੧੧੮੨
ਕਰਿ ਗਤਿ ਮੇਰੀ ਪ੍ਰਭ ਦਇਆਰ ॥ ੧ ॥ ਰਹਾਉ ॥ ਜਾਪ ਨ ਤਾਪ ਨ ਕਰਮ ਕੀਤਿ ॥ ਆਵੈ ਨਾਹੀ ਕਛੂ ਰੀਤਿ ॥ ਮਨ ਮਹਿ ਰਾਖਉ ਆਸ ਏਕ ॥ ਨਾਮ ਤੇਰੇ ਕੀ ਤਰਉ ਟੇਕ ॥ ੨ ॥ ਸਰਬ ਕਲਾ ਪ੍ਰਭ ਤੁਮੑ ਪ੍ਰਬੀਨ ॥ ਅੰਤੁ ਨ ਪਾਵਹਿ ਜਲਹਿ ਮੀਨ ॥ ਅਗਮ ਅਗਮ ਊਚਹ ਤੇ ਊਚ ॥ ਹਮ ਥੋਰੇ ਤੁਮ ਬਹੁਤ ਮੂਚ ॥ ੩ ॥ ਜਿਨ ਤੂ ਧਿਆਇਆ ਸੇ ਗਨੀ ॥ ਜਿਨ ਤੂ ਪਾਇਆ ਸੇ ਧਨੀ ॥ ਜਿਨਿ ਤੂ ਸੇਵਿਆ ਸੁਖੀ ਸੇ ॥ ਸੰਤ ਸਰਣਿ ਨਾਨਕ ਪਰੇ ॥ ੪ ॥ ੭ ॥ ਬਸੰਤੁ ਮਹਲਾ ੫ ॥ ਤਿਸੁ ਤੂ ਸੇਵਿ ਜਿਨਿ ਤੂ ਕੀਆ ॥ ਤਿਸੁ ਅਰਾਧਿ ਜਿਨਿ ਜੀਉ ਦੀਆ ॥ ਤਿਸ ਕਾ ਚਾਕਰੁ ਹੋਹਿ ਫਿਰਿ ਡਾਨੁ ਨ ਲਾਗੈ ॥ ਤਿਸ ਕੀ ਕਰਿ ਪੋਤਦਾਰੀ ਫਿਰਿ ਦੂਖੁ ਨ ਲਾਗੈ ॥ ੧ ॥ ਏਵਡ ਭਾਗ ਹੋਹਿ ਜਿਸੁ ਪ੍ਰਾਣੀ ॥ ਸੋ ਪਾਏ ਇਹੁ ਪਦੁ ਨਿਰਬਾਣੀ ॥ ੧ ॥ ਰਹਾਉ ॥ ਦੂਜੀ ਸੇਵਾ ਜੀਵਨੁ ਬਿਰਥਾ ॥ ਕਛੂ ਨ ਹੋਈ ਹੈ ਪੂਰਨ ਅਰਥਾ ॥ ਮਾਣਸ ਸੇਵਾ ਖਰੀ ਦੁਹੇਲੀ ॥ ਸਾਧ ਕੀ ਸੇਵਾ ਸਦਾ ਸੁਹੇਲੀ ॥ ੨ ॥ ਜੇ ਲੋੜਹਿ ਸਦਾ ਸੁਖੁ ਭਾਈ ॥ ਸਾਧੂ ਸੰਗਤਿ ਗੁਰਹਿ ਬਤਾਈ ॥ ਊਹਾ ਜਪੀਐ ਕੇਵਲ ਨਾਮ ॥ ਸਾਧੂ ਸੰਗਤਿ ਪਾਰਗਰਾਮ ॥ ੩ ॥ ਸਗਲ ਤਤ ਮਹਿ ਤਤੁ ਗਿਆਨੁ ॥ ਸਰਬ ਧਿਆਨ ਮਹਿ ਏਕੁ ਧਿਆਨੁ ॥ ਹਰਿ ਕੀਰਤਨ ਮਹਿ ਊਤਮ ਧੁਨਾ ॥ ਨਾਨਕ ਗੁਰ ਮਿਲਿ ਗਾਇ ਗੁਨਾ ॥ ੪ ॥ ੮ ॥ ਬਸੰਤੁ ਮਹਲਾ ੫ ॥ ਜਿਸੁ ਬੋਲਤ ਮੁਖੁ ਪਵਿਤੁ ਹੋਇ ॥ ਜਿਸੁ ਸਿਮਰਤ ਨਿਰਮਲ ਹੈ ਸੋਇ ॥ ਜਿਸੁ ਅਰਾਧੇ ਜਮੁ ਕਿਛੁ ਨ ਕਹੈ ॥ ਜਿਸ ਕੀ ਸੇਵਾ ਸਭੁ ਕਿਛੁ ਲਹੈ ॥ ੧ ॥ ਰਾਮ ਰਾਮ ਬੋਲਿ ਰਾਮ ਰਾਮ ॥ ਤਿਆਗਹੁ ਮਨ ਕੇ ਸਗਲ ਕਾਮ ॥ ੧ ॥ ਰਹਾਉ ॥ ਜਿਸ ਕੇ ਧਾਰੇ ਧਰਣਿ ਅਕਾਸੁ ॥ ਘਟ ਘਟਿ ਜਿਸ ਕਾ ਹੈ ਪ੍ਰਗਾਸੁ ॥ ਜਿਸੁ ਸਿਮਰਤ ਪਤਿਤ ਪੁਨੀਤ ਹੋਇ ॥ ਅੰਤ ਕਾਲਿ ਫਿਰਿ ਫਿਰਿ ਨ ਰੋਇ ॥ ੨ ॥ ਸਗਲ ਧਰਮ ਮਹਿ ਊਤਮ ਧਰਮ ॥ ਕਰਮ ਕਰਤੂਤਿ ਕੈ ਊਪਰਿ ਕਰਮ ॥ ਜਿਸ ਕਉ ਚਾਹਹਿ ਸੁਰਿ ਨਰ ਦੇਵ ॥ ਸੰਤ ਸਭਾ ਕੀ ਲਗਹੁ ਸੇਵ ॥ ੩ ॥ ਆਦਿ ਪੁਰਖਿ ਜਿਸੁ ਕੀਆ ਦਾਨੁ ॥ ਤਿਸ ਕਉ ਮਿਲਿਆ ਹਰਿ ਨਿਧਾਨੁ ॥ ਤਿਸ ਕੀ ਗਤਿ ਮਿਤਿ ਕਹੀ ਨ ਜਾਇ ॥ ਨਾਨਕ ਜਨ ਹਰਿ ਹਰਿ ਧਿਆਇ ॥ ੪ ॥ ੯ ॥ ਬਸੰਤੁ ਮਹਲਾ ੫ ॥ ਮਨ ਤਨ ਭੀਤਰਿ ਲਾਗੀ ਪਿਆਸ ॥ ਗੁਰਿ ਦਇਆਲਿ ਪੂਰੀ ਮੇਰੀ ਆਸ ॥ ਕਿਲਵਿਖ ਕਾਟੇ ਸਾਧਸੰਗਿ ॥ ਨਾਮੁ ਜਪਿਓ ਹਰਿ ਨਾਮ ਰੰਗਿ ॥ ੧ ॥ ਗੁਰ ਪਰਸਾਦਿ ਬਸੰਤੁ ਬਨਾ ॥ ਚਰਨ ਕਮਲ ਹਿਰਦੈ ਉਰਿ ਧਾਰੇ ਸਦਾ ਸਦਾ ਹਰਿ ਜਸੁ ਸੁਨਾ ॥ ੧ ॥ ਰਹਾਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥