੧੧੮੧
ਜੀਅ ਪ੍ਰਾਣ ਤੁਮੑ ਪਿੰਡ ਦੀਨੑ ॥ ਮੁਗਧ ਸੁੰਦਰ ਧਾਰਿ ਜੋਤਿ ਕੀਨੑ ॥ ਸਭਿ ਜਾਚਿਕ ਪ੍ਰਭ ਤੁਮੑ ਦਇਆਲ ॥ ਨਾਮੁ ਜਪਤ ਹੋਵਤ ਨਿਹਾਲ ॥ ੧ ॥ ਮੇਰੇ ਪ੍ਰੀਤਮ ਕਾਰਣ ਕਰਣ ਜੋਗ ॥ ਹਉ ਪਾਵਉ ਤੁਮ ਤੇ ਸਗਲ ਥੋਕ ॥ ੧ ॥ ਰਹਾਉ ॥ ਨਾਮੁ ਜਪਤ ਹੋਵਤ ਉਧਾਰ ॥ ਨਾਮੁ ਜਪਤ ਸੁਖ ਸਹਜ ਸਾਰ ॥ ਨਾਮੁ ਜਪਤ ਪਤਿ ਸੋਭਾ ਹੋਇ ॥ ਨਾਮੁ ਜਪਤ ਬਿਘਨੁ ਨਾਹੀ ਕੋਇ ॥ ੨ ॥ ਜਾ ਕਾਰਣਿ ਇਹ ਦੁਲਭ ਦੇਹ ॥ ਸੋ ਬੋਲੁ ਮੇਰੇ ਪ੍ਰਭੂ ਦੇਹਿ ॥ ਸਾਧਸੰਗਤਿ ਮਹਿ ਇਹੁ ਬਿਸ੍ਰਾਮੁ ॥ ਸਦਾ ਰਿਦੈ ਜਪੀ ਪ੍ਰਭ ਤੇਰੋ ਨਾਮੁ ॥ ੩ ॥ ਤੁਝ ਬਿਨੁ ਦੂਜਾ ਕੋਇ ਨਾਹਿ ॥ ਸਭੁ ਤੇਰੋ ਖੇਲੁ ਤੁਝ ਮਹਿ ਸਮਾਹਿ ॥ ਜਿਉ ਭਾਵੈ ਤਿਉ ਰਾਖਿ ਲੇ ॥ ਸੁਖੁ ਨਾਨਕ ਪੂਰਾ ਗੁਰੁ ਮਿਲੇ ॥ ੪ ॥ ੪ ॥ ਬਸੰਤ ਮਹਲਾ ੫ ॥ ਪ੍ਰਭ ਪ੍ਰੀਤਮ ਮੇਰੈ ਸੰਗਿ ਰਾਇ ॥ ਜਿਸਹਿ ਦੇਖਿ ਹਉ ਜੀਵਾ ਮਾਇ ॥ ਜਾ ਕੈ ਸਿਮਰਨਿ ਦੁਖੁ ਨ ਹੋਇ ॥ ਕਰਿ ਦਇਆ ਮਿਲਾਵਹੁ ਤਿਸਹਿ ਮੋਹਿ ॥ ੧ ॥ ਮੇਰੇ ਪ੍ਰੀਤਮ ਪ੍ਰਾਨ ਅਧਾਰ ਮਨ ॥ ਜੀਉ ਪ੍ਰਾਨ ਸਭੁ ਤੇਰੋ ਧਨ ॥ ੧ ॥ ਰਹਾਉ ॥ ਜਾ ਕਉ ਖੋਜਹਿ ਸੁਰਿ ਨਰ ਦੇਵ ॥ ਮੁਨਿ ਜਨ ਸੇਖ ਨ ਲਹਹਿ ਭੇਵ ॥ ਜਾ ਕੀ ਗਤਿ ਮਿਤਿ ਕਹੀ ਨ ਜਾਇ ॥ ਘਟਿ ਘਟਿ ਘਟਿ ਘਟਿ ਰਹਿਆ ਸਮਾਇ ॥ ੨ ॥ ਜਾ ਕੇ ਭਗਤ ਆਨੰਦ ਮੈ ॥ ਜਾ ਕੇ ਭਗਤ ਕਉ ਨਾਹੀ ਖੈ ॥ ਜਾ ਕੇ ਭਗਤ ਕਉ ਨਾਹੀ ਭੈ ॥ ਜਾ ਕੇ ਭਗਤ ਕਉ ਸਦਾ ਜੈ ॥ ੩ ॥ ਕਉਨ ਉਪਮਾ ਤੇਰੀ ਕਹੀ ਜਾਇ ॥ ਸੁਖਦਾਤਾ ਪ੍ਰਭੁ ਰਹਿਓ ਸਮਾਇ ॥ ਨਾਨਕੁ ਜਾਚੈ ਏਕੁ ਦਾਨੁ ॥ ਕਰਿ ਕਿਰਪਾ ਮੋਹਿ ਦੇਹੁ ਨਾਮੁ ॥ ੪ ॥ ੫ ॥ ਬਸੰਤੁ ਮਹਲਾ ੫ ॥ ਮਿਲਿ ਪਾਣੀ ਜਿਉ ਹਰੇ ਬੂਟ ॥ ਸਾਧਸੰਗਤਿ ਤਿਉ ਹਉਮੈ ਛੂਟ ॥ ਜੈਸੀ ਦਾਸੇ ਧੀਰ ਮੀਰ ॥ ਤੇਸੋ ਉਧਾਰਨ ਗੁਰਹ ਪੀਰ ॥ ੧ ॥ ਤੁਮ ਦਾਤੇ ਪ੍ਰਭ ਦੇਨਹਾਰ ॥ ਨਿਮਖ ਨਿਮਖ ਤਿਸੁ ਨਮਸਕਾਰ ॥ ੧ ॥ ਰਹਾਉ ॥ ਜਿਸਹਿ ਪਰਾਪਤਿ ਸਾਧਸੰਗੁ ॥ ਤਿਸੁ ਜਨ ਲਾਗਾ ਪਾਰਬ੍ਰਹਮ ਰੰਗੁ ॥ ਤੇ ਬੰਧਨ ਤੇ ਭਏ ਮੁਕਤਿ ॥ ਭਗਤ ਅਰਾਧਹਿ ਜੋਗ ਜੁਗਤਿ ॥ ੨ ॥ ਨੇਤ੍ਰ ਸੰਤੋਖੇ ਦਰਸੁ ਪੇਖਿ ॥ ਰਸਨਾ ਗਾਏ ਗੁਣ ਅਨੇਕ ॥ ਤ੍ਰਿਸਨਾ ਬੂਝੀ ਗੁਰ ਪ੍ਰਸਾਦਿ ॥ ਮਨੁ ਆਘਾਨਾ ਹਰਿ ਰਸਹਿ ਸੁਆਦਿ ॥ ੩ ॥ ਸੇਵਕੁ ਲਾਗੋ ਚਰਣ ਸੇਵ ॥ ਆਦਿ ਪੁਰਖ ਅਪਰੰਪਰ ਦੇਵ ॥ ਸਗਲ ਉਧਾਰਣ ਤੇਰੋ ਨਾਮੁ ॥ ਨਾਨਕ ਪਾਇਓ ਇਹੁ ਨਿਧਾਨੁ ॥ ੪ ॥ ੬ ॥ ਬਸੰਤੁ ਮਹਲਾ ੫ ॥ ਤੁਮ ਬਡ ਦਾਤੇ ਦੇ ਰਹੇ ॥ ਜੀਅ ਪ੍ਰਾਣ ਮਹਿ ਰਵਿ ਰਹੇ ॥ ਦੀਨੇ ਸਗਲੇ ਭੋਜਨ ਖਾਨ ॥ ਮੋਹਿ ਨਿਰਗੁਨ ਇਕੁ ਗੁਨੁ ਨ ਜਾਨ ॥ ੧ ॥ ਹਉ ਕਛੂ ਨ ਜਾਨਉ ਤੇਰੀ ਸਾਰ ॥ ਤੂ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥