੧੧੮੯
ਗੁਰ ਤੇ ਸਮਝਿ ਰਹੈ ਮਿਹਮਾਣੁ ॥ ਹਰਿ ਰਸਿ ਰਾਤਾ ਜਨੁ ਪਰਵਾਣੁ ॥ ੭ ॥ ਇਤ ਉਤ ਦੇਖਉ ਸਹਜੇ ਰਾਵਉ ॥ ਤੁਝ ਬਿਨੁ ਠਾਕੁਰ ਕਿਸੈ ਨ ਭਾਵਉ ॥ ਨਾਨਕ ਹਉਮੈ ਸਬਦਿ ਜਲਾਇਆ ॥ ਸਤਿਗੁਰਿ ਸਾਚਾ ਦਰਸੁ ਦਿਖਾਇਆ ॥ ੮ ॥ ੩ ॥ ਬਸੰਤੁ ਮਹਲਾ ੧ ॥ ਚੰਚਲੁ ਚੀਤੁ ਨ ਪਾਵੈ ਪਾਰਾ ॥ ਆਵਤ ਜਾਤ ਨ ਲਾਗੈ ਬਾਰਾ ॥ ਦੂਖੁ ਘਣੋ ਮਰੀਐ ਕਰਤਾਰਾ ॥ ਬਿਨੁ ਪ੍ਰੀਤਮ ਕੋ ਕਰੈ ਨ ਸਾਰਾ ॥ ੧ ॥ ਸਭ ਊਤਮ ਕਿਸੁ ਆਖਉ ਹੀਨਾ ॥ ਹਰਿ ਭਗਤੀ ਸਚਿ ਨਾਮਿ ਪਤੀਨਾ ॥ ੧ ॥ ਰਹਾਉ ॥ ਅਉਖਧ ਕਰਿ ਥਾਕੀ ਬਹੁਤੇਰੇ ॥ ਕਿਉ ਦੁਖੁ ਚੂਕੈ ਬਿਨੁ ਗੁਰ ਮੇਰੇ ॥ ਬਿਨੁ ਹਰਿ ਭਗਤੀ ਦੂਖ ਘਣੇਰੇ ॥ ਦੁਖ ਸੁਖ ਦਾਤੇ ਠਾਕੁਰ ਮੇਰੇ ॥ ੨ ॥ ਰੋਗੁ ਵਡੋ ਕਿਉ ਬਾਂਧਉ ਧੀਰਾ ॥ ਰੋਗੁ ਬੁਝੈ ਸੋ ਕਾਟੈ ਪੀਰਾ ॥ ਮੈ ਅਵਗਣ ਮਨ ਮਾਹਿ ਸਰੀਰਾ ॥ ਢੂਢਤ ਖੋਜਤ ਗੁਰਿ ਮੇਲੇ ਬੀਰਾ ॥ ੩ ॥ ਗੁਰ ਕਾ ਸਬਦੁ ਦਾਰੂ ਹਰਿ ਨਾਉ ॥ ਜਿਉ ਤੂ ਰਾਖਹਿ ਤਿਵੈ ਰਹਾਉ ॥ ਜਗੁ ਰੋਗੀ ਕਹ ਦੇਖਿ ਦਿਖਾਉ ॥ ਹਰਿ ਨਿਰਮਾਇਲੁ ਨਿਰਮਲ ਨਾਉ ॥ ੪ ॥ ਘਰ ਮਹਿ ਘਰੁ ਜੋ ਦੇਖਿ ਦਿਖਾਵੈ ॥ ਗੁਰ ਮਹਲੀ ਸੋ ਮਹਲਿ ਬੁਲਾਵੈ ॥ ਮਨ ਮਹਿ ਮਨੂਆ ਚਿਤ ਮਹਿ ਚੀਤਾ ॥ ਐਸੇ ਹਰਿ ਕੇ ਲੋਗ ਅਤੀਤਾ ॥ ੫ ॥ ਹਰਖ ਸੋਗ ਤੇ ਰਹਹਿ ਨਿਰਾਸਾ ॥ ਅੰਮ੍ਰਿਤੁ ਚਾਖਿ ਹਰਿ ਨਾਮਿ ਨਿਵਾਸਾ ॥ ਆਪੁ ਪਛਾਣਿ ਰਹੈ ਲਿਵ ਲਾਗਾ ॥ ਜਨਮੁ ਜੀਤਿ ਗੁਰਮਤਿ ਦੁਖੁ ਭਾਗਾ ॥ ੬ ॥ ਗੁਰਿ ਦੀਆ ਸਚੁ ਅੰਮ੍ਰਿਤੁ ਪੀਵਉ ॥ ਸਹਜਿ ਮਰਉ ਜੀਵਤ ਹੀ ਜੀਵਉ ॥ ਅਪਣੋ ਕਰਿ ਰਾਖਹੁ ਗੁਰ ਭਾਵੈ ॥ ਤੁਮਰੋ ਹੋਇ ਸੁ ਤੁਝਹਿ ਸਮਾਵੈ ॥ ੭ ॥ ਭੋਗੀ ਕਉ ਦੁਖੁ ਰੋਗ ਵਿਆਪੈ ॥ ਘਟਿ ਘਟਿ ਰਵਿ ਰਹਿਆ ਪ੍ਰਭੁ ਜਾਪੈ ॥ ਸੁਖ ਦੁਖ ਹੀ ਤੇ ਗੁਰ ਸਬਦਿ ਅਤੀਤਾ ॥ ਨਾਨਕ ਰਾਮੁ ਰਵੈ ਹਿਤ ਚੀਤਾ ॥ ੮ ॥ ੪ ॥ ਬਸੰਤੁ ਮਹਲਾ ੧ ਇਕ ਤੁਕੀਆ ॥ ਮਤੁ ਭਸਮ ਅੰਧੂਲੇ ਗਰਬਿ ਜਾਹਿ ॥ ਇਨ ਬਿਧਿ ਨਾਗੇ ਜੋਗੁ ਨਾਹਿ ॥ ੧ ॥ ਮੂੜੇੑ ਕਾਹੇ ਬਿਸਾਰਓ ਤੈ ਰਾਮ ਨਾਮ ॥ ਅੰਤ ਕਾਲਿ ਤੇਰੈ ਆਵੈ ਕਾਮ ॥ ੧ ॥ ਰਹਾਉ ॥ ਗੁਰ ਪੂਛਿ ਤੁਮ ਕਰਹੁ ਬੀਚਾਰੁ ॥ ਜਹ ਦੇਖਉ ਤਹ ਸਾਰਿਗਪਾਣਿ ॥ ੨ ॥ ਕਿਆ ਹਉ ਆਖਾ ਜਾਂ ਕਛੂ ਨਾਹਿ ॥ ਜਾਤਿ ਪਤਿ ਸਭ ਤੇਰੈ ਨਾਇ ॥ ੩ ॥ ਕਾਹੇ ਮਾਲੁ ਦਰਬੁ ਦੇਖਿ ਗਰਬਿ ਜਾਹਿ ॥ ਚਲਤੀ ਬਾਰ ਤੇਰੋ ਕਛੂ ਨਾਹਿ ॥ ੪ ॥ ਪੰਚ ਮਾਰਿ ਚਿਤੁ ਰਖਹੁ ਥਾਇ ॥ ਜੋਗ ਜੁਗਤਿ ਕੀ ਇਹੈ ਪਾਂਇ ॥ ੫ ॥ ਹਉਮੈ ਪੈਖੜੁ ਤੇਰੇ ਮਨੈ ਮਾਹਿ ॥ ਹਰਿ ਨ ਚੇਤਹਿ ਮੂੜੇ ਮੁਕਤਿ ਜਾਹਿ ॥ ੬ ॥ ਮਤ ਹਰਿ ਵਿਸਰਿਐ ਜਮ ਵਸਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥