੧੧੮੪
ਫਿਰਿ ਆਵੈ ਜਾਵੈ ॥ ੧ ॥ ਰਹਾਉ ॥ ਸੇ ਧੰਨਵੰਤ ਜਿਨ ਹਰਿ ਪ੍ਰਭੁ ਰਾਸਿ ॥ ਕਾਮ ਕ੍ਰੋਧ ਗੁਰ ਸਬਦਿ ਨਾਸਿ ॥ ਭੈ ਬਿਨਸੇ ਨਿਰਭੈ ਪਦੁ ਪਾਇਆ ॥ ਗੁਰ ਮਿਲਿ ਨਾਨਕਿ ਖਸਮੁ ਧਿਆਇਆ ॥ ੨ ॥ ਸਾਧਸੰਗਤਿ ਪ੍ਰਭਿ ਕੀਓ ਨਿਵਾਸ ॥ ਹਰਿ ਜਪਿ ਜਪਿ ਹੋਈ ਪੂਰਨ ਆਸ ॥ ਜਲਿ ਥਲਿ ਮਹੀਅਲਿ ਰਵਿ ਰਹਿਆ ॥ ਗੁਰ ਮਿਲਿ ਨਾਨਕਿ ਹਰਿ ਹਰਿ ਕਹਿਆ ॥ ੩ ॥ ਅਸਟ ਸਿਧਿ ਨਵ ਨਿਧਿ ਏਹ ॥ ਕਰਮਿ ਪਰਾਪਤਿ ਜਿਸੁ ਨਾਮੁ ਦੇਹ ॥ ਪ੍ਰਭ ਜਪਿ ਜਪਿ ਜੀਵਹਿ ਤੇਰੇ ਦਾਸ ॥ ਗੁਰ ਮਿਲਿ ਨਾਨਕ ਕਮਲ ਪ੍ਰਗਾਸ ॥ ੪ ॥ ੧੩ ॥

ਬਸੰਤੁ ਮਹਲਾ ੫ ਘਰੁ ੧ ਇਕ ਤੁਕੇ ੴ ਸਤਿਗੁਰ ਪ੍ਰਸਾਦਿ ॥
ਸਗਲ ਇਛਾ ਜਪਿ ਪੁੰਨੀਆ ॥ ਪ੍ਰਭਿ ਮੇਲੇ ਚਿਰੀ ਵਿਛੁੰਨਿਆ ॥ ੧ ॥ ਤੁਮ ਰਵਹੁ ਗੋਬਿੰਦੈ ਰਵਣ ਜੋਗੁ ॥ ਜਿਤੁ ਰਵਿਐ ਸੁਖ ਸਹਜ ਭੋਗੁ ॥ ੧ ॥ ਰਹਾਉ ॥ ਕਰਿ ਕਿਰਪਾ ਨਦਰਿ ਨਿਹਾਲਿਆ ॥ ਅਪਣਾ ਦਾਸੁ ਆਪਿ ਸਮਾੑਲਿਆ ॥ ੨ ॥ ਸੇਜ ਸੁਹਾਵੀ ਰਸਿ ਬਨੀ ॥ ਆਇ ਮਿਲੇ ਪ੍ਰਭ ਸੁਖ ਧਨੀ ॥ ੩ ॥ ਮੇਰਾ ਗੁਣੁ ਅਵਗਣੁ ਨ ਬੀਚਾਰਿਆ ॥ ਪ੍ਰਭ ਨਾਨਕ ਚਰਣ ਪੂਜਾਰਿਆ ॥ ੪ ॥ ੧ ॥ ੧੪ ॥ ਬਸੰਤੁ ਮਹਲਾ ੫ ॥ ਕਿਲਬਿਖ ਬਿਨਸੇ ਗਾਇ ਗੁਨਾ ॥ ਅਨਦਿਨੁ ਉਪਜੀ ਸਹਜ ਧੁਨਾ ॥ ੧ ॥ ਮਨੁ ਮਉਲਿਓ ਹਰਿ ਚਰਨ ਸੰਗਿ ॥ ਕਰਿ ਕਿਰਪਾ ਸਾਧੂ ਜਨ ਭੇਟੇ ਨਿਤ ਰਾਤੌ ਹਰਿ ਨਾਮ ਰੰਗਿ ॥ ੧ ॥ ਰਹਾਉ ॥ ਕਰਿ ਕਿਰਪਾ ਪ੍ਰਗਟੇ ਗੋੁਪਾਲ ॥ ਲੜਿ ਲਾਇ ਉਧਾਰੇ ਦੀਨ ਦਇਆਲ ॥ ੨ ॥ ਇਹੁ ਮਨੁ ਹੋਆ ਸਾਧ ਧੂਰਿ ॥ ਨਿਤ ਦੇਖੈ ਸੁਆਮੀ ਹਜੂਰਿ ॥ ੩ ॥ ਕਾਮ ਕ੍ਰੋਧ ਤ੍ਰਿਸਨਾ ਗਈ ॥ ਨਾਨਕ ਪ੍ਰਭ ਕਿਰਪਾ ਭਈ ॥ ੪ ॥ ੨ ॥ ੧੫ ॥ ਬਸੰਤੁ ਮਹਲਾ ੫ ॥ ਰੋਗ ਮਿਟਾਏ ਪ੍ਰਭੂ ਆਪਿ ॥ ਬਾਲਕ ਰਾਖੇ ਅਪਨੇ ਕਰ ਥਾਪਿ ॥ ੧ ॥ ਸਾਂਤਿ ਸਹਜ ਗ੍ਰਿਹਿ ਸਦ ਬਸੰਤੁ ॥ ਗੁਰ ਪੂਰੇ ਕੀ ਸਰਣੀ ਆਏ ਕਲਿਆਣ ਰੂਪ ਜਪਿ ਹਰਿ ਹਰਿ ਮੰਤੁ ॥ ੧ ॥ ਰਹਾਉ ॥ ਸੋਗ ਸੰਤਾਪ ਕਟੇ ਪ੍ਰਭਿ ਆਪਿ ॥ ਗੁਰ ਅਪਨੇ ਕਉ ਨਿਤ ਨਿਤ ਜਾਪਿ ॥ ੨ ॥ ਜੋ ਜਨੁ ਤੇਰਾ ਜਪੇ ਨਾਉ ॥ ਸਭਿ ਫਲ ਪਾਏ ਨਿਹਚਲ ਗੁਣ ਗਾਉ ॥ ੩ ॥ ਨਾਨਕ ਭਗਤਾ ਭਲੀ ਰੀਤਿ ॥ ਸੁਖਦਾਤਾ ਜਪਦੇ ਨੀਤ ਨੀਤਿ ॥ ੪ ॥ ੩ ॥ ੧੬ ॥ ਬਸੰਤੁ ਮਹਲਾ ੫ ॥ ਹੁਕਮੁ ਕਰਿ ਕੀਨੇੑ ਨਿਹਾਲ ॥ ਅਪਨੇ ਸੇਵਕ ਕਉ ਭਇਆ ਦਇਆਲੁ ॥ ੧ ॥ ਗੁਰਿ ਪੂਰੈ ਸਭੁ ਪੂਰਾ ਕੀਆ ॥ ਅੰਮ੍ਰਿਤ ਨਾਮੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥