੧੧੮੭
ਇਹੁ ਜਗੁ ਧੂਏ ਕਾ ਪਹਾਰ ॥ ਤੈ ਸਾਚਾ ਮਾਨਿਆ ਕਿਹ ਬਿਚਾਰਿ ॥ ੧ ॥ ਧਨੁ ਦਾਰਾ ਸੰਪਤਿ ਗ੍ਰੇਹ ॥ ਕਛੁ ਸੰਗਿ ਨ ਚਾਲੈ ਸਮਝ ਲੇਹ ॥ ੨ ॥ ਇਕ ਭਗਤਿ ਨਾਰਾਇਨ ਹੋਇ ਸੰਗਿ ॥ ਕਹੁ ਨਾਨਕ ਭਜੁ ਤਿਹ ਏਕ ਰੰਗਿ ॥ ੩ ॥ ੪ ॥ ਬਸੰਤੁ ਮਹਲਾ ੯ ॥ ਕਹਾ ਭੂਲਿਓ ਰੇ ਝੂਠੇ ਲੋਭ ਲਾਗ ॥ ਕਛੁ ਬਿਗਰਿਓ ਨਾਹਿਨ ਅਜਹੁ ਜਾਗ ॥ ੧ ॥ ਰਹਾਉ ॥ ਸਮ ਸੁਪਨੈ ਕੈ ਇਹੁ ਜਗੁ ਜਾਨੁ ॥ ਬਿਨਸੈ ਛਿਨ ਮੈ ਸਾਚੀ ਮਾਨੁ ॥ ੧ ॥ ਸੰਗਿ ਤੇਰੈ ਹਰਿ ਬਸਤ ਨੀਤ ॥ ਨਿਸ ਬਾਸੁਰ ਭਜੁ ਤਾਹਿ ਮੀਤ ॥ ੨ ॥ ਬਾਰ ਅੰਤ ਕੀ ਹੋਇ ਸਹਾਇ ॥ ਕਹੁ ਨਾਨਕ ਗੁਨ ਤਾ ਕੇ ਗਾਇ ॥ ੩ ॥ ੫ ॥

ਬਸੰਤੁ ਮਹਲਾ ੧ ਅਸਟਪਦੀਆ ਘਰੁ ੧ ਦੁਤੁਕੀਆ ੴ ਸਤਿਗੁਰ ਪ੍ਰਸਾਦਿ ॥
ਜਹੁ ਕਊਆ ਨਾਮੁ ਨਹੀ ਚੀਤੀ ॥ ਨਾਮੁ ਬਿਸਾਰਿ ਗਿਰੈ ਦੇਖੁ ਭੀਤਿ ॥ ਮਨੂਆ ਡੋਲੈ ਚੀਤਿ ਅਨੀਤਿ ॥ ਜਗ ਸਿਉ ਤੂਟੀ ਝੂਠ ਪਰੀਤਿ ॥ ੧ ॥ ਕਾਮੁ ਕ੍ਰੋਧੁ ਬਿਖੁ ਬਜਰੁ ਭਾਰੁ ॥ ਨਾਮ ਬਿਨਾ ਕੈਸੇ ਗੁਨ ਚਾਰੁ ॥ ੧ ॥ ਰਹਾਉ ॥ ਘਰੁ ਬਾਲੂ ਕਾ ਘੂਮਨ ਘੇਰਿ ॥ ਬਰਖਸਿ ਬਾਣੀ ਬੁਦਬੁਦਾ ਹੇਰਿ ॥ ਮਾਤ੍ਰ ਬੂੰਦ ਤੇ ਧਰਿ ਚਕੁ ਫੇਰਿ ॥ ਸਰਬ ਜੋਤਿ ਨਾਮੈ ਕੀ ਚੇਰਿ ॥ ੨ ॥ ਸਰਬ ਉਪਾਇ ਗੁਰੂ ਸਿਰਿ ਮੋਰੁ ॥ ਭਗਤਿ ਕਰਉ ਪਗ ਲਾਗਉ ਤੋਰ ॥ ਨਾਮਿ ਰਤੋ ਚਾਹਉ ਤੁਝ ਓਰੁ ॥ ਨਾਮੁ ਦੁਰਾਇ ਚਲੈ ਸੋ ਚੋਰੁ ॥ ੩ ॥ ਪਤਿ ਖੋਈ ਬਿਖੁ ਅੰਚਲਿ ਪਾਇ ॥ ਸਾਚ ਨਾਮਿ ਰਤੋ ਪਤਿ ਸਿਉ ਘਰਿ ਜਾਇ ॥ ਜੋ ਕਿਛੁ ਕੀਨੑਸਿ ਪ੍ਰਭੁ ਰਜਾਇ ॥ ਭੈ ਮਾਨੈ ਨਿਰਭਉ ਮੇਰੀ ਮਾਇ ॥ ੪ ॥ ਕਾਮਨਿ ਚਾਹੈ ਸੁੰਦਰਿ ਭੋਗੁ ॥ ਪਾਨ ਫੂਲ ਮੀਠੇ ਰਸ ਰੋਗ ॥ ਖੀਲੈ ਬਿਗਸੈ ਤੇਤੋ ਸੋਗ ॥ ਪ੍ਰਭ ਸਰਣਾਗਤਿ ਕੀਨੑਸਿ ਹੋਗ ॥ ੫ ॥ ਕਾਪੜੁ ਪਹਿਰਸਿ ਅਧਿਕੁ ਸੀਗਾਰੁ ॥ ਮਾਟੀ ਫੂਲੀ ਰੂਪੁ ਬਿਕਾਰੁ ॥ ਆਸਾ ਮਨਸਾ ਬਾਂਧੋ ਬਾਰੁ ॥ ਨਾਮ ਬਿਨਾ ਸੂਨਾ ਘਰੁ ਬਾਰੁ ॥ ੬ ॥ ਗਾਛਹੁ ਪੁਤ੍ਰੀ ਰਾਜ ਕੁਆਰਿ ॥ ਨਾਮੁ ਭਣਹੁ ਸਚੁ ਦੋਤੁ ਸਵਾਰਿ ॥ ਪ੍ਰਿਉ ਸੇਵਹੁ ਪ੍ਰਭ ਪ੍ਰੇਮ ਅਧਾਰਿ ॥ ਗੁਰ ਸਬਦੀ ਬਿਖੁ ਤਿਆਸ ਨਿਵਾਰਿ ॥ ੭ ॥ ਮੋਹਨਿ ਮੋਹਿ ਲੀਆ ਮਨ ਮੋਹਿ ॥ ਗੁਰ ਕੈ ਸਬਦਿ ਪਛਾਨਾ ਤੋਹਿ ॥ ਨਾਨਕ ਠਾਢੇ ਚਾਹਹਿ ਪ੍ਰਭੂ ਦੁਆਰਿ ॥ ਤੇਰੇ ਨਾਮਿ ਸੰਤੋਖੇ ਕਿਰਪਾ ਧਾਰਿ ॥ ੮ ॥ ੧ ॥ ਬਸੰਤੁ ਮਹਲਾ ੧ ॥ ਮਨੁ ਭੂਲਉ ਭਰਮਸਿ ਆਇ ਜਾਇ ॥ ਅਤਿ ਲੁਬਧ ਲੁਭਾਵਉ ਬਿਖਮ ਮਾਇ ॥ ਨਹ ਅਸਥਿਰੁ ਦੀਸੈ ਏਕ ਭਾਇ ॥ ਜਿਉ ਮੀਨ ਕੁੰਡਲੀਆ ਕੰਠਿ ਪਾਇ ॥ ੧ ॥ ਮਨੁ ਭੂਲਉ ਸਮਝਸਿ ਸਾਚ ਨਾਇ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥