੀ ॥ ੪ ॥ ੯ ॥ ਬਸੰਤੁ ਮਹਲਾ ੩ ॥ ਬਿਨੁ ਕਰਮਾ ਸਭ ਭਰਮਿ ਭੁਲਾਈ ॥ ਮਾਇਆ ਮੋਹਿ ਬਹੁਤੁ ਦੁਖੁ ਪਾਈ ॥ ਮਨਮੁਖ ਅੰਧੇ ਠਉਰ ਨ ਪਾਈ ॥ ਬਿਸਟਾ ਕਾ ਕੀੜਾ ਬਿਸਟਾ ਮਾਹਿ ਸਮਾਈ ॥ ੧ ॥ ਹੁਕਮੁ ਮੰਨੇ ਸੋ ਜਨੁ ਪਰਵਾਣੁ ॥ ਗੁਰ ਕੈ ਸਬਦਿ ਨਾਮਿ ਨੀਸਾਣੁ ॥ ੧ ॥ ਰਹਾਉ ॥ ਸਾਚਿ ਰਤੇ ਜਿਨਾੑ ਧੁਰਿ ਲਿਖਿ ਪਾਇਆ ॥ ਹਰਿ ਕਾ ਨਾਮੁ ਸਦਾ ਮਨਿ ਭਾਇਆ ॥ ਸਤਿਗੁਰ ਕੀ ਬਾਣੀ ਸਦਾ ਸੁਖੁ ਹੋਇ ॥ ਜੋਤੀ ਜੋਤਿ ਮਿਲਾਏ ਸੋਇ ॥ ੨ ॥ ਏਕੁ ਨਾਮੁ ਤਾਰੇ ਸੰਸਾਰੁ ॥ ਗੁਰ ਪਰਸਾਦਿ ਨਾਮ ਪਿਆਰੁ ॥ ਬਿਨੁ ਨਾਮੈ ਮੁਕਤਿ ਕਿਨੈ ਨ ਪਾਈ ॥ ਪੂਰੇ ਗੁਰ ਤੇ ਨਾਮੁ ਪਲੈ ਪਾਈ ॥ ੩ ॥ ਸੋ ਬੂਝੈ ਜਿਸੁ ਆਪਿ ਬੁਝਾਏ ॥ ਸਤਿਗੁਰ ਸੇਵਾ ਨਾਮੁ ਦ੍ਰਿੜਾੑਏ ॥ ਜਿਨ ਇਕੁ ਜਾਤਾ ਸੇ ਜਨ ਪਰਵਾਣੁ ॥ ਨਾਨਕ ਨਾਮਿ ਰਤੇ ਦਰਿ ਨੀਸਾਣੁ ॥ ੪ ॥ ੧੦ ॥ ਬਸੰਤ ਮਹਲਾ ੩ ॥ ਕ੍ਰਿਪਾ ਕਰੇ ਸਤਿਗੁਰੂ ਮਿਲਾਏ ॥ ਆਪੇ ਆਪਿ ਵਸੈ ਮਨਿ ਆਏ ॥ ਨਿਹਚਲ ਮਤਿ ਸਦਾ ਮਨ ਧੀਰ ॥ ਹਰਿ ਗੁਣ ਗਾਵੈ ਗੁਣੀ ਗਹੀਰ ॥ ੧ ॥ ਨਾਮਹੁ ਭੂਲੇ ਮਰਹਿ ਬਿਖੁ ਖਾਇ ॥ ਬ੍ਰਿਥਾ ਜਨਮੁ ਫਿਰਿ ਆਵਹਿ ਜਾਇ ॥ ੧ ॥ ਰਹਾਉ ॥ ਬਹੁ ਭੇਖ ਕਰਹਿ ਮਨਿ ਸਾਂਤਿ ਨ ਹੋਇ ॥ ਬਹੁ ਅਭਿਮਾਨਿ ਅਪਣੀ ਪਤਿ ਖੋਇ ॥ ਸੇ ਵਡਭਾਗੀ ਜਿਨ ਸਬਦੁ ਪਛਾਣਿਆ ॥ ਬਾਹਰਿ ਜਾਦਾ ਘਰ ਮਹਿ ਆਣਿਆ ॥ ੨ ॥ ਘਰ ਮਹਿ ਵਸਤੁ ਅਗਮ ਅਪਾਰਾ ॥ ਗੁਰਮਤਿ ਖੋਜਹਿ ਸਬਦਿ ਬੀਚਾਰਾ ॥ ਨਾਮੁ ਨਵ ਨਿਧਿ ਪਾਈ ਘਰ ਹੀ ਮਾਹਿ ॥ ਸਦਾ ਰੰਗਿ ਰਾਤੇ ਸਚਿ ਸਮਾਹਿ ॥ ੩ ॥ ਆਪਿ ਕਰੇ ਕਿਛੁ ਕਰਣੁ ਨ ਜਾਇ ॥ ਆਪੇ ਭਾਵੈ ਲਏ ਮਿਲਾਇ ॥ ਤਿਸ ਤੇ ਨੇੜੈ ਨਾਹੀ ਕੋ ਦੂਰਿ ॥ ਨਾਨਕ ਨਾਮਿ ਰਹਿਆ ਭਰਪੂਰਿ ॥ ੪ ॥ ੧੧ ॥ ਬਸੰਤ ਮਹਲਾ ੩ ॥ ਗੁਰ ਸਬਦੀ ਹਰਿ ਚੇਤਿ ਸੁਭਾਇ ॥ ਰਾਮ ਨਾਮ ਰਸਿ ਰਹੈ ਅਘਾਇ ॥ ਕੋਟ ਕੋਟੰਤਰ ਕੇ ਪਾਪ ਜਲਿ ਜਾਹਿ ॥ ਜੀਵਤ ਮਰਹਿ ਹਰਿ ਨਾਮਿ ਸਮਾਹਿ ॥ ੧ ॥ ਹਰਿ ਕੀ ਦਾਤਿ ਹਰਿ ਜੀਉ ਜਾਣੈ ॥ ਗੁਰ ਕੈ ਸਬਦਿ ਇਹੁ ਮਨੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥