੧੧੯
ਖੋਟੇ ਖਰੇ ਤੁਧੁ ਆਪਿ ਉਪਾਏ ॥ ਤੁਧੁ ਆਪੇ ਪਰਖੇ ਲੋਕ ਸਬਾਏ ॥ ਖਰੇ ਪਰਖਿ ਖਜਾਨੈ ਪਾਇਹਿ ਖੋਟੇ ਭਰਮਿ ਭੁਲਾਵਣਿਆ ॥ ੬ ॥ ਕਿਉ ਕਰਿ ਵੇਖਾ ਕਿਉ ਸਾਲਾਹੀ ॥ ਗੁਰ ਪਰਸਾਦੀ ਸਬਦਿ ਸਲਾਹੀ ॥ ਤੇਰੇ ਭਾਣੇ ਵਿਚਿ ਅੰਮ੍ਰਿਤੁ ਵਸੈ ਤੂੰ ਭਾਣੈ ਅੰਮ੍ਰਿਤੁ ਪੀਆਵਣਿਆ ॥ ੭ ॥ ਅੰਮ੍ਰਿਤ ਸਬਦੁ ਅੰਮ੍ਰਿਤ ਹਰਿ ਬਾਣੀ ॥ ਸਤਿਗੁਰਿ ਸੇਵਿਐ ਰਿਦੈ ਸਮਾਣੀ ॥ ਨਾਨਕ ਅੰਮ੍ਰਿਤ ਨਾਮੁ ਸਦਾ ਸੁਖਦਾਤਾ ਪੀ ਅੰਮ੍ਰਿਤੁ ਸਭ ਭੁਖ ਲਹਿ ਜਾਵਣਿਆ ॥ ੮ ॥ ੧੫ ॥ ੧੬ ॥ ਮਾਝ ਮਹਲਾ ੩ ॥ ਅੰਮ੍ਰਿਤੁ ਵਰਸੈ ਸਹਜਿ ਸੁਭਾਏ ॥ ਗੁਰਮੁਖਿ ਵਿਰਲਾ ਕੋਈ ਜਨੁ ਪਾਏ ॥ ਅੰਮ੍ਰਿਤੁ ਪੀ ਸਦਾ ਤ੍ਰਿਪਤਾਸੇ ਕਰਿ ਕਿਰਪਾ ਤ੍ਰਿਸਨਾ ਬੁਝਾਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਗੁਰਮੁਖਿ ਅੰਮ੍ਰਿਤੁ ਪੀਆਵਣਿਆ ॥ ਰਸਨਾ ਰਸੁ ਚਾਖਿ ਸਦਾ ਰਹੈ ਰੰਗਿ ਰਾਤੀ ਸਹਜੇ ਹਰਿ ਗੁਣ ਗਾਵਣਿਆ ॥ ੧ ॥ ਰਹਾਉ ॥ ਗੁਰ ਪਰਸਾਦੀ ਸਹਜੁ ਕੋ ਪਾਏ ॥ ਦੁਬਿਧਾ ਮਾਰੇ ਇਕਸੁ ਸਿਉ ਲਿਵ ਲਾਏ ॥ ਨਦਰਿ ਕਰੇ ਤਾ ਹਰਿ ਗੁਣ ਗਾਵੈ ਨਦਰੀ ਸਚਿ ਸਮਾਵਣਿਆ ॥ ੨ ॥ ਸਭਨਾ ਉਪਰਿ ਨਦਰਿ ਪ੍ਰਭ ਤੇਰੀ ॥ ਕਿਸੈ ਥੋੜੀ ਕਿਸੈ ਹੈ ਘਣੇਰੀ ॥ ਤੁਝ ਤੇ ਬਾਹਰਿ ਕਿਛੁ ਨ ਹੋਵੈ ਗੁਰਮੁਖਿ ਸੋਝੀ ਪਾਵਣਿਆ ॥ ੩ ॥ ਗੁਰਮੁਖਿ ਤਤੁ ਹੈ ਬੀਚਾਰਾ ॥ ਅੰਮ੍ਰਿਤਿ ਭਰੇ ਤੇਰੇ ਭੰਡਾਰਾ ॥ ਬਿਨੁ ਸਤਿਗੁਰ ਸੇਵੇ ਕੋਈ ਨ ਪਾਵੈ ਗੁਰ ਕਿਰਪਾ ਤੇ ਪਾਵਣਿਆ ॥ ੪ ॥ ਸਤਿਗੁਰੁ ਸੇਵੈ ਸੋ ਜਨੁ ਸੋਹੈ ॥ ਅੰਮ੍ਰਿਤ ਨਾਮਿ ਅੰਤਰੁ ਮਨੁ ਮੋਹੈ ॥ ਅੰਮ੍ਰਿਤਿ ਮਨੁ ਤਨੁ ਬਾਣੀ ਰਤਾ ਅੰਮ੍ਰਿਤੁ ਸਹਜਿ ਸੁਣਾਵਣਿਆ ॥ ੫ ॥ ਮਨਮੁਖੁ ਭੂਲਾ ਦੂਜੈ ਭਾਇ ਖੁਆਏ ॥ ਨਾਮੁ ਨ ਲੇਵੈ ਮਰੈ ਬਿਖੁ ਖਾਏ ॥ ਅਨਦਿਨੁ ਸਦਾ ਵਿਸਟਾ ਮਹਿ ਵਾਸਾ ਬਿਨੁ ਸੇਵਾ ਜਨਮੁ ਗਵਾਵਣਿਆ ॥ ੬ ॥ ਅੰਮ੍ਰਿਤ ਪੀਵੈ ਜਿਸ ਨੋ ਆਪਿ ਪੀਆਏ ॥ ਗੁਰ ਪਰਸਾਦੀ ਸਹਜਿ ਲਿਵ ਲਾਏ ॥ ਪੂਰਨ ਪੂਰਿ ਰਹਿਆ ਸਭ ਆਪੇ ਗੁਰਮਤਿ ਨਦਰੀ ਆਵਣਿਆ ॥ ੭ ॥ ਆਪੇ ਆਪਿ ਨਿਰੰਜਨੁ ਸੋਈ ॥ ਜਿਨਿ ਸਿਰਜੀ ਤਿਨਿ ਆਪੇ ਗੋਈ ॥ ਨਾਨਕ ਨਾਮੁ ਸਮਾਲਿ ਸਦਾ ਤੂੰ ਸਹਜੇ ਸਚਿ ਸਮਾਵਣਿਆ ॥ ੮ ॥ ੧੬ ॥ ੧੭ ॥ ਮਾਝ ਮਹਲਾ ੩ ॥ ਸੇ ਸਚਿ ਲਾਗੇ ਜੋ ਤੁਧੁ ਭਾਏ ॥ ਸਦਾ ਸਚੁ ਸੇਵਹਿ ਸਹਜ ਸੁਭਾਏ ॥ ਸਚੈ ਸਬਦਿ ਸਚਾ ਸਾਲਾਹੀ ਸਚੈ ਮੇਲਿ ਮਿਲਾਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਸਚੁ ਸਾਲਾਹਣਿਆ ॥ ਸਚੁ ਧਿਆਇਨਿ ਸੇ ਸਚਿ ਰਾਤੇ ਸਚੇ ਸਚਿ ਸਮਾਵਣਿਆ ॥ ੧ ॥ ਰਹਾਉ ॥ ਜਹ ਦੇਖਾ ਸਚੁ ਸਭਨੀ ਥਾਈ ॥ ਗੁਰ ਪਰਸਾਦੀ ਮੰਨਿ ਵਸਾਈ ॥ ਤਨੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥