੧੧੮੫
ਰਿਦ ਮਹਿ ਦੀਆ ॥ ੧ ॥ ਰਹਾਉ ॥ ਕਰਮੁ ਧਰਮੁ ਮੇਰਾ ਕਛੁ ਨ ਬੀਚਾਰਿਓ ॥ ਬਾਹ ਪਕਰਿ ਭਵਜਲੁ ਨਿਸਤਾਰਿਓ ॥ ੨ ॥ ਪ੍ਰਭਿ ਕਾਟਿ ਮੈਲੁ ਨਿਰਮਲ ਕਰੇ ॥ ਗੁਰ ਪੂਰੇ ਕੀ ਸਰਣੀ ਪਰੇ ॥ ੩ ॥ ਆਪਿ ਕਰਹਿ ਆਪਿ ਕਰਣੈਹਾਰੇ ॥ ਕਰਿ ਕਿਰਪਾ ਨਾਨਕ ਉਧਾਰੇ ॥ ੪ ॥ ੪ ॥ ੧੭ ॥

ਬਸੰਤੁ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਦੇਖੁ ਫੂਲ ਫੂਲ ਫੂਲੇ ॥ ਅਹੰ ਤਿਆਗਿ ਤਿਆਗੇ ॥ ਸਰਨ ਕਮਲ ਪਾਗੇ ॥ ਤੁਮ ਮਿਲਹੁ ਪ੍ਰਭ ਸਭਾਗੇ ॥ ਹਰਿ ਚੇਤਿ ਮਨ ਮੇਰੇ ॥ ਰਹਾਉ ॥ ਸਘਨ ਬਾਸੁ ਕੂਲੇ ॥ ਇਕਿ ਰਹੇ ਸੂਕਿ ਕਠੂਲੇ ॥ ਬਸੰਤ ਰੁਤਿ ਆਈ ॥ ਪਰਫੂਲਤਾ ਰਹੇ ॥ ੧ ॥ ਅਬ ਕਲੂ ਆਇਓ ਰੇ ॥ ਇਕੁ ਨਾਮੁ ਬੋਵਹੁ ਬੋਵਹੁ ॥ ਅਨ ਰੂਤਿ ਨਾਹੀ ਨਾਹੀ ॥ ਮਤੁ ਭਰਮਿ ਭੂਲਹੁ ਭੂਲਹੁ ॥ ਗੁਰ ਮਿਲੇ ਹਰਿ ਪਾਏ ॥ ਜਿਸੁ ਮਸਤਕਿ ਹੈ ਲੇਖਾ ॥ ਮਨ ਰੁਤਿ ਨਾਮ ਰੇ ॥ ਗੁਨ ਕਹੇ ਨਾਨਕ ਹਰਿ ਹਰੇ ਹਰਿ ਹਰੇ ॥ ੨ ॥ ੧੮ ॥

ਬਸੰਤੁ ਮਹਲਾ ੫ ਘਰੁ ੨ ਹਿੰਡੋਲ ੴ ਸਤਿਗੁਰ ਪ੍ਰਸਾਦਿ ॥
ਹੋਇ ਇਕਤ੍ਰ ਮਿਲਹੁ ਮੇਰੇ ਭਾਈ ਦੁਬਿਧਾ ਦੂਰਿ ਕਰਹੁ ਲਿਵ ਲਾਇ ॥ ਹਰਿ ਨਾਮੈ ਕੇ ਹੋਵਹੁ ਜੋੜੀ ਗੁਰਮੁਖਿ ਬੈਸਹੁ ਸਫਾ ਵਿਛਾਇ ॥ ੧ ॥ ਇਨੑ ਬਿਧਿ ਪਾਸਾ ਢਾਲਹੁ ਬੀਰ ॥ ਗੁਰਮੁਖਿ ਨਾਮੁ ਜਪਹੁ ਦਿਨੁ ਰਾਤੀ ਅੰਤ ਕਾਲਿ ਨਹ ਲਾਗੈ ਪੀਰ ॥ ੧ ॥ ਰਹਾਉ ॥ ਕਰਮ ਅਰਮ ਤੁਮੑ ਚਉਪੜਿ ਸਾਜਹੁ ਸਤੁ ਕਰਹੁ ਤੁਮੑ ਸਾਰੀ ॥ ਕਾਮੁ ਕ੍ਰੋਧੁ ਲੋਭੁ ਮੋਹੁ ਜੀਤਹੁ ਐਸੀ ਖੇਲ ਹਰਿ ਪਿਆਰੀ ॥ ੨ ॥ ਉਠਿ ਇਸਨਾਨੁ ਕਰਹੁ ਪਰਭਾਤੇ ਸੋਏ ਹਰਿ ਆਰਾਧੇ ॥ ਬਿਖੜੇ ਦਾਉ ਲੰਘਾਵੈ ਮੇਰਾ ਸਤਿਗੁਰੁ ਸੁਖ ਸਹਜ ਸੇਤੀ ਘਰਿ ਜਾਤੇ ॥ ੩ ॥ ਹਰਿ ਆਪੇ ਖੇਲੈ ਆਪੇ ਦੇਖੈ ਹਰਿ ਆਪੇ ਰਚਨੁ ਰਚਾਇਆ ॥ ਜਨ ਨਾਨਕ ਗੁਰਮੁਖਿ ਜੋ ਨਰੁ ਖੇਲੈ ਸੋ ਜਿਣਿ ਬਾਜੀ ਘਰਿ ਆਇਆ ॥ ੪ ॥ ੧ ॥ ੧੯ ॥ ਬਸੰਤੁ ਮਹਲਾ ੫ ਹਿੰਡੋਲ ॥ ਤੇਰੀ ਕੁਦਰਤਿ ਤੂਹੈ ਜਾਣਹਿ ਅਉਰੁ ਨ ਦੂਜਾ ਜਾਣੈ ॥ ਜਿਸ ਨੋ ਕ੍ਰਿਪਾ ਕਰਹਿ ਮੇਰੇ ਪਿਆਰੇ ਸੋਈ ਤੁਝੈ ਪਛਾਣੈ ॥ ੧ ॥ ਤੇਰਿਆ ਭਗਤਾ ਕਉ ਬਲਿਹਾਰਾ ॥ ਥਾਨੁ ਸੁਹਾਵਾ ਸਦਾ ਪ੍ਰਭ ਤੇਰਾ ਰੰਗ ਤੇਰੇ ਆਪਾਰਾ ॥ ੧ ॥ ਰਹਾਉ ॥ ਤੇਰੀ ਸੇਵਾ ਤੁਝ ਤੇ ਹੋਵੈ ਅਉਰੁ ਨ ਦੂਜਾ ਕਰਤਾ ॥ ਭਗਤੁ ਤੇਰਾ ਸੋਈ ਤੁਧੁ ਭਾਵੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥