੧੧੮
ਸਾਚੀ ਸਿਖ ਸੁਣਾਈ ॥ ਹਰਿ ਚੇਤਹੁ ਅੰਤਿ ਹੋਇ ਸਖਾਈ ॥ ਹਰਿ ਅਗਮੁ ਅਗੋਚਰੁ ਅਨਾਥੁ ਅਜੋਨੀ ਸਤਿਗੁਰ ਕੈ ਭਾਇ ਪਾਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਆਪੁ ਨਿਵਾਰਣਿਆ ॥ ਆਪੁ ਗਵਾਏ ਤਾ ਹਰਿ ਪਾਏ ਹਰਿ ਸਿਉ ਸਹਜਿ ਸਮਾਵਣਿਆ ॥ ੧ ॥ ਰਹਾਉ ॥ ਪੂਰਬਿ ਲਿਖਿਆ ਸੁ ਕਰਮੁ ਕਮਾਇਆ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ॥ ਬਿਨੁ ਭਾਗਾ ਗੁਰੁ ਪਾਈਐ ਨਾਹੀ ਸਬਦੈ ਮੇਲਿ ਮਿਲਾਵਣਿਆ ॥ ੨ ॥ ਗੁਰਮੁਖਿ ਅਲਿਪਤੁ ਰਹੈ ਸੰਸਾਰੇ ॥ ਗੁਰ ਕੈ ਤਕੀਏ ਨਾਮਿ ਅਧਾਰੇ ॥ ਗੁਰਮੁਖਿ ਜੋਰੁ ਕਰੇ ਕਿਆ ਤਿਸ ਨੋ ਆਪੇ ਖਪਿ ਦੁਖੁ ਪਾਵਣਿਆ ॥ ੩ ॥ ਮਨਮੁਖਿ ਅੰਧੇ ਸੁਧਿ ਨ ਕਾਈ ॥ ਆਤਮ ਘਾਤੀ ਹੈ ਜਗਤ ਕਮਾਈ ॥ ਨਿੰਦਾ ਕਰਿ ਕਰਿ ਬਹੁ ਭਾਰੁ ਉਠਾਵੈ ਬਿਨੁ ਮਜੂਰੀ ਭਾਰੁ ਪਹੁਚਾਵਣਿਆ ॥ ੪ ॥ ਇਹੁ ਜਗੁ ਵਾੜੀ ਮੇਰਾ ਪ੍ਰਭੁ ਮਾਲੀ ॥ ਸਦਾ ਸਮਾਲੇ ਕੋ ਨਾਹੀ ਖਾਲੀ ॥ ਜੇਹੀ ਵਾਸਨਾ ਪਾਏ ਤੇਹੀ ਵਰਤੈ ਵਾਸੂ ਵਾਸੁ ਜਣਾਵਣਿਆ ॥ ੫ ॥ ਮਨਮੁਖੁ ਰੋਗੀ ਹੈ ਸੰਸਾਰਾ ॥ ਸੁਖਦਾਤਾ ਵਿਸਰਿਆ ਅਗਮ ਅਪਾਰਾ ॥ ਦੁਖੀਏ ਨਿਤਿ ਫਿਰਹਿ ਬਿਲਲਾਦੇ ਬਿਨੁ ਗੁਰ ਸਾਂਤਿ ਨ ਪਾਵਣਿਆ ॥ ੬ ॥ ਜਿਨਿ ਕੀਤੇ ਸੋਈ ਬਿਧਿ ਜਾਣੈ ॥ ਆਪਿ ਕਰੇ ਤਾ ਹੁਕਮਿ ਪਛਾਣੈ ॥ ਜੇਹਾ ਅੰਦਰਿ ਪਾਏ ਤੇਹਾ ਵਰਤੈ ਆਪੇ ਬਾਹਰਿ ਪਾਵਣਿਆ ॥ ੭ ॥ ਤਿਸੁ ਬਾਝਹੁ ਸਚੇ ਮੈ ਹੋਰੁ ਨ ਕੋਈ ॥ ਜਿਸੁ ਲਾਇ ਲਏ ਸੋ ਨਿਰਮਲੁ ਹੋਈ ॥ ਨਾਨਕ ਨਾਮੁ ਵਸੈ ਘਟ ਅੰਤਰਿ ਜਿਸੁ ਦੇਵੈ ਸੋ ਪਾਵਣਿਆ ॥ ੮ ॥ ੧੪ ॥ ੧੫ ॥ ਮਾਝ ਮਹਲਾ ੩ ॥ ਅੰਮ੍ਰਿਤ ਨਾਮੁ ਮੰਨਿ ਵਸਾਏ ॥ ਹਉਮੈ ਮੇਰਾ ਸਭੁ ਦੁਖੁ ਗਵਾਏ ॥ ਅੰਮ੍ਰਿਤ ਬਾਣੀ ਸਦਾ ਸਲਾਹੇ ਅੰਮ੍ਰਿਤਿ ਅੰਮ੍ਰਿਤੁ ਪਾਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਅੰਮ੍ਰਿਤ ਬਾਣੀ ਮੰਨਿ ਵਸਾਵਣਿਆ ॥ ਅੰਮ੍ਰਿਤ ਬਾਣੀ ਮੰਨਿ ਵਸਾਏ ਅੰਮ੍ਰਿਤੁ ਨਾਮੁ ਧਿਆਵਣਿਆ ॥ ੧ ॥ ਰਹਾਉ ॥ ਅੰਮ੍ਰਿਤੁ ਬੋਲੈ ਸਦਾ ਮੁਖਿ ਵੈਣੀ ॥ ਅੰਮ੍ਰਿਤੁ ਵੇਖੈ ਪਰਖੈ ਸਦਾ ਨੈਣੀ ॥ ਅੰਮ੍ਰਿਤ ਕਥਾ ਕਹੈ ਸਦਾ ਦਿਨੁ ਰਾਤੀ ਅਵਰਾ ਆਖਿ ਸੁਨਾਵਣਿਆ ॥ ੨ ॥ ਅੰਮ੍ਰਿਤ ਰੰਗਿ ਰਤਾ ਲਿਵ ਲਾਏ ॥ ਅੰਮ੍ਰਿਤੁ ਗੁਰ ਪਰਸਾਦੀ ਪਾਏ ॥ ਅੰਮ੍ਰਿਤੁ ਰਸਨਾ ਬੋਲੈ ਦਿਨੁ ਰਾਤੀ ਮਨਿ ਤਨਿ ਅੰਮ੍ਰਿਤੁ ਪੀਆਵਣਿਆ ॥ ੩ ॥ ਸੋ ਕਿਛੁ ਕਰੈ ਜੁ ਚਿਤਿ ਨ ਹੋਈ ॥ ਤਿਸ ਦਾ ਹੁਕਮੁ ਮੇਟਿ ਨ ਸਕੈ ਕੋਈ ॥ ਹੁਕਮੇ ਵਰਤੈ ਅੰਮ੍ਰਿਤ ਬਾਣੀ ਹੁਕਮੇ ਅੰਮ੍ਰਿਤੁ ਪੀਆਵਣਿਆ ॥ ੪ ॥ ਅਜਬ ਕੰਮ ਕਰਤੇ ਹਰਿ ਕੇਰੇ ॥ ਇਹੁ ਮਨੁ ਭੂਲਾ ਜਾਂਦਾ ਫੇਰੇ ॥ ਅੰਮ੍ਰਿਤ ਬਾਣੀ ਸਿਉ ਚਿਤੁ ਲਾਏ ਅੰਮ੍ਰਿਤ ਸਬਦਿ ਵਜਾਵਣਿਆ ॥ ੫ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥