੧੧੮੩
ਸਮਰਥ ਸੁਆਮੀ ਕਾਰਣ ਕਰਣ ॥ ਮੋਹਿ ਅਨਾਥ ਪ੍ਰਭ ਤੇਰੀ ਸਰਣ ॥ ਜੀਅ ਜੰਤ ਤੇਰੇ ਆਧਾਰਿ ॥ ਕਰਿ ਕਿਰਪਾ ਪ੍ਰਭ ਲੇਹਿ ਨਿਸਤਾਰਿ ॥ ੨ ॥ ਭਵ ਖੰਡਨ ਦੁਖ ਨਾਸ ਦੇਵ ॥ ਸੁਰਿ ਨਰ ਮੁਨਿ ਜਨ ਤਾ ਕੀ ਸੇਵ ॥ ਧਰਣਿ ਅਕਾਸੁ ਜਾ ਕੀ ਕਲਾ ਮਾਹਿ ॥ ਤੇਰਾ ਦੀਆ ਸਭਿ ਜੰਤ ਖਾਹਿ ॥ ੩ ॥ ਅੰਤਰਜਾਮੀ ਪ੍ਰਭ ਦਇਆਲ ॥ ਅਪਣੇ ਦਾਸ ਕਉ ਨਦਰਿ ਨਿਹਾਲਿ ॥ ਕਰਿ ਕਿਰਪਾ ਮੋਹਿ ਦੇਹੁ ਦਾਨੁ ॥ ਜਪਿ ਜੀਵੈ ਨਾਨਕੁ ਤੇਰੋ ਨਾਮੁ ॥ ੪ ॥ ੧੦ ॥ ਬਸੰਤੁ ਮਹਲਾ ੫ ॥ ਰਾਮ ਰੰਗਿ ਸਭ ਗਏ ਪਾਪ ॥ ਰਾਮ ਜਪਤ ਕਛੁ ਨਹੀ ਸੰਤਾਪ ॥ ਗੋਬਿੰਦ ਜਪਤ ਸਭਿ ਮਿਟੇ ਅੰਧੇਰ ॥ ਹਰਿ ਸਿਮਰਤ ਕਛੁ ਨਾਹਿ ਫੇਰ ॥ ੧ ॥ ਬਸੰਤੁ ਹਮਾਰੈ ਰਾਮ ਰੰਗੁ ॥ ਸੰਤ ਜਨਾ ਸਿਉ ਸਦਾ ਸੰਗੁ ॥ ੧ ॥ ਰਹਾਉ ॥ ਸੰਤ ਜਨੀ ਕੀਆ ਉਪਦੇਸੁ ॥ ਜਹ ਗੋਬਿੰਦ ਭਗਤੁ ਸੋ ਧੰਨਿ ਦੇਸੁ ॥ ਹਰਿ ਭਗਤਿਹੀਨ ਉਦਿਆਨ ਥਾਨੁ ॥ ਗੁਰ ਪ੍ਰਸਾਦਿ ਘਟਿ ਘਟਿ ਪਛਾਨੁ ॥ ੨ ॥ ਹਰਿ ਕੀਰਤਨ ਰਸ ਭੋਗ ਰੰਗੁ ॥ ਮਨ ਪਾਪ ਕਰਤ ਤੂ ਸਦਾ ਸੰਗੁ ॥ ਨਿਕਟਿ ਪੇਖੁ ਪ੍ਰਭੁ ਕਰਣਹਾਰ ॥ ਈਤ ਊਤ ਪ੍ਰਭ ਕਾਰਜ ਸਾਰ ॥ ੩ ॥ ਚਰਨ ਕਮਲ ਸਿਉ ਲਗੋ ਧਿਆਨੁ ॥ ਕਰ ਕਿਰਪਾ ਪ੍ਰਭਿ ਕੀਨੋ ਦਾਨੁ ॥ ਤੇਰਿਆ ਸੰਤ ਜਨਾ ਕੀ ਬਾਛਉ ਧੂਰਿ ॥ ਜਪਿ ਨਾਨਕ ਸੁਆਮੀ ਸਦ ਹਜੂਰਿ ॥ ੪ ॥ ੧੧ ॥ ਬਸੰਤੁ ਮਹਲਾ ੫ ॥ ਸਚੁ ਪਰਮੇਸਰੁ ਨਿਤ ਨਵਾ ॥ ਗੁਰ ਕਿਰਪਾ ਤੇ ਨਿਤ ਚਵਾ ॥ ਪ੍ਰਭ ਰਖਵਾਲੇ ਮਾਈ ਬਾਪ ॥ ਜਾ ਕੈ ਸਿਮਰਣਿ ਨਹੀ ਸੰਤਾਪ ॥ ੧ ॥ ਖਸਮੁ ਧਿਆਈ ਇਕ ਮਨਿ ਇਕ ਭਾਇ ॥ ਗੁਰ ਪੂਰੇ ਕੀ ਸਦਾ ਸਰਣਾਈ ਸਾਚੈ ਸਾਹਿਬਿ ਰਖਿਆ ਕੰਠਿ ਲਾਇ ॥ ੧ ॥ ਰਹਾਉ ॥ ਅਪਣੇ ਜਨ ਪ੍ਰਭਿ ਆਪਿ ਰਖੇ ॥ ਦੁਸਟ ਦੂਤ ਸਭਿ ਭ੍ਰਮਿ ਥਕੇ ॥ ਬਿਨੁ ਗੁਰ ਸਾਚੇ ਨਹੀ ਜਾਇ ॥ ਦੁਖੁ ਦੇਸ ਦਿਸੰਤਰਿ ਰਹੇ ਧਾਇ ॥ ੨ ॥ ਕਿਰਤੁ ਓਨਾੑ ਕਾ ਮਿਟਸਿ ਨਾਹਿ ॥ ਓਇ ਅਪਣਾ ਬੀਜਿਆ ਆਪਿ ਖਾਹਿ ॥ ਜਨ ਕਾ ਰਖਵਾਲਾ ਆਪਿ ਸੋਇ ॥ ਜਨ ਕਉ ਪਹੁਚਿ ਨ ਸਕਸਿ ਕੋਇ ॥ ੩ ॥ ਪ੍ਰਭਿ ਦਾਸ ਰਖੇ ਕਰਿ ਜਤਨੁ ਆਪਿ ॥ ਅਖੰਡ ਪੂਰਨ ਜਾ ਕੋ ਪ੍ਰਤਾਪੁ ॥ ਗੁਣ ਗੋਬਿੰਦ ਨਿਤ ਰਸਨ ਗਾਇ ॥ ਨਾਨਕੁ ਜੀਵੈ ਹਰਿ ਚਰਣ ਧਿਆਇ ॥ ੪ ॥ ੧੨ ॥ ਬਸੰਤੁ ਮਹਲਾ ੫ ॥ ਗੁਰ ਚਰਣ ਸਰੇਵਤ ਦੁਖੁ ਗਇਆ ॥ ਪਾਰਬ੍ਰਹਮਿ ਪ੍ਰਭਿ ਕਰੀ ਮਇਆ ॥ ਸਰਬ ਮਨੋਰਥ ਪੂਰਨ ਕਾਮ ॥ ਜਪਿ ਜੀਵੈ ਨਾਨਕੁ ਰਾਮ ਨਾਮ ॥ ੧ ॥ ਸਾ ਰੁਤਿ ਸੁਹਾਵੀ ਜਿਤੁ ਹਰਿ ਚਿਤਿ ਆਵੈ ॥ ਬਿਨੁ ਸਤਿਗੁਰ ਦੀਸੈ ਬਿਲਲਾਂਤੀ ਸਾਕਤੁ ਫਿਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥