੧੧੭੭
ਆਵੈ ਨ ਫੇਟੈ ॥ ੩ ॥ ਇਹੁ ਮਨੁ ਛੂਟਾ ਗੁਰਿ ਲੀਆ ਛਡਾਇ ॥ ਨਾਨਕ ਮਾਇਆ ਮੋਹੁ ਸਬਦਿ ਜਲਾਇ ॥ ੪ ॥ ੪ ॥ ੧੬ ॥ ਬਸੰਤੁ ਮਹਲਾ ੩ ॥ ਬਸੰਤ ਚੜਿਆ ਫੂਲੀ ਬਨਰਾਇ ॥ ਏਹਿ ਜੀਅ ਜੰਤ ਫੂਲਹਿ ਹਰਿ ਚਿਤ ਲਾਇ ॥ ੧ ॥ ਇਨ ਬਿਧਿ ਇਹੁ ਮਨੁ ਹਰਿਆ ਹੋਇ ॥ ਹਰਿ ਹਰਿ ਨਾਮੁ ਜਪੈ ਦਿਨੁ ਰਾਤੀ ਗੁਰਮੁਖਿ ਹਉਮੈ ਕਢੈ ਧੋਇ ॥ ੧ ॥ ਰਹਾਉ ॥ ਸਤਿਗੁਰ ਬਾਣੀ ਸਬਦੁ ਸੁਣਾਏ ॥ ਇਹੁ ਜਗੁ ਹਰਿਆ ਸਤਿਗੁਰ ਭਾਏ ॥ ੨ ॥ ਫਲ ਫੂਲ ਲਾਗੇ ਜਾਂ ਆਪੇ ਲਾਏ ॥ ਮੂਲਿ ਲਗੈ ਤਾਂ ਸਤਿਗੁਰੁ ਪਾਏ ॥ ੩ ॥ ਆਪਿ ਬਸੰਤੁ ਜਗਤੁ ਸਭੁ ਵਾੜੀ ॥ ਨਾਨਕ ਪੂਰੈ ਭਾਗਿ ਭਗਤਿ ਨਿਰਾਲੀ ॥ ੪ ॥ ੫ ॥ ੧੭ ॥

ਬਸੰਤੁ ਹਿੰਡੋਲ ਮਹਲਾ ੩ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਗੁਰ ਕੀ ਬਾਣੀ ਵਿਟਹੁ ਵਾਰਿਆ ਭਾਈ ਗੁਰ ਸਬਦ ਵਿਟਹੁ ਬਲਿ ਜਾਈ ॥ ਗੁਰੁ ਸਾਲਾਹੀ ਸਦ ਅਪਣਾ ਭਾਈ ਗੁਰ ਚਰਣੀ ਚਿਤੁ ਲਾਈ ॥ ੧ ॥ ਮੇਰੇ ਮਨ ਰਾਮ ਨਾਮਿ ਚਿਤੁ ਲਾਇ ॥ ਮਨੁ ਤਨੁ ਤੇਰਾ ਹਰਿਆ ਹੋਵੈ ਇਕੁ ਹਰਿ ਨਾਮਾ ਫਲੁ ਪਾਇ ॥ ੧ ॥ ਰਹਾਉ ॥ ਗੁਰਿ ਰਾਖੇ ਸੇ ਉਬਰੇ ਭਾਈ ਹਰਿ ਰਸੁ ਅੰਮ੍ਰਿਤੁ ਪੀਆਇ ॥ ਵਿਚਹੁ ਹਉਮੈ ਦੁਖੁੁ ਉਠਿ ਗਇਆ ਭਾਈ ਸੁਖੁ ਵੁਠਾ ਮਨਿ ਆਇ ॥ ੨ ॥ ਧੁਰਿ ਆਪੇ ਜਿਨਾੑ ਨੋ ਬਖਸਿਓਨੁ ਭਾਈ ਸਬਦੇ ਲਇਅਨੁ ਮਿਲਾਇ ॥ ਧੂੜਿ ਤਿਨਾੑ ਕੀ ਅਘੁਲੀਐ ਭਾਈ ਸਤਸੰਗਤਿ ਮੇਲਿ ਮਿਲਾਇ ॥ ੩ ॥ ਆਪਿ ਕਰਾਏ ਕਰੇ ਆਪਿ ਭਾਈ ਜਿਨਿ ਹਰਿਆ ਕੀਆ ਸਭੁ ਕੋਇ ॥ ਨਾਨਕ ਮਨਿ ਤਨਿ ਸੁਖੁ ਸਦ ਵਸੈ ਭਾਈ ਸਬਦਿ ਮਿਲਾਵਾ ਹੋਇ ॥ ੪ ॥ ੧ ॥ ੧੮ ॥ ੧੨ ॥ ੧੮ ॥ ੩੦ ॥

ਰਾਗੁ ਬਸੰਤੁ ਮਹਲਾ ੪ ਘਰੁ ੧ ਇਕ ਤੁਕੇ ੴ ਸਤਿਗੁਰ ਪ੍ਰਸਾਦਿ ॥
ਜਿਉ ਪਸਰੀ ਸੂਰਜ ਕਿਰਣਿ ਜੋਤਿ ॥ ਤਿਉ ਘਟ ਘਟਿ ਰਮਈਆ ਓਤਿ ਪੋਤਿ ॥ ੧ ॥ ਏਕੋ ਹਰਿ ਰਵਿਆ ਸ੍ਰਬ ਥਾਇ ॥ ਗੁਰ ਸਬਦੀ ਮਿਲੀਐ ਮੇਰੀ ਮਾਇ ॥ ੧ ॥ ਰਹਾਉ ॥ ਘਟਿ ਘਟਿ ਅੰਤਰਿ ਏਕੋ ਹਰਿ ਸੋਇ ॥ ਗੁਰਿ ਮਿਲਿਐ ਇਕੁ ਪ੍ਰਗਟੁ ਹੋਇ ॥ ੨ ॥ ਏਕੋ ਏਕੁ ਰਹਿਆ ਭਰਪੂਰਿ ॥ ਸਾਕਤ ਨਰ ਲੋਭੀ ਜਾਣਹਿ ਦੂਰਿ ॥ ੩ ॥ ਏਕੋ ਏਕੁ ਵਰਤੈ ਹਰਿ ਲੋਇ ॥ ਨਾਨਕ ਹਰਿ ਏਕੋੁ ਕਰੇ ਸੁ ਹੋਇ ॥ ੪ ॥ ੧ ॥ ਬਸੰਤੁ ਮਹਲਾ ੪ ॥ ਰੈਣਿ ਦਿਨਸੁ ਦੁਇ ਸਦੇ ਪਏ ॥ ਮਨ ਹਰਿ ਸਿਮਰਹੁ ਅੰਤਿ ਸਦਾ ਰਖਿ ਲਏ ॥ ੧ ॥ ਹਰਿ ਹਰਿ ਚੇਤਿ ਸਦਾ ਮਨ ਮੇਰੇ ॥ ਸਭੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥