੧੧੭੯
ਵਡੈ ਭਾਗਿ ਗੁਰੁ ਸਤਿਗੁਰੁ ਪਾਇਆ ਵਿਚਿ ਕਾਇਆ ਨਗਰ ਹਰਿ ਸੀਧੇ ॥ ੧ ॥ ਰਹਾਉ ॥ ਜਨ ਕੇ ਸਾਸ ਸਾਸ ਹੈ ਜੇਤੇ ਹਰਿ ਬਿਰਹਿ ਪ੍ਰਭੁ ਹਰਿ ਬੀਧੇ ॥ ਜਿਉ ਜਲ ਕਮਲ ਪ੍ਰੀਤਿ ਅਤਿ ਭਾਰੀ ਬਿਨੁ ਜਲ ਦੇਖੇ ਸੁਕਲੀਧੇ ॥ ੨ ॥ ਜਨ ਜਪਿਓ ਨਾਮੁ ਨਿਰੰਜਨੁ ਨਰਹਰਿ ਉਪਦੇਸਿ ਗੁਰੂ ਹਰਿ ਪ੍ਰੀਧੇ ॥ ਜਨਮ ਜਨਮ ਕੀ ਹਉਮੈ ਮਲੁ ਨਿਕਸੀ ਹਰਿ ਅੰਮ੍ਰਿਤਿ ਹਰਿ ਜਲਿ ਨੀਧੇ ॥ ੩ ॥ ਹਮਰੇ ਕਰਮ ਨ ਬਿਚਰਹੁ ਠਾਕੁਰ ਤੁਮੑ ਪੈਜ ਰਖਹੁ ਅਪਨੀਧੇ ॥ ਹਰਿ ਭਾਵੈ ਸੁਣਿ ਬਿਨਉ ਬੇਨਤੀ ਜਨ ਨਾਨਕ ਸਰਣਿ ਪਵੀਧੇ ॥ ੪ ॥ ੩ ॥ ੫ ॥ ਬਸੰਤੁ ਹਿੰਡੋਲ ਮਹਲਾ ੪ ॥ ਮਨੁ ਖਿਨੁ ਖਿਨੁ ਭਰਮਿ ਭਰਮਿ ਬਹੁ ਧਾਵੈ ਤਿਲੁ ਘਰਿ ਨਹੀ ਵਾਸਾ ਪਾਈਐ ॥ ਗੁਰਿ ਅੰਕਸੁ ਸਬਦੁ ਦਾਰੂ ਸਿਰਿ ਧਾਰਿਓ ਘਰਿ ਮੰਦਰਿ ਆਣਿ ਵਸਾਈਐ ॥ ੧ ॥ ਗੋਬਿੰਦ ਜੀਉ ਸਤਸੰਗਤਿ ਮੇਲਿ ਹਰਿ ਧਿਆਈਐ ॥ ਹਉਮੈ ਰੋਗੁ ਗਇਆ ਸੁਖੁ ਪਾਇਆ ਹਰਿ ਸਹਜਿ ਸਮਾਧਿ ਲਗਾਈਐ ॥ ੧ ॥ ਰਹਾਉ ॥ ਘਰਿ ਰਤਨ ਲਾਲ ਬਹੁ ਮਾਣਕ ਲਾਦੇ ਮਨੁ ਭ੍ਰਮਿਆ ਲਹਿ ਨ ਸਕਾਈਐ ॥ ਜਿਉ ਓਡਾ ਕੂਪੁ ਗੁਹਜ ਖਿਨ ਕਾਢੈ ਤਿਉ ਸਤਿਗੁਰਿ ਵਸਤੁ ਲਹਾਈਐ ॥ ੨ ॥ ਜਿਨ ਐਸਾ ਸਤਿਗੁਰੁ ਸਾਧੁ ਨ ਪਾਇਆ ਤੇ ਧ੍ਰਿਗੁ ਧ੍ਰਿਗੁ ਨਰ ਜੀਵਾਈਏ ॥ ਜਨਮੁ ਪਦਾਰਥੁ ਪੁੰਨਿ ਫਲੁ ਪਾਇਆ ਕਉਡੀ ਬਦਲੈ ਜਾਈਐ ॥ ੩ ॥ ਮਧੁਸੂਦਨ ਹਰਿ ਧਾਰਿ ਪ੍ਰਭ ਕਿਰਪਾ ਕਰਿ ਕਿਰਪਾ ਗੁਰੂ ਮਿਲਾਈਐ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਮਿਲਿ ਸਾਧੂ ਹਰਿ ਗੁਣ ਗਾਈਐ ॥ ੪ ॥ ੪ ॥ ੬ ॥ ਬਸੰਤੁ ਹਿੰਡੋਲ ਮਹਲਾ ੪ ॥ ਆਵਣ ਜਾਣੁ ਭਇਆ ਦੁਖੁ ਬਿਖਿਆ ਦੇਹ ਮਨਮੁਖੁ ਸੁੰਞੀ ਸੁੰਞੁ ॥ ਰਾਮ ਨਾਮੁ ਖਿਨੁ ਪਲੁ ਨਹੀ ਚੇਤਿਆ ਜਮਿ ਪਕਰੇ ਕਾਲਿ ਸਲੁੰਞੁ ॥ ੧ ॥ ਗੋਬਿੰਦ ਜੀਉ ਬਿਖੁ ਹਉਮੈ ਮਮਤਾ ਮੁੰਞੁ ॥ ਸਤਸੰਗਤਿ ਗੁਰ ਕੀ ਹਰਿ ਪਿਆਰੀ ਮਿਲਿ ਸੰਗਤਿ ਹਰਿ ਰਸੁ ਭੁੰਞੁ ॥ ੧ ॥ ਰਹਾਉ ॥ ਸਤਸੰਗਤਿ ਸਾਧ ਦਇਆ ਕਰਿ ਮੇਲਹੁ ਸਰਣਾਗਤਿ ਸਾਧੂ ਪੰਞੁ ॥ ਹਮ ਡੁਬਦੇ ਪਾਥਰ ਕਾਢਿ ਲੇਹੁ ਪ੍ਰਭ ਤੁਮੑ ਦੀਨ ਦਇਆਲ ਦੁਖ ਭੰਞੁ ॥ ੨ ॥ ਹਰਿ ਉਸਤਤਿ ਧਾਰਹੁ ਰਿਦ ਅੰਤਰਿ ਸੁਆਮੀ ਸਤਸੰਗਤਿ ਮਿਲਿ ਬੁਧਿ ਲੰਞੁ ॥ ਹਰਿ ਨਾਮੈ ਹਮ ਪ੍ਰੀਤਿ ਲਗਾਨੀ ਹਮ ਹਰਿ ਵਿਟਹੁ ਘੁਮਿ ਵੰਞੁ ॥ ੩ ॥ ਜਨ ਕੇ ਪੂਰਿ ਮਨੋਰਥ ਹਰਿ ਪ੍ਰਭ ਹਰਿ ਨਾਮੁ ਦੇਵਹੁ ਹਰਿ ਲੰਞੁ ॥ ਜਨ ਨਾਨਕ ਮਨਿ ਤਨਿ ਅਨਦੁ ਭਇਆ ਹੈ ਗੁਰਿ ਮੰਤ੍ਰੁ ਦੀਓ ਹਰਿ ਭੰਞੁ ॥ ੪ ॥ ੫ ॥ ੭ ॥ ੧੨ ॥ ੧੮ ॥ ੭ ॥ ੩੭ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥