੧੧੯੧
ਨਾ ਸਾਬੂਰੁ ਹੋਵੈ ਫਿਰਿ ਮੰਗੈ ਨਾਰਦੁ ਕਰੇ ਖੁਆਰੀ ॥ ਲਬੁ ਅਧੇਰਾ ਬੰਦੀਖਾਨਾ ਅਉਗਣ ਪੈਰਿ ਲੁਹਾਰੀ ॥ ੩ ॥ ਪੂੰਜੀ ਮਾਰ ਪਵੈ ਨਿਤ ਮੁਦਗਰ ਪਾਪੁ ਕਰੇ ਕੋੁਟਵਾਰੀ ॥ ਭਾਵੈ ਚੰਗਾ ਭਾਵੈ ਮੰਦਾ ਜੈਸੀ ਨਦਰਿ ਤੁਮਾੑਰੀ ॥ ੪ ॥ ਆਦਿ ਪੁਰਖ ਕਉ ਅਲਹੁ ਕਹੀਐ ਸੇਖਾਂ ਆਈ ਵਾਰੀ ॥ ਦੇਵਲ ਦੇਵਤਿਆ ਕਰੁ ਲਾਗਾ ਐਸੀ ਕੀਰਤਿ ਚਾਲੀ ॥ ੫ ॥ ਕੂਜਾ ਬਾਂਗ ਨਿਵਾਜ ਮੁਸਲਾ ਨੀਲ ਰੂਪ ਬਨਵਾਰੀ ॥ ਘਰਿ ਘਰਿ ਮੀਆ ਸਭਨਾਂ ਜੀਆਂ ਬੋਲੀ ਅਵਰ ਤੁਮਾਰੀ ॥ ੬ ॥ ਜੇ ਤੂ ਮੀਰ ਮਹੀਪਤਿ ਸਾਹਿਬੁ ਕੁਦਰਤਿ ਕਉਣ ਹਮਾਰੀ ॥ ਚਾਰੇ ਕੁੰਟ ਸਲਾਮੁ ਕਰਹਿਗੇ ਘਰਿ ਘਰਿ ਸਿਫਤਿ ਤੁਮਾੑਰੀ ॥ ੭ ॥ ਤੀਰਥ ਸਿੰਮ੍ਰਿਤਿ ਪੁੰਨ ਦਾਨ ਕਿਛੁ ਲਾਹਾ ਮਿਲੈ ਦਿਹਾੜੀ ॥ ਨਾਨਕ ਨਾਮੁ ਮਿਲੈ ਵਡਿਆਈ ਮੇਕਾ ਘੜੀ ਸਮਾੑਲੀ ॥ ੮ ॥ ੧ ॥ ੮ ॥

ਬਸੰਤੁ ਹਿੰਡੋਲੁ ਘਰੁ ੨ ਮਹਲਾ ੪ ੴ ਸਤਿਗੁਰ ਪ੍ਰਸਾਦਿ ॥
ਕਾਂਇਆ ਨਗਰਿ ਇਕੁ ਬਾਲਕੁ ਵਸਿਆ ਖਿਨੁ ਪਲੁ ਥਿਰੁ ਨ ਰਹਾਈ ॥ ਅਨਿਕ ਉਪਾਵ ਜਤਨ ਕਰਿ ਥਾਕੇ ਬਾਰੰ ਬਾਰ ਭਰਮਾਈ ॥ ੧ ॥ ਮੇਰੇ ਠਾਕੁਰ ਬਾਲਕੁ ਇਕਤੁ ਘਰਿ ਆਣੁ ॥ ਸਤਿਗੁਰੁ ਮਿਲੈ ਤ ਪੂਰਾ ਪਾਈਐ ਭਜੁ ਰਾਮ ਨਾਮੁ ਨੀਸਾਣੁ ॥ ੧ ॥ ਰਹਾਉ ॥ ਇਹੁ ਮਿਰਤਕੁ ਮੜਾ ਸਰੀਰੁ ਹੈ ਸਭੁ ਜਗੁ ਜਿਤੁ ਰਾਮ ਨਾਮੁ ਨਹੀ ਵਸਿਆ ॥ ਰਾਮ ਨਾਮੁ ਗੁਰਿ ਉਦਕੁ ਚੁਆਇਆ ਫਿਰਿ ਹਰਿਆ ਹੋਆ ਰਸਿਆ ॥ ੨ ॥ ਮੈ ਨਿਰਖਤ ਨਿਰਖਤ ਸਰੀਰੁ ਸਭੁ ਖੋਜਿਆ ਇਕੁ ਗੁਰਮੁਖਿ ਚਲਤੁ ਦਿਖਾਇਆ ॥ ਬਾਹਰੁ ਖੋਜਿ ਮੁਏ ਸਭਿ ਸਾਕਤ ਹਰਿ ਗੁਰਮਤੀ ਘਰਿ ਪਾਇਆ ॥ ੩ ॥ ਦੀਨਾ ਦੀਨ ਦਇਆਲ ਭਏ ਹੈ ਜਿਉ ਕ੍ਰਿਸਨੁ ਬਿਦਰ ਘਰਿ ਆਇਆ ॥ ਮਿਲਿਓ ਸੁਦਾਮਾ ਭਾਵਨੀ ਧਾਰਿ ਸਭੁ ਕਿਛੁ ਆਗੈ ਦਾਲਦੁ ਭੰਜਿ ਸਮਾਇਆ ॥ ੪ ॥ ਰਾਮ ਨਾਮ ਕੀ ਪੈਜ ਵਡੇਰੀ ਮੇਰੇ ਠਾਕੁਰਿ ਆਪਿ ਰਖਾਈ ॥ ਜੇ ਸਭਿ ਸਾਕਤ ਕਰਹਿ ਬਖੀਲੀ ਇਕ ਰਤੀ ਤਿਲੁ ਨ ਘਟਾਈ ॥ ੫ ॥ ਜਨ ਕੀ ਉਸਤਤਿ ਹੈ ਰਾਮ ਨਾਮਾ ਦਹ ਦਿਸਿ ਸੋਭਾ ਪਾਈ ॥ ਨਿੰਦਕੁ ਸਾਕਤੁ ਖਵਿ ਨ ਸਕੈ ਤਿਲੁ ਅਪਣੈ ਘਰਿ ਲੂਕੀ ਲਾਈ ॥ ੬ ॥ ਜਨ ਕਉ ਜਨੁ ਮਿਲਿ ਸੋਭਾ ਪਾਵੈ ਗੁਣ ਮਹਿ ਗੁਣ ਪਰਗਾਸਾ ॥ ਮੇਰੇ ਠਾਕੁਰ ਕੇ ਜਨ ਪ੍ਰੀਤਮ ਪਿਆਰੇ ਜੋ ਹੋਵਹਿ ਦਾਸਨਿ ਦਾਸਾ ॥ ੭ ॥ ਆਪੇ ਜਲੁ ਅਪਰੰਪਰੁ ਕਰਤਾ ਆਪੇ ਮੇਲਿ ਮਿਲਾਵੈ ॥ ਨਾਨਕ ਗੁਰਮੁਖਿ ਸਹਜਿ ਮਿਲਾਏ ਜਿਉ ਜਲੁ ਜਲਹਿ ਸਮਾਵੈ ॥ ੮ ॥ ੧ ॥ ੯ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥