੧੧੭੮
ਆਲਸੁ ਦੂਖ ਭੰਜਿ ਪ੍ਰਭੁ ਪਾਇਆ ਗੁਰਮਤਿ ਗਾਵਹੁ ਗੁਣ ਪ੍ਰਭ ਕੇਰੇ ॥ ੧ ॥ ਰਹਾਉ ॥ ਮਨਮੁਖ ਫਿਰਿ ਫਿਰਿ ਹਉਮੈ ਮੁਏ ॥ ਕਾਲਿ ਦੈਤਿ ਸੰਘਾਰੇ ਜਮ ਪੁਰਿ ਗਏ ॥ ੨ ॥ ਗੁਰਮੁਖਿ ਹਰਿ ਹਰਿ ਹਰਿ ਲਿਵ ਲਾਗੇ ॥ ਜਨਮ ਮਰਣ ਦੋਊ ਦੁਖ ਭਾਗੇ ॥ ੩ ॥ ਭਗਤ ਜਨਾ ਕਉ ਹਰਿ ਕਿਰਪਾ ਧਾਰੀ ॥ ਗੁਰੁ ਨਾਨਕੁ ਤੁਠਾ ਮਿਲਿਆ ਬਨਵਾਰੀ ॥ ੪ ॥ ੨ ॥

ਬਸੰਤ ਹਿੰਡੋਲ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਰਾਮ ਨਾਮੁ ਰਤਨ ਕੋਠੜੀ ਗੜ ਮੰਦਰਿ ਏਕ ਲੁਕਾਨੀ ॥ ਸਤਿਗੁਰੁ ਮਿਲੈ ਤ ਖੋਜੀਐ ਮਿਲਿ ਜੋਤੀ ਜੋਤਿ ਸਮਾਨੀ ॥ ੧ ॥ ਮਾਧੋ ਸਾਧੂ ਜਨ ਦੇਹੁ ਮਿਲਾਇ ॥ ਦੇਖਤ ਦਰਸੁ ਪਾਪ ਸਭਿ ਨਾਸਹਿ ਪਵਿਤ੍ਰ ਪਰਮ ਪਦੁ ਪਾਇ ॥ ੧ ॥ ਰਹਾਉ ॥ ਪੰਚ ਚੋਰ ਮਿਲਿ ਲਾਗੇ ਨਗਰੀਆ ਰਾਮ ਨਾਮ ਧਨੁ ਹਿਰਿਆ ॥ ਗੁਰਮਤਿ ਖੋਜ ਪਰੇ ਤਬ ਪਕਰੇ ਧਨੁ ਸਾਬਤੁ ਰਾਸਿ ਉਬਰਿਆ ॥ ੨ ॥ ਪਾਖੰਡ ਭਰਮ ਉਪਾਵ ਕਰਿ ਥਾਕੇ ਰਿਦ ਅੰਤਰਿ ਮਾਇਆ ਮਾਇਆ ॥ ਸਾਧੂ ਪੁਰਖੁ ਪੁਰਖਪਤਿ ਪਾਇਆ ਅਗਿਆਨ ਅੰਧਰੁ ਗਵਾਇਆ ॥ ੩ ॥ ਜਗੰਨਾਥ ਜਗਦੀਸ ਗੁਸਾਈ ਕਰਿ ਕਿਰਪਾ ਸਾਧੁ ਮਿਲਾਵੈ ॥ ਨਾਨਕ ਸਾਂਤਿ ਹੋਵੈ ਮਨ ਅੰਤਰਿ ਨਿਤ ਹਿਰਦੈ ਹਰਿ ਗੁਣ ਗਾਵੈ ॥ ੪ ॥ ੧ ॥ ੩ ॥ ਬਸੰਤੁ ਮਹਲਾ ੪ ਹਿੰਡੋਲ ॥ ਤੁਮੑ ਵਡ ਪੁਰਖ ਵਡ ਅਗਮ ਗੁਸਾਈ ਹਮ ਕੀਰੇ ਕਿਰਮ ਤੁਮਨਛੇ ॥ ਹਰਿ ਦੀਨ ਦਇਆਲ ਕਰਹੁ ਪ੍ਰਭ ਕਿਰਪਾ ਗੁਰ ਸਤਿਗੁਰ ਚਰਣ ਹਮ ਬਨਛੇ ॥ ੧॥ ਗੋਬਿੰਦ ਜੀਉ ਸਤਸੰਗਤਿ ਮੇਲਿ ਕਰਿ ਕ੍ਰਿਪਛੇ ॥ ਜਨਮ ਜਨਮ ਕੇ ਕਿਲਵਿਖ ਮਲੁ ਭਰਿਆ ਮਿਲਿ ਸੰਗਤਿ ਕਰਿ ਪ੍ਰਭ ਹਨਛੇ ॥ ੧ ॥ ਰਹਾਉ ॥ ਤੁਮੑਰਾ ਜਨੁ ਜਾਤਿ ਅਵਿਜਾਤਾ ਹਰਿ ਜਪਿਓ ਪਤਿਤ ਪਵੀਛੇ ॥ ਹਰਿ ਕੀਓ ਸਗਲ ਭਵਨ ਤੇ ਊਪਰਿ ਹਰਿ ਸੋਭਾ ਹਰਿ ਪ੍ਰਭ ਦਿਨਛੇ ॥ ੨ ॥ ਜਾਤਿ ਅਜਾਤਿ ਕੋਈ ਪ੍ਰਭ ਧਿਆਵੈ ਸਭਿ ਪੂਰੇ ਮਾਨਸ ਤਿਨਛੇ ॥ ਸੇ ਧੰਨਿ ਵਡੇ ਵਡ ਪੂਰੇ ਹਰਿ ਜਨ ਜਿਨੑ ਹਰਿ ਧਾਰਿਓ ਹਰਿ ਉਰਛੇੇ ॥ ੩ ॥ ਹਮ ਢੀਂਢੇ ਢੀਮ ਬਹੁਤੁ ਅਤਿ ਭਾਰੀ ਹਰਿ ਧਾਰਿ ਕ੍ਰਿਪਾ ਪ੍ਰਭ ਮਿਲਛੇ ॥ ਜਨ ਨਾਨਕ ਗੁਰੁ ਪਾਇਆ ਹਰਿ ਤੂਠੇ ਹਮ ਕੀਐ ਪਤਿਤ ਪਵੀਛੇ ॥ ੪ ॥ ੨ ॥ ੪ ॥ ਬਸੰਤੁ ਹਿੰਡੋਲ ਮਹਲਾ ੪ ॥ ਮੇਰਾ ਇਕੁ ਖਿਨੁ ਮਨੂਆ ਰਹਿ ਨ ਸਕੈ ਨਿਤ ਹਰਿ ਹਰਿ ਨਾਮ ਰਸਿ ਗੀਧੇ ॥ ਜਿਉ ਬਾਰਿਕੁ ਰਸਕਿ ਪਰਿਓ ਥਨਿ ਮਾਤਾ ਥਨਿ ਕਾਢੇ ਬਿਲਲ ਬਿਲੀਧੇ ॥ ੧ ॥ ਗੋਬਿੰਦ ਜੀਉ ਮੇਰੇ ਮਨ ਤਨ ਨਾਮ ਹਰਿ ਬੀਧੇ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥