੧੧੮੬
ਜਿਸ ਨੋ ਤੂ ਰੰਗੁ ਧਰਤਾ ॥ ੨ ॥ ਤੂ ਵਡ ਦਾਤਾ ਤੂ ਵਡ ਦਾਨਾ ਅਉਰੁ ਨਹੀ ਕੋ ਦੂਜਾ ॥ ਤੂ ਸਮਰਥੁ ਸੁਆਮੀ ਮੇਰਾ ਹਉ ਕਿਆ ਜਾਣਾ ਤੇਰੀ ਪੂਜਾ ॥ ੩ ॥ ਤੇਰਾ ਮਹਲੁ ਅਗੋਚਰੁ ਮੇਰੇ ਪਿਆਰੇ ਬਿਖਮੁ ਤੇਰਾ ਹੈ ਭਾਣਾ ॥ ਕਹੁ ਨਾਨਕ ਢਹਿ ਪਇਆ ਦੁਆਰੈ ਰਖਿ ਲੇਵਹੁ ਮੁਗਧ ਅਜਾਣਾ ॥ ੪ ॥ ੨ ॥ ੨੦ ॥ ਬਸੰਤ ਹਿੰਡੋਲ ਮਹਲਾ ੫ ॥ ਮੂਲੁ ਨ ਬੂਝੈ ਆਪੁ ਨ ਸੂਝੈ ਭਰਮਿ ਬਿਆਪੀ ਅਹੰ ਮਨੀ ॥ ੧ ॥ ਪਿਤਾ ਪਾਰਬ੍ਰਹਮ ਪ੍ਰਭ ਧਨੀ ॥ ਮੋਹਿ ਨਿਸਤਾਰਹੁ ਨਿਰਗੁਨੀ ॥ ੧ ॥ ਰਹਾਉ ॥ ਓਪਤਿ ਪਰਲਉ ਪ੍ਰਭ ਤੇ ਹੋਵੈ ਇਹ ਬੀਚਾਰੀ ਹਰਿ ਜਨੀ ॥ ੨ ॥ ਨਾਮ ਪ੍ਰਭੂ ਕੇ ਜੋ ਰੰਗਿ ਰਾਤੇ ਕਲਿ ਮਹਿ ਸੁਖੀਏ ਸੇ ਗਨੀ ॥ ੩ ॥ ਅਵਰੁ ਉਪਾਉ ਨ ਕੋਈ ਸੂਝੈ ਨਾਨਕ ਤਰੀਐ ਗੁਰ ਬਚਨੀ ॥ ੪ ॥ ੩ ॥ ੨੧ ॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਬਸੰਤੁ ਹਿੰਡੋਲ ਮਹਲਾ ੯ ॥
ਸਾਧੋ ਇਹੁ ਤਨੁ ਮਿਥਿਆ ਜਾਨਉ ॥ ਯਾ ਭੀਤਰਿ ਜੋ ਰਾਮੁ ਬਸਤੁ ਹੈ ਸਾਚੋ ਤਾਹਿ ਪਛਾਨੋ ॥ ੧ ॥ ਰਹਾਉ ॥ ਇਹੁ ਜਗੁ ਹੈ ਸੰਪਤਿ ਸੁਪਨੇ ਕੀ ਦੇਖਿ ਕਹਾ ਐਡਾਨੋ ॥ ਸੰਗਿ ਤਿਹਾਰੈ ਕਛੂ ਨ ਚਾਲੈ ਤਾਹਿ ਕਹਾ ਲਪਟਾਨੋ ॥ ੧ ॥ ਉਸਤਤਿ ਨਿੰਦਾ ਦੋਊ ਪਰਹਰਿ ਹਰਿ ਕੀਰਤਿ ਉਰਿ ਆਨੋ ॥ ਜਨ ਨਾਨਕ ਸਭ ਹੀ ਮੈ ਪੂਰਨ ਏਕ ਪੁਰਖ ਭਗਵਾਨੋ ॥ ੨ ॥ ੧ ॥ ਬਸੰਤੁ ਮਹਲਾ ੯ ॥ ਪਾਪੀ ਹੀਐ ਮੈ ਕਾਮੁ ਬਸਾਇ ॥ ਮਨੁ ਚੰਚਲੁ ਯਾ ਤੇ ਗਹਿਓ ਨ ਜਾਇ ॥ ੧ ॥ ਰਹਾਉ ॥ ਜੋਗੀ ਜੰਗਮ ਅਰੁ ਸੰਨਿਆਸ ॥ ਸਭ ਹੀ ਪਰਿ ਡਾਰੀ ਇਹ ਫਾਸ ॥ ੧ ॥ ਜਿਹਿ ਜਿਹਿ ਹਰਿ ਕੋ ਨਾਮੁ ਸਮਾੑਰਿ ॥ ਤੇ ਭਵ ਸਾਗਰ ਉਤਰੇ ਪਾਰਿ ॥ ੨ ॥ ਜਨ ਨਾਨਕ ਹਰਿ ਕੀ ਸਰਨਾਇ ॥ ਦੀਜੈ ਨਾਮੁ ਰਹੈ ਗੁਨ ਗਾਇ ॥ ੩ ॥ ੨ ॥ ਬਸੰਤੁ ਮਹਲਾ ੯ ॥ ਮਾਈ ਮੈ ਧਨੁ ਪਾਇਓ ਹਰਿ ਨਾਮੁ ॥ ਮਨੁ ਮੇਰੋ ਧਾਵਨ ਤੇ ਛੂਟਿਓ ਕਰਿ ਬੈਠੋ ਬਿਸਰਾਮੁ ॥ ੧ ॥ ਰਹਾਉ ॥ ਮਾਇਆ ਮਮਤਾ ਤਨ ਤੇ ਭਾਗੀ ਉਪਜਿਓ ਨਿਰਮਲ ਗਿਆਨੁ ॥ ਲੋਭ ਮੋਹ ਏਹ ਪਰਸਿ ਨ ਸਾਕੈ ਗਹੀ ਭਗਤਿ ਭਗਵਾਨ ॥ ੧ ॥ ਜਨਮ ਜਨਮ ਕਾ ਸੰਸਾ ਚੂਕਾ ਰਤਨੁ ਨਾਮੁ ਜਬ ਪਾਇਆ ॥ ਤ੍ਰਿਸਨਾ ਸਕਲ ਬਿਨਾਸੀ ਮਨ ਤੇ ਨਿਜ ਸੁਖ ਮਾਹਿ ਸਮਾਇਆ ॥ ੨ ॥ ਜਾ ਕਉ ਹੋਤ ਦਇਆਲੁ ਕਿਰਪਾ ਨਿਧਿ ਸੋ ਗੋਬਿੰਦ ਗੁਨ ਗਾਵੈ ॥ ਕਹੁ ਨਾਨਕ ਇਹ ਬਿਧਿ ਕੀ ਸੰਪੈ ਕੋਊ ਗੁਰਮੁਖਿ ਪਾਵੈ ॥ ੩ ॥ ੩ ॥ ਬਸੰਤੁ ਮਹਲਾ ੯ ॥ ਮਨ ਕਹਾ ਬਿਸਾਰਿਓ ਰਾਮ ਨਾਮੁ ॥ ਤਨੁ ਬਿਨਸੈ ਜਮ ਸਿਉ ਪਰੈ ਕਾਮੁ ॥ ੧ ॥ ਰਹਾਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥