੧੧੮੮
ਗੁਰ ਸਬਦੁ ਬੀਚਾਰੇ ਸਹਜ ਭਇ ॥ ੧ ॥ ਰਹਾਉ ॥ ਮਨੁ ਭੂਲਉ ਭਰਮਸਿ ਭਵਰ ਤਾਰ ॥ ਬਿਲ ਬਿਰਥੇ ਚਾਹੈ ਬਹੁ ਬਿਕਾਰ ॥ ਮੈਗਲ ਜਿਉ ਫਾਸਸਿ ਕਾਮਹਾਰ ॥ ਕੜਿ ਬੰਧਨਿ ਬਾਧਿਓ ਸੀਸ ਮਾਰ ॥ ੨ ॥ ਮਨੁ ਮੁਗਧੌ ਦਾਦਰੁ ਭਗਤਿਹੀਨੁ ॥ ਦਰਿ ਭ੍ਰਸਟ ਸਰਾਪੀ ਨਾਮ ਬੀਨੁ ॥ ਤਾ ਕੈ ਜਾਤਿ ਨ ਪਾਤੀ ਨਾਮ ਲੀਨ ॥ ਸਭਿ ਦੂਖ ਸਖਾਈ ਗੁਣਹ ਬੀਨ ॥ ੩ ॥ ਮਨੁ ਚਲੈ ਨ ਜਾਈ ਠਾਕਿ ਰਾਖੁ ॥ ਬਿਨੁ ਹਰਿ ਰਸ ਰਾਤੇ ਪਤਿ ਨ ਸਾਖੁ ॥ ਤੂ ਆਪੇ ਸੁਰਤਾ ਆਪਿ ਰਾਖੁ ॥ ਧਰਿ ਧਾਰਣੁ ਦੇਖੈ ਜਾਣੈ ਆਪਿ ॥ ੪ ॥ ਆਪਿ ਭੁਲਾਏ ਕਿਸੁ ਕਹਉ ਜਾਇ ॥ ਗੁਰੁ ਮੇਲੇ ਬਿਰਥਾ ਕਹਉ ਮਾਇ ॥ ਅਵਗਣ ਛੋੋਡਉ ਗੁਣ ਕਮਾਇ ॥ ਗੁਰ ਸਬਦੀ ਰਾਤਾ ਸਚਿ ਸਮਾਇ ॥ ੫ ॥ ਸਤਿਗੁਰ ਮਿਲਿਐ ਮਤਿ ਊਤਮ ਹੋਇ ॥ ਮਨੁ ਨਿਰਮਲੁ ਹਉਮੈ ਕਢੈ ਧੋਇ ॥ ਸਦਾ ਮੁਕਤੁ ਬੰਧਿ ਨ ਸਕੈ ਕੋਇ ॥ ਸਦਾ ਨਾਮੁ ਵਖਾਣੈ ਅਉਰੁ ਨ ਕੋਇ ॥ ੬ ॥ ਮਨੁ ਹਰਿ ਕੈ ਭਾਣੈ ਆਵੈ ਜਾਇ ॥ ਸਭ ਮਹਿ ਏਕੋ ਕਿਛੁ ਕਹਣੁ ਨ ਜਾਇ ॥ ਸਭੁ ਹੁਕਮੋ ਵਰਤੈ ਹੁਕਮਿ ਸਮਾਇ ॥ ਦੂਖ ਸੂਖ ਸਭ ਤਿਸੁ ਰਜਾਇ ॥ ੭ ॥ ਤੂ ਅਭੁਲੁ ਨ ਭੂਲੌ ਕਦੇ ਨਾਹਿ ॥ ਗੁਰ ਸਬਦੁ ਸੁਣਾਏ ਮਤਿ ਅਗਾਹਿ ॥ ਤੂ ਮੋਟਉ ਠਾਕੁਰੁ ਸਬਦ ਮਾਹਿ ॥ ਮਨੁ ਨਾਨਕ ਮਾਨਿਆ ਸਚੁ ਸਲਾਹਿ ॥ ੮ ॥ ੨ ॥ ਬਸੰਤੁ ਮਹਲਾ ੧ ॥ ਦਰਸਨ ਕੀ ਪਿਆਸ ਜਿਸੁ ਨਰ ਹੋਇ ॥ ਏਕਤੁ ਰਾਚੈ ਪਰਹਰਿ ਦੋਇ ॥ ਦੂਰਿ ਦਰਦੁ ਮਥਿ ਅੰਮ੍ਰਿਤੁ ਖਾਇ ॥ ਗੁਰਮੁਖਿ ਬੂਝੈ ਏਕ ਸਮਾਇ ॥ ੧ ॥ ਤੇਰੇ ਦਰਸਨ ਕਉ ਕੇਤੀ ਬਿਲਲਾਇ ॥ ਵਿਰਲਾ ਕੋ ਚੀਨਸਿ ਗੁਰ ਸਬਦਿ ਮਿਲਾਇ ॥ ੧ ॥ ਰਹਾਉ ॥ ਬੇਦ ਵਖਾਣਿ ਕਹਹਿ ਇਕੁ ਕਹੀਐ ॥ ਓਹੁ ਬੇਅੰਤੁ ਅੰਤੁ ਕਿਨਿ ਲਹੀਐ ॥ ਏਕੋ ਕਰਤਾ ਜਿਨਿ ਜਗੁ ਕੀਆ ॥ ਬਾਝੁ ਕਲਾ ਧਰਿ ਗਗਨੁ ਧਰੀਆ ॥ ੨ ॥ ਏਕੋ ਗਿਆਨੁ ਧਿਆਨੁ ਧੁਨਿ ਬਾਣੀ ॥ ਏਕੁ ਨਿਰਾਲਮੁ ਅਕਥ ਕਹਾਣੀ ॥ ਏਕੋ ਸਬਦੁ ਸਚਾ ਨੀਸਾਣੁ ॥ ਪੂਰੇ ਗੁਰ ਤੇ ਜਾਣੈ ਜਾਣੁ ॥ ੩ ॥ ਏਕੋ ਧਰਮੁ ਦ੍ਰਿੜੈ ਸਚੁ ਕੋਈ ॥ ਗੁਰਮਤਿ ਪੂਰਾ ਜੁਗਿ ਜੁਗਿ ਸੋਈ ॥ ਅਨਹਦਿ ਰਾਤਾ ਏਕ ਲਿਵ ਤਾਰ ॥ ਓਹੁ ਗੁਰਮੁਖਿ ਪਾਵੈ ਅਲਖ ਅਪਾਰ ॥ ੪ ॥ ਏਕੋ ਤਖਤੁ ਏਕੋ ਪਾਤਿਸਾਹੁ ॥ ਸਰਬੀ ਥਾਈ ਵੇਪਰਵਾਹੁ ॥ ਤਿਸ ਕਾ ਕੀਆ ਤ੍ਰਿਭਵਣ ਸਾਰੁ ॥ ਓਹੁ ਅਗਮੁ ਅਗੋਚਰੁ ਏਕੰਕਾਰੁ ॥ ੫ ॥ ਏਕਾ ਮੂਰਤਿ ਸਾਚਾ ਨਾਉ ॥ ਤਿਥੈ ਨਿਬੜੈ ਸਾਚੁ ਨਿਆਉ ॥ ਸਾਚੀ ਕਰਣੀ ਪਤਿ ਪਰਵਾਣੁ ॥ ਸਾਚੀ ਦਰਗਹ ਪਾਵੈ ਮਾਣੁ ॥ ੬ ॥ ਏਕਾ ਭਗਤਿ ਏਕੋ ਹੈ ਭਾਉ ॥ ਬਿਨੁ ਭੈ ਭਗਤੀ ਆਵਉ ਜਾਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥