੧੧੯੦
ਪਾਹਿ ॥ ਅੰਤ ਕਾਲਿ ਮੂੜੇ ਚੋਟ ਖਾਹਿ ॥ ੭ ॥ ਗੁਰ ਸਬਦੁ ਬੀਚਾਰਹਿ ਆਪੁ ਜਾਇ ॥ ਸਾਚ ਜੋਗੁ ਮਨਿ ਵਸੈ ਆਇ ॥ ੮ ॥ ਜਿਨਿ ਜੀਉ ਪਿੰਡੁ ਦਿਤਾ ਤਿਸੁ ਚੇਤਹਿ ਨਾਹਿ ॥ ਮੜੀ ਮਸਾਣੀ ਮੂੜੇ ਜੋਗੁ ਨਾਹਿ ॥ ੯ ॥ ਗੁਣ ਨਾਨਕੁ ਬੋਲੈ ਭਲੀ ਬਾਣਿ ॥ ਤੁਮ ਹੋਹੁ ਸੁਜਾਖੇ ਲੇਹੁ ਪਛਾਣਿ ॥ ੧੦ ॥ ੫ ॥ ਬਸੰਤੁ ਮਹਲਾ ੧ ॥ ਦੁਬਿਧਾ ਦੁਰਮਤਿ ਅਧੁਲੀ ਕਾਰ ॥ ਮਨਮੁਖਿ ਭਰਮੈ ਮਝਿ ਗੁਬਾਰ ॥ ੧ ॥ ਮਨੁ ਅੰੰਧੁਲਾ ਅੰਧੁਲੀ ਮਤਿ ਲਾਗੈ ॥ ਗੁਰ ਕਰਣੀ ਬਿਨੁ ਭਰਮੁ ਨ ਭਾਗੈ ॥ ੧ ॥ ਰਹਾਉ ॥ ਮਨਮੁਖਿ ਅੰਧੁਲੇ ਗੁਰਮਤਿ ਨ ਭਾਈ ॥ ਪਸੂ ਭਏ ਅਭਿਮਾਨੁ ਨ ਜਾਈ ॥ ੨ ॥ ਲਖ ਚਉਰਾਸੀਹ ਜੰਤ ਉਪਾਏ ॥ ਮੇਰੇ ਠਾਕੁਰੁ ਭਾਣੇ ਸਿਰਜਿ ਸਮਾਏ ॥ ੩ ॥ ਸਗਲੀ ਭੂਲੈ ਨਹੀ ਸਬਦੁ ਅਚਾਰੁ ॥ ਸੋ ਸਮਝੈ ਜਿਸੁ ਗੁਰੁ ਕਰਤਾਰੁ ॥ ੪ ॥ ਗੁਰ ਕੇ ਚਾਕਰ ਠਾਕੁਰੁ ਭਾਣੇ ॥ ਬਖਸਿ ਲੀਏ ਨਾਹੀ ਜਮ ਕਾਣੇ ॥ ੫ ॥ ਜਿਨ ਕੈ ਹਿਰਦੈ ਏਕੋ ਭਾਇਆ ॥ ਆਪੇ ਮੇਲੇ ਭਰਮੁ ਚੁਕਾਇਆ ॥ ੬ ॥ ਬੇਮੁਹਤਾਜੁ ਬੇਅੰਤੁ ਅਪਾਰਾ ॥ ਸਚਿ ਪਤੀਜੈ ਕਰਣੈਹਾਰਾ ॥ ੭ ॥ ਨਾਨਕ ਭੂਲੇ ਗੁਰੁ ਸਮਝਾਵੈ ॥ ਏਕੁ ਦਿਖਾਵੈ ਸਾਚਿ ਟਿਕਾਵੈ ॥ ੮ ॥ ੬ ॥ ਬਸੰਤੁ ਮਹਲਾ ੧ ॥ ਆਪੇ ਭਵਰਾ ਫੂਲ ਬੇਲਿ ॥ ਆਪੇ ਸੰਗਤਿ ਮੀਤ ਮੇਲਿ ॥ ੧ ॥ ਐਸੀ ਭਵਰਾ ਬਾਸੁ ਲੇ ॥ ਤਰਵਰ ਫੂਲੇ ਬਨ ਰਹੇ ॥ ੧ ॥ ਰਹਾਉ ॥ ਆਪੇ ਕਵਲਾ ਕੰਤੁ ਆਪਿ ॥ ਆਪੇ ਰਾਵੇ ਸਬਦਿ ਥਾਪਿ ॥ ੨ ॥ ਆਪੇ ਬਛਰੂ ਗਊ ਖੀਰੁ ॥ ਆਪੇ ਮੰਦਰੁ ਥੰਮੁੑ ਸਰੀਰੁ ॥ ੩ ॥ ਆਪੇ ਕਰਣੀ ਕਰਣਹਾਰੁ ॥ ਆਪੇ ਗੁਰਮੁਖਿ ਕਰਿ ਬੀਚਾਰੁ ॥ ੪ ॥ ਤੂ ਕਰਿ ਕਰਿ ਦੇਖਹਿ ਕਰਣਹਾਰੁ ॥ ਜੋਤਿ ਜੀਅ ਅਸੰਖ ਦੇਇ ਅਧਾਰੁ ॥ ੫ ॥ ਤੂ ਸਰੁ ਸਾਗਰੁ ਗੁਣ ਗਹੀਰੁ ॥ ਤੂ ਅਕੁਲ ਨਿਰੰਜਨੁ ਪਰਮ ਹੀਰੁ ॥ ੬ ॥ ਤੂ ਆਪੇ ਕਰਤਾ ਕਰਣ ਜੋਗੁ ॥ ਨਿਹਕੇਵਲੁ ਰਾਜਨ ਸੁਖੀ ਲੋਗੁ ॥ ੭ ॥ ਨਾਨਕ ਧ੍ਰਾਪੇ ਹਰਿ ਨਾਮ ਸੁਆਦਿ ॥ ਬਿਨੁ ਹਰਿ ਗੁਰ ਪ੍ਰੀਤਮ ਜਨਮੁ ਬਾਦਿ ॥ ੮ ॥ ੭ ॥

ਬਸੰਤੁ ਹਿੰਡੋਲੁ ਮਹਲਾ ੧ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਨਉ ਸਤ ਚਉਦਹ ਤੀਨਿ ਚਾਰਿ ਕਰਿ ਮਹਲਤਿ ਚਾਰਿ ਬਹਾਲੀ ॥ ਚਾਰੇ ਦਿਵੇ ਚਹੁ ਹਥਿ ਦੀਏ ਏਕਾ ਏਕਾ ਵਾਰੀ ॥ ੧ ॥ ਮਿਹਰਵਾਨ ਮਧੁਸੂਦਨ ਮਾਧੌ ਐਸੀ ਸਕਤਿ ਤੁਮਾੑਰੀ ॥ ੧ ॥ ਰਹਾਉ ॥ ਘਰਿ ਘਰਿ ਲਸਕਰੁ ਪਾਵਕੁ ਤੇਰਾ ਧਰਮੁ ਕਰੇ ਸਿਕਦਾਰੀ ॥ ਧਰਤੀ ਦੇਗ ਮਿਲੈ ਇਕ ਵੇਰਾ ਭਾਗੁ ਤੇਰਾ ਭੰਡਾਰੀ ॥ ੨ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥