੧੧੯੨
ਬਸੰਤੁ ਮਹਲਾ ੫ ਘਰੁ ੧ ਦੁਤੁਕੀਆ ੴ ਸਤਿਗੁਰ ਪ੍ਰਸਾਦਿ ॥
ਸੁਣਿ ਸਾਖੀ ਮਨ ਜਪਿ ਪਿਆਰ ॥ ਅਜਾਮਲੁ ਉਧਰਿਆ ਕਹਿ ਏਕ ਬਾਰ ॥ ਬਾਲਮੀਕੈ ਹੋਆ ਸਾਧਸੰਗੁ ॥ ਧ੍ਰੂ ਕਉ ਮਿਲਿਆ ਹਰਿ ਨਿਸੰਗ ॥ ੧ ॥ ਤੇਰਿਆ ਸੰਤਾ ਜਾਚਉ ਚਰਨ ਰੇਨ ॥ ਲੇ ਮਸਤਕਿ ਲਾਵਉ ਕਰਿ ਕ੍ਰਿਪਾ ਦੇਨ ॥ ੧ ॥ ਰਹਾਉ ॥ ਗਨਿਕਾ ਉਧਰੀ ਹਰਿ ਕਹੈ ਤੋਤ ॥ ਗਜਇੰਦ੍ਰ ਧਿਆਇਓ ਹਰਿ ਕੀਓ ਮੋਖ ॥ ਬਿਪ੍ਰ ਸੁਦਾਮੇ ਦਾਲਦੁ ਭੰਜ ॥ ਰੇ ਮਨ ਤੂ ਭੀ ਭਜੁ ਗੋਬਿੰਦ ॥ ੨ ॥ ਬਧਿਕੁ ਉਧਾਰਿਓ ਖਮਿ ਪ੍ਰਹਾਰ ॥ ਕੁਬਿਜਾ ਉਧਰੀ ਅੰਗੁਸਟ ਧਾਰ ॥ ਬਿਦਰੁ ਉਧਾਰਓ ਦਾਸਤ ਭਾਇ ॥ ਰੇ ਮਨ ਤੂ ਭੀ ਹਰਿ ਧਿਆਇ ॥ ੩ ॥ ਪ੍ਰਹਲਾਦ ਰਖੀ ਹਰਿ ਪੈਜ ਆਪ ॥ ਬਸਤ੍ਰ ਛੀਨਤ ਦ੍ਰੋਪਤੀ ਰਖੀ ਲਾਜ ॥ ਜਿਨਿ ਜਿਨਿ ਸੇਵਿਆ ਅੰਤ ਬਾਰ ॥ ਰੇ ਮਨ ਸੇਵਿ ਤੂ ਪਰਹਿ ਪਾਰ ॥ ੪ ॥ ਧੰਨੈ ਸੇਵਿਆ ਬਾਲ ਬੁਧਿ ॥ ਤ੍ਰਿਲੋਚਨ ਗੁਰ ਮਿਲਿ ਭਈ ਸਿਧਿ ॥ ਬੇਣੀ ਕਉ ਗੁਰਿ ਕੀਓ ਪ੍ਰਗਾਸੁ ॥ ਰੇ ਮਨ ਤੂ ਭੀ ਹੋਹਿ ਦਾਸੁ ॥ ੫ ॥ ਜੈਦੇਵ ਤਿਆਗਿਓ ਅਹੰਮੇਵ ॥ ਨਾਈ ਉਧਰਿਓ ਸੈਨੁ ਸੇਵ ॥ ਮਨੁ ਡੀਗਿ ਨ ਡੋਲੈ ਕਹੂੰ ਜਾਇ ॥ ਮਨ ਤੂ ਭੀ ਤਰਸਹਿ ਸਰਣਿ ਪਾਇ ॥ ੬ ॥ ਜਿਹ ਅਨੁਗ੍ਰਹੁ ਠਾਕੁਰਿ ਕੀਓ ਆਪਿ ॥ ਸੇ ਤੈਂ ਲੀਨੇ ਭਗਤ ਰਾਖਿ ॥ ਤਿਨ ਕਾ ਗੁਣੁ ਅਵਗਣੁ ਨ ਬੀਚਾਰਿਓ ਕੋਇ ॥ ਇਹ ਬਿਧਿ ਦੇਖਿ ਮਨੁ ਲਗਾ ਸੇਵ ॥ ੭ ॥ ਕਬੀਰਿ ਧਿਆਇਓ ਏਕ ਰੰਗ ॥ ਨਾਮਦੇਵ ਹਰਿ ਜੀਉ ਬਸਹਿ ਸੰਗਿ ॥ ਰਵਿਦਾਸ ਧਿਆਏ ਪ੍ਰਭ ਅਨੂਪ ॥ ਗੁਰ ਨਾਨਕ ਦੇਵ ਗੋਵਿੰਦ ਰੂਪ ॥ ੮ ॥ ੧ ॥ ਬਸੰਤੁ ਮਹਲਾ ੫ ॥ ਅਨਿਕ ਜਨਮ ਭ੍ਰਮੇ ਜੋਨਿ ਮਾਹਿ ॥ ਹਰਿ ਸਿਮਰਨ ਬਿਨੁ ਨਰਕਿ ਪਾਹਿ ॥ ਭਗਤਿ ਬਿਹੂਨਾ ਖੰਡ ਖੰਡ ॥ ਬਿਨੁ ਬੂਝੈ ਜਮੁ ਦੇਤ ਡੰਡ ॥ ੧ ॥ ਗੋਬਿੰਦ ਭਜਹੁ ਮੇਰੇ ਸਦਾ ਮੀਤ ॥ ਸਾਚ ਸਬਦ ਕਰਿ ਸਦਾ ਪ੍ਰੀਤਿ ॥ ੧ ॥ ਰਹਾਉ ॥ ਸੰਤੋਖੁ ਨ ਆਵਤ ਕਹੂੰ ਕਾਜ ॥ ਧੂੰਮ ਬਾਦਰ ਸਭਿ ਮਾਇਆ ਸਾਜ ॥ ਪਾਪ ਕਰੰਤੌ ਨਹ ਸੰਗਾਇ ॥ ਬਿਖੁ ਕਾ ਮਾਤਾ ਆਵੈ ਜਾਇ ॥ ੨ ॥ ਹਉ ਹਉ ਕਰਤ ਬਧੇ ਬਿਕਾਰ ॥ ਮੋਹ ਲੋਭ ਡੂਬੌ ਸੰਸਾਰ ॥ ਕਾਮਿ ਕ੍ਰੋਧਿ ਮਨੁ ਵਸਿ ਕੀਆ ॥ ਸੁਪਨੈ ਨਾਮੁ ਨ ਹਰਿ ਲੀਆ ॥ ੩ ॥ ਕਬ ਹੀ ਰਾਜਾ ਕਬ ਮੰਗਨਹਾਰੁ ॥ ਦੂਖ ਸੂਖ ਬਾਧੌ ਸੰਸਾਰ ॥ ਮਨ ਉਧਰਣ ਕਾ ਸਾਜੁ ਨਾਹਿ ॥ ਪਾਪ ਬੰਧਨ ਨਿਤ ਪਉਤ ਜਾਹਿ ॥ ੪ ॥ ਈਠ ਮੀਤ ਕੋਊ ਸਖਾ ਨਾਹਿ ॥ ਆਪਿ ਬੀਜਿ ਆਪੇ ਹੀ ਖਾਂਹਿ ॥ ਜਾ ਕੈ ਕੀਨੈੑ ਹੋਤ ਬਿਕਾਰ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥