੧੧੭੬
ਮਉਲਿਆ ਹਰਿ ਗੁਣ ਦਾਤਾ ਨਾਮੁ ਵਖਾਣੈ ॥ ੧ ॥ ਰਹਾਉ ॥ ਭਗਵੈ ਵੇਸਿ ਭਰਮਿ ਮੁਕਤਿ ਨ ਹੋਇ ॥ ਬਹ ਸੰਜਮਿ ਸਾਂਤਿ ਨ ਪਾਵੈ ਕੋਇ ॥ ਗੁਰਮਤਿ ਨਾਮੁ ਪਰਾਪਤਿ ਹੋਇ ॥ ਵਡਭਾਗੀ ਹਰਿ ਪਾਵੈ ਸੋਇ ॥ ੨ ॥ ਕਲਿ ਮਹਿ ਰਾਮ ਨਾਮਿ ਵਡਿਆਈ ॥ ਗੁਰ ਪੂਰੇ ਤੇ ਪਾਇਆ ਜਾਈ ॥ ਨਾਮਿ ਰਤੇ ਸਦਾ ਸੁਖੁ ਪਾਈ ॥ ਬਿਨੁ ਨਾਮੈ ਹਉਮੈ ਜਲਿ ਜਾਈ ॥ ੩ ॥ ਵਡਭਾਗੀ ਹਰਿ ਨਾਮੁ ਬੀਚਾਰਾ ॥ ਛੁਟੈ ਰਾਮ ਨਾਮਿ ਦੁਖੁ ਸਾਰਾ ॥ ਹਿਰਦੇ ਵਸਿਆ ਸੁ ਬਾਹਰਿ ਪਾਸਾਰਾ ॥ ਨਾਨਕ ਜਾਣੈ ਸਭੁ ਉਪਾਵਣਹਾਰਾ ॥ ੪ ॥ ੧੨ ॥ ਬਸੰਤੁ ਮਹਲਾ ੩ ਇਕ ਤੁਕੇ ॥ ਤੇਰਾ ਕੀਆ ਕਿਰਮ ਜੰਤੁ ॥ ਦੇਹਿ ਤ ਜਾਪੀ ਆਦਿ ਮੰਤੁ ॥ ੧ ॥ ਗੁਣ ਆਖਿ ਵੀਚਾਰੀ ਮੇਰੀ ਮਾਇ ॥ ਹਰਿ ਜਪਿ ਹਰਿ ਕੈ ਲਗਉ ਪਾਇ ॥ ੧ ॥ ਰਹਾਉ ॥ ਗੁਰ ਪ੍ਰਸਾਦਿ ਲਾਗੇ ਨਾਮ ਸੁਆਦਿ ॥ ਕਾਹੇ ਜਨਮੁ ਗਵਾਵਹੁ ਵੈਰਿ ਵਾਦਿ ॥ ੨ ॥ ਗੁਰਿ ਕਿਰਪਾ ਕੀਨੀੑ ਚੂਕਾ ਅਭਿਮਾਨੁ ॥ ਸਹਜ ਭਾਇ ਪਾਇਆ ਹਰਿ ਨਾਮੁ ॥ ੩ ॥ ਊਤਮੁ ਊਚਾ ਸਬਦ ਕਾਮੁ ॥ ਨਾਨਕੁ ਵਖਾਣੈ ਸਾਚੁ ਨਾਮਿ ॥ ੪ ॥ ੧ ॥ ੧੩ ॥ ਬਸੰਤੁ ਮਹਲਾ ੩ ॥ ਬਨਸਪਤਿ ਮਉਲੀ ਚੜਿਆ ਬਸੰਤੁ ॥ ਇਹੁ ਮਨੁ ਮਉਲਿਆ ਸਤਿਗੁਰੂ ਸੰਗਿ ॥ ੧ ॥ ਤੁਮੑ ਸਾਚੁ ਧਿਆਵਹੁ ਮੁਗਧ ਮਨਾ ॥ ਤਾਂ ਸੁਖੁ ਪਾਵਹੁ ਮੇਰੇ ਮਨਾ ॥ ੧ ॥ ਰਹਾਉ ॥ ਇਤੁ ਮਨਿ ਮਉਲਿਐ ਭਇਆ ਅਨੰਦੁ ॥ ਅੰਮ੍ਰਿਤ ਫਲੁ ਪਾਇਆ ਨਾਮੁ ਗੋਬਿੰਦ ॥ ੨ ॥ ਏਕੋ ਏਕੁ ਸਭੁ ਆਖਿ ਵਖਾਣੈ ॥ ਹੁਕਮੁ ਬੂਝੈ ਤਾਂ ਏਕੋ ਜਾਣੈ ॥ ੩ ॥ ਕਹਤ ਨਾਨਕੁ ਹਉਮੈ ਕਹੈ ਨ ਕੋਇ ॥ ਆਖਣੁ ਵੇਖਣੁ ਸਭੁ ਸਾਹਿਬ ਤੇ ਹੋਇ ॥ ੪ ॥ ੨ ॥ ੧੪ ॥ ਬਸੰਤ ਮਹਲਾ ੩ ॥ ਸਭਿ ਜੁਗ ਤੇਰੇ ਕੀਤੇ ਹੋਏ ॥ ਸਤਿਗੁਰੁ ਭੇਟੈ ਮਤਿ ਬੁਧਿ ਹੋਏ ॥ ੧ ॥ ਹਰਿ ਜੀਉ ਆਪੇ ਲੈਹੁ ਮਿਲਾਇ ॥ ਗੁਰ ਕੈ ਸਬਦਿ ਸਚ ਨਾਮਿ ਸਮਾਇ ॥ ੧ ॥ ਰਹਾਉ ॥ ਮਨਿ ਬਸੰਤੁ ਹਰੇ ਸਭਿ ਲੋਇ ॥ ਫਲਹਿ ਫੁਲੀਅਹਿ ਰਾਮ ਨਾਮਿ ਸੁਖੁ ਹੋਇ ॥ ੨ ॥ ਸਦਾ ਬਸੰਤੁ ਗੁਰ ਸਬਦੁ ਵੀਚਾਰੇ ॥ ਰਾਮ ਨਾਮੁ ਰਾਖੈ ਉਰ ਧਾਰੇ ॥ ੩ ॥ ਮਨਿ ਬਸੰਤੁ ਤਨੁ ਮਨੁ ਹਰਿਆ ਹੋਇ ॥ ਨਾਨਕ ਇਹੁ ਤਨੁ ਬਿਰਖੁ ਰਾਮ ਨਾਮੁ ਫਲੁ ਪਾਏ ਸੋਇ ॥ ੪ ॥ ੩ ॥ ੧੫ ॥ ਬਸੰਤੁ ਮਹਲਾ ੩ ॥ ਤਿਨੑ ਬਸੰਤੁ ਜੋ ਹਰਿ ਗੁਣ ਗਾਇ ॥ ਪੂਰੈ ਭਾਗਿ ਹਰਿ ਭਗਤਿ ਕਰਾਇ ॥ ੧ ॥ ਇਸੁ ਮਨ ਕਉ ਬਸੰਤ ਕੀ ਲਗੈ ਨ ਸੋਇ ॥ ਇਹੁ ਮਨੁ ਜਲਿਆ ਦੁਜੈ ਦੋਇ ॥ ੧ ॥ ਰਹਾਉ ॥ ਇਹੁ ਮਨੁ ਧੰਧੈ ਬਾਂਧਾ ਕਰਮ ਕਮਾਇ ॥ ਮਾਇਆ ਮੂਠਾ ਸਦਾ ਬਿਲਲਾਇ ॥ ੨ ॥ ਇਹੁ ਮਨੁ ਛੂਟੈ ਜਾਂ ਸਤਿਗੁਰੁ ਭੇਟੈ ॥ ਜਮਕਾਲ ਕੀ ਫਿਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥