੧੧੯੩
ਸੇ ਛੋਡਿ ਚਲਿਆ ਖਿਨ ਮਹਿ ਗਵਾਰ ॥ ੫ ॥ ਮਾਇਆ ਮੋਹਿ ਬਹੁ ਭਰਮਿਆ ॥ ਕਿਰਤ ਰੇਖ ਕਰਿ ਕਰਮਿਆ ॥ ਕਰਣੈਹਾਰੁ ਅਲਿਪਤੁ ਆਪਿ ॥ ਨਹੀ ਲੇਪੁ ਪ੍ਰਭ ਪੁੰਨ ਪਾਪਿ ॥ ੬ ॥ ਰਾਖਿ ਲੇਹੁ ਗੋਬਿੰਦ ਦਇਆਲ ॥ ਤੇਰੀ ਸਰਣਿ ਪੂਰਨ ਕ੍ਰਿਪਾਲ ॥ ਤੁਝ ਬਿਨ ਦੂਜਾ ਨਹੀ ਠਾਉ ॥ ਕਰਿ ਕਿਰਪਾ ਪ੍ਰਭ ਦੇਹੁ ਨਾਉ ॥ ੭ ॥ ਤੂ ਕਰਤਾ ਤੂ ਕਰਣਹਾਰੁ ॥ ਤੂ ਊਚਾ ਤੂ ਬਹੁ ਅਪਾਰੁ ॥ ਕਰਿ ਕਿਰਪਾ ਲੜਿ ਲੇਹੁ ਲਾਇ ॥ ਨਾਨਕ ਦਾਸ ਪ੍ਰਭ ਕੀ ਸਰਣਾਇ ॥ ੮ ॥ ੨ ॥

ਬਸੰਤ ਕੀ ਵਾਰ ਮਹਲੁ ੫ ੴ ਸਤਿਗੁਰ ਪ੍ਰਸਾਦਿ ॥
ਹਰਿ ਕਾ ਨਾਮੁ ਧਿਆਇ ਕੈ ਹੋਹੁ ਹਰਿਆ ਭਾਈ ॥ ਕਰਮਿ ਲਿਖੰਤੈ ਪਾਈਐ ਇਹ ਰੁਤਿ ਸੁਹਾਈ ॥ ਵਣੁ ਤ੍ਰਿਣੁ ਤ੍ਰਿਭਵਣੁ ਮਉਲਿਆ ਅੰਮ੍ਰਿਤ ਫਲੁ ਪਾਈ ॥ ਮਿਲਿ ਸਾਧੂ ਸੁਖੁ ਊਪਜੈ ਲਥੀ ਸਭ ਛਾਈ ॥ ਨਾਨਕੁ ਸਿਮਰੈ ਏਕੁ ਨਾਮੁ ਫਿਰਿ ਬਹੁੜਿ ਨ ਧਾਈ ॥ ੧ ॥ ਪੰਜੇ ਬਧੇ ਮਹਾਬਲੀ ਕਰਿ ਸਚਾ ਢੋਆ ॥ ਆਪਣੇ ਚਰਣ ਜਪਾਇਅਨੁ ਵਿਚਿ ਦਯੁ ਖੜੋਆ ॥ ਰੋਗ ਸੋਗ ਸਭਿ ਮਿਟਿ ਗਏ ਨਿਤ ਨਵਾ ਨਿਰੋਆ ॥ ਦਿਨੁ ਰੈਣਿ ਨਾਮੁ ਧਿਆਇਦਾ ਫਿਰਿ ਪਾਇ ਨ ਮੋਆ ॥ ਜਿਸ ਤੇ ਉਪਜਿਆ ਨਾਨਕਾ ਸੋਈ ਫਿਰਿ ਹੋਆ ॥ ੨ ॥ ਕਿਥਹੁ ਉਪਜੈ ਕਹ ਰਹੈ ਕਹ ਮਾਹਿ ਸਮਾਵੈ ॥ ਜੀਅ ਜੰਤ ਸਭਿ ਖਸਮ ਕੇ ਕਉਣੁ ਕੀਮਤਿ ਪਾਵੈ ॥ ਕਹਨਿ ਧਿਆਇਨਿ ਸੁਣਨਿ ਨਿਤ ਸੇ ਭਗਤ ਸੁਹਾਵੈ ॥ ਅਗਮੁ ਅਗੋਚਰੁ ਸਾਹਿਬੋ ਦੂਸਰੁ ਲਵੈ ਨ ਲਾਵੈ ॥ ਸਚੁ ਪੂਰੈ ਗੁਰਿ ਉਪਦੇਸਿਆ ਨਾਨਕੁ ਸੁਣਾਵੈ ॥ ੩ ॥ ੧ ॥

ਬਸੰਤੁ ਬਾਣੀ ਭਗਤਾਂ ਕੀ ॥ ਕਬੀਰ ਜੀ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਮਉਲੀ ਧਰਤੀ ਮਉਲਿਆ ਅਕਾਸੁ ॥ ਘਟਿ ਘਟਿ ਮਉਲਿਆ ਆਤਮ ਪ੍ਰਗਾਸੁ ॥ ੧ ॥ ਰਾਜਾ ਰਾਮੁ ਮਉਲਿਆ ਅਨਤ ਭਾਇ ॥ ਜਹ ਦੇਖਉ ਤਹ ਰਹਿਆ ਸਮਾਇ ॥ ੧ ॥ ਰਹਾਉ ॥ ਦੁਤੀਆ ਮਉਲੇ ਚਾਰਿ ਬੇਦ ॥ ਸਿੰਮ੍ਰਿਤਿ ਮਉਲੀ ਸਿਉ ਕਤੇਬ ॥ ੨ ॥ ਸਕੰਰੁ ਮਉਲਿਓ ਜੋਗ ਧਿਆਨ ॥ ਕਬੀਰ ਕੋ ਸੁਆਮੀ ਸਭ ਸਮਾਨ ॥ ੩ ॥ ੧ ॥ ਪੰਡਿਤ ਜਨ ਮਾਤੇ ਪੜਿੑ ਪੁਰਾਨ ॥ ਜੋਗੀ ਮਾਤੇ ਜੋਗ ਧਿਆਨ ॥ ਸੰਨਿਆਸੀ ਮਾਤੇ ਅਹੰਮੇਵ ॥ ਤਪਸੀ ਮਾਤੇ ਤਪ ਕੈ ਭੇਵ ॥ ੧ ॥ ਸਭ ਮਦ ਮਾਤੇ ਕੋਊ ਨ ਜਾਗ ॥ ਸੰਗ ਹੀ ਚੋਰ ਘਰੁ ਮੁਸਨ ਲਾਗ ॥ ੧ ॥ ਰਹਾਉ ॥ ਜਾਗੈ ਸੁਕਦੇਉ ਅਰੁ ਅਕੂਰੁ ॥ ਹਣਵੰਤੁ ਜਾਗੈ ਧਰਿ ਲੰਕੂਰੁ ॥ ਸਕੰਰ ਜਾਗੈ ਚਰਨ ਸੇਵ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥