੧੧੮੦
ਬਸੰਤ ਮਹਲਾ ੫ ਘਰੁ ੧ ਦੁਤੁਕੇ ੴ ਸਤਿਗੁਰ ਪ੍ਰਸਾਦਿ ॥
ਗੁਰੁ ਸੇਵਉ ਕਰਿ ਨਮਸਕਾਰ ॥ ਆਜੁ ਹਮਾਰੈ ਮੰਗਲਚਾਰ ॥ ਆਜੁ ਹਮਾਰੈ ਮਹਾ ਅਨੰਦ ॥ ਚਿੰਤ ਲਥੀ ਭੇਟੇ ਗੋਬਿੰਦ ॥ ੧ ॥ ਆਜੁ ਹਮਾਰੈ ਗ੍ਰਿਹਿ ਬਸੰਤ ॥ ਗੁਨ ਗਾਏ ਪ੍ਰਭ ਤੁਮੑ ਬੇਅੰਤ ॥ ੧ ॥ ਰਹਾਉ ॥ ਆਜੁ ਹਮਾਰੈ ਬਨੇ ਫਾਗ ॥ ਪ੍ਰਭ ਸੰਗੀ ਮਿਲਿ ਖੇਲਨ ਲਾਗ ॥ ਹੋਲੀ ਕੀਨੀ ਸੰਤ ਸੇਵ ॥ ਰੰਗੁ ਲਾਗਾ ਅਤਿ ਲਾਲ ਦੇਵ ॥ ੨ ॥ ਮਨੁ ਤਨੁ ਮਉਲਿਓ ਅਤਿ ਅਨੂਪ ॥ ਸੁਕੈ ਨਾਹੀ ਛਾਵ ਧੂਪ ॥ ਸਗਲੀ ਰੂਤੀ ਹਰਿਆ ਹੋਇ ॥ ਸਦ ਬਸੰਤ ਗੁਰ ਮਿਲੇ ਦੇਵ ॥ ੩ ॥ ਬਿਰਖੁ ਜਮਿਓ ਹੈ ਪਾਰਜਾਤ ॥ ਫੂਲ ਲਗੇ ਫਲ ਰਤਨ ਭਾਂਤਿ ॥ ਤ੍ਰਿਪਤਿ ਅਘਾਨੇ ਹਰਿ ਗੁਣਹ ਗਾਇ ॥ ਜਨ ਨਾਨਕ ਹਰਿ ਹਰਿ ਹਰਿ ਧਿਆਇ ॥ ੪ ॥ ੧ ॥ ਬਸੰਤ ਮਹਲਾ ੫ ॥ ਹਟਵਾਣੀ ਧਨ ਮਾਲ ਹਾਟੁ ਕੀਤੁ ॥ ਜੂਅਰੀ ਜੂਏ ਮਾਹੀ ਚੀਤੁ ॥ ਅਮਲੀ ਜੀਵੈ ਅਮਲੁ ਖਾਇ ॥ ਤਿਉ ਹਰਿ ਜਨੁ ਜੀਵੈ ਹਰਿ ਧਿਆਇ ॥ ੧ ॥ ਅਪਨੈ ਰੰਗਿ ਸਭੁ ਕੋ ਰਚੈ ॥ ਜਿਤੁ ਪ੍ਰਭਿ ਲਾਇਆ ਤਿਤੁ ਤਿਤੁ ਲਗੈ ॥ ੧ ॥ ਰਹਾਉ ॥ ਮੇਘ ਸਮੈ ਮੋਰ ਨਿਰਤਿਕਾਰ ॥ ਚੰਦ ਦੇਖਿ ਬਿਗਸਹਿ ਕਉਲਾਰ ॥ ਮਾਤਾ ਬਾਰਿਕ ਦੇਖਿ ਅਨੰਦ ॥ ਤਿਉ ਹਰਿ ਜਨ ਜੀਵਹਿ ਜਪਿ ਗੋਬਿੰਦ ॥ ੨ ॥ ਸਿੰਘ ਰੁਚੈ ਸਦ ਭੋਜਨੁ ਮਾਸ ॥ ਰਣੁ ਦੇਖਿ ਸੂਰੇ ਚਿਤ ਉਲਾਸ ॥ ਕਿਰਪਨ ਕਉ ਅਤਿ ਧਨ ਪਿਆਰੁ ॥ ਹਰਿ ਜਨ ਕਉ ਹਰਿ ਹਰਿ ਆਧਾਰੁ ॥ ੩ ॥ ਸਰਬ ਰੰਗ ਇਕ ਰੰਗ ਮਾਹਿ ॥ ਸਰਬ ਸੁਖਾ ਸੁਖ ਹਰਿ ਕੈ ਨਾਇ ॥ ਤਿਸਹਿ ਪਰਾਪਤਿ ਇਹੁ ਨਿਧਾਨੁ ॥ ਨਾਨਕ ਗੁਰੁ ਜਿਸੁ ਕਰੇ ਦਾਨੁ ॥ ੪ ॥ ੨ ॥ ਬਸੰਤੁ ਮਹਲਾ ੫ ॥ ਤਿਸੁ ਬਸੰਤੁ ਜਿਸੁ ਪ੍ਰਭੁ ਕ੍ਰਿਪਾਲੁ ॥ ਤਿਸੁ ਬਸੰਤੁ ਜਿਸੁ ਗੁਰੁ ਦਇਆਲ ॥ ਮੰਗਲੁ ਤਿਸ ਕੈ ਜਿਸੁ ਏਕੁ ਕਾਮੁ ॥ ਤਿਸੁ ਸਦ ਬਸੰਤੁ ਜਿਸੁ ਰਿਦੈ ਨਾਮੁ ॥ ੧ ॥ ਗ੍ਰਿਹਿ ਤਾ ਕੇ ਬਸੰਤੁ ਗਨੀ ॥ ਜਾ ਕੈ ਕੀਰਤਨੁ ਹਰਿ ਧੁਨੀ ॥ ੧ ॥ ਰਹਾਉ ॥ ਪ੍ਰੀਤਿ ਪਾਰਬ੍ਰਹਮ ਮਉਲਿ ਮਨਾ ॥ ਗਿਆਨੁ ਕਮਾਈਐ ਪੂਛਿ ਜਨਾਂ ॥ ਸੋ ਤਪਸੀ ਜਿਸੁ ਸਾਧਸੰਗੁ ॥ ਸਦ ਧਿਆਨੀ ਜਿਸੁ ਗੁਰਹਿ ਰੰਗੁ ॥ ੨ ॥ ਸੋ ਨਿਰਭਉ ਜਿਨੑ ਭਉ ਪਇਆ ॥ ਸੋ ਸੁਖੀਆ ਜਿਸੁ ਭ੍ਰਮੁ ਗਇਆ ॥ ਸੋ ਇਕਾਂਤੀ ਜਿਸੁ ਰਿਦਾ ਥਾਇ ॥ ਸੋਈ ਨਿਹਚਲੁ ਸਾਚ ਠਾਇ ॥ ੩ ॥ ਏਕਾ ਖੋਜੈ ਏਕ ਪ੍ਰੀਤਿ ॥ ਦਰਸਨ ਪਰਸਨ ਹੀਤ ਚੀਤਿ ॥ ਹਰਿ ਰੰਗ ਰੰਗਾ ਸਹਜਿ ਮਾਣੁ ॥ ਨਾਨਕ ਦਾਸ ਤਿਸੁ ਜਨ ਕੁਰਬਾਣੁ ॥ ੪ ॥ ੩ ॥ ਬਸੰਤੁ ਮਹਲਾ ੫ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥