੧੧੯੫
ਮੋਹਿ ਐਸੇ ਬਨਜ ਸਿਉ ਨਹੀਨ ਕਾਜੁ ॥ ਜਿਹ ਘਟੈ ਮੂਲੁ ਨਿਤ ਬਢੈ ਬਿਆਜੁ ॥ ਰਹਾਉ ॥ ਸਾਤ ਸੂਤ ਮਿਲਿ ਬਨਜੁ ਕੀਨ ॥ ਕਰਮ ਭਾਵਨੀ ਸੰਗ ਲੀਨ ॥ ਤੀਨਿ ਜਗਾਤੀ ਕਰਤ ਰਾਰਿ ॥ ਚਲੋ ਬਨਰਾਜਾ ਹਾਥ ਝਾਰਿ ॥ ੨ ॥ ਪੂੰਜੀ ਹਿਰਾਨੀ ਬਨਜੁ ਟੂਟ ॥ ਦਹ ਦਿਸਿ ਟਾਂਡੋ ਗਹਿਓ ਫੂਟਿ ॥ ਕਹਿ ਕਬੀਰ ਮਨ ਸਰਸੀ ਕਾਜ ॥ ਸਹਜ ਸਮਾਨੋ ਤ ਭਰਮ ਭਾਜ ॥ ੩ ॥ ੬ ॥

ਬਸੰਤੁ ਹਿੰਡੋਲੁ ਘਰੁ ੨ ੴ ਸਤਿਗੁਰ ਪ੍ਰਾਸਦਿ ॥
ਮਾਤਾ ਜੂਠੀ ਪਿਤਾ ਭੀ ਜੂਠਾ ਜੂਠੇ ਹੀ ਫਲ ਲਾਗੇ ॥ ਆਵਹਿ ਜੂਠੇ ਜਾਹਿ ਭੀ ਜੂਠੇ ਜੂਠੇ ਮਰਹਿ ਅਭਾਗੇ ॥ ੧ ॥ ਕਹੁ ਪੰਡਿਤ ਸੂਚਾ ਕਵਨੁ ਠਾਉ ॥ ਜਹਾਂ ਬੈਸਿ ਹਉ ਭੋਜਨੁ ਖਾਉ ॥ ੧ ॥ ਰਹਾਉ ॥ ਜਿਹਬਾ ਜੂਠੀ ਬੋਲਤ ਜੂਠਾ ਕਰਨ ਨੇਤ੍ਰ ਸਭਿ ਜੂਠੇ ॥ ਇੰਦ੍ਰੀ ਕੀ ਜੂਠਿ ਉਤਰਸਿ ਨਾਹੀ ਬ੍ਰਹਮ ਅਗਨਿ ਕੇ ਲੂਠੇ ॥ ੨ ॥ ਅਗਨਿ ਭੀ ਜੂਠੀ ਪਾਨੀ ਜੂਠਾ ਜੂਠੀ ਬੈਸਿ ਪਕਾਇਆ ॥ ਜੂਠੀ ਕਰਛੀ ਪਰੋਸਨ ਲਾਗਾ ਜੂਠੇ ਹੀ ਬੈਠਿ ਖਾਇਆ ॥ ੩ ॥ ਗੋਬਰੁ ਜੂਠਾ ਚਉਕਾ ਜੂਠਾ ਜੂਠੀ ਦੀਨੀ ਕਾਰਾ ॥ ਕਹਿ ਕਬੀਰ ਤੇਈ ਨਰ ਸੂਚੇ ਸਾਚੀ ਪਰੀ ਬਿਚਾਰਾ ॥ ੪ ॥ ੧ ॥ ੭ ॥

ਰਾਮਾਨੰਦ ਜੀ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਕਤ ਜਾਈਐ ਰੇ ਘਰ ਲਾਗੋ ਰੰਗੁ ॥ ਮੇਰਾ ਚਿਤੁ ਨ ਚਲੈ ਮਨੁ ਭਇਓ ਪੰਗੁ ॥ ੧ ॥ ਰਹਾਉ ॥ ਏਕ ਦਿਵਸ ਮਨ ਭਈ ਉਮੰਗ ॥ ਘਸਿ ਚੰਦਨ ਚੋਆ ਬਹੁ ਸੁਗੰਧ ॥ ਪੂਜਨ ਚਾਲੀ ਬ੍ਰਹਮ ਠਾਇ ॥ ਸੋ ਬ੍ਰਹਮੁ ਬਤਾਇਓ ਗੁਰ ਮਨ ਹੀ ਮਾਹਿ ॥ ੧ ॥ ਜਹਾ ਜਾਈਐ ਤਹ ਜਲ ਪਖਾਨ ॥ ਤੂ ਪੂਰਿ ਰਹਿਓ ਹੈ ਸਭ ਸਮਾਨ ॥ ਬੇਦ ਪੁਰਾਨ ਸਭ ਦੇਖੇ ਜੋਇ ॥ ਊਹਾਂ ਤਉ ਜਾਈਐ ਜਉ ਈਹਾਂ ਨ ਹੋਇ ॥ ੨ ॥ ਸਤਿਗੁਰ ਮੈ ਬਲਿਹਾਰੀ ਤੋਰ ॥ ਜਿਨਿ ਸਕਲ ਬਿਕਲ ਭ੍ਰਮ ਕਾਟੇ ਮੋਰ ॥ ਰਾਮਾਨੰਦ ਸੁਆਮੀ ਰਮਤ ਬ੍ਰਹਮ ॥ ਗੁਰ ਕਾ ਸਬਦੁ ਕਾਟੈ ਕੋਟਿ ਕਰਮ ॥ ੩ ॥ ੧ ॥

ਬਸੰਤੁ ਬਾਣੀ ਨਾਮਦੇਉ ਜੀ ਕੀ ੴ ਸਤਿਗੁਰ ਪ੍ਰਸਾਦਿ ॥
ਸਾਹਿਬੁ ਸੰਕਟਵੈ ਸੇਵਕੁ ਭਜੈ ॥ ਚਿਰੰਕਾਲ ਨ ਜੀਵੈ ਦੋਊ ਕੁਲ ਲਜੈ ॥ ੧ ॥ ਤੇਰੀ ਭਗਤਿ ਨ ਛੋਡਉ ਭਾਵੈ ਲੋਗੁ ਹਸੈ ॥ ਚਰਨ ਕਮਲ ਮੇਰੇ ਹੀਅਰੇ ਬਸੈਂ ॥ ੧ ॥ ਰਹਾਉ ॥ ਜੈਸੇ ਅਪਨੇ ਧਨਹਿ ਪ੍ਰਾਨੀ ਮਰਨੁ ਮਾਂਡੈ ॥ ਤੈਸੇ ਸੰਤ ਜਨਾਂ ਰਾਮ ਨਾਮੁ ਨ ਛਾਡੈਂ ॥ ੨ ॥ ਗੰਗਾ ਗਾਇਆ ਗੋਦਾਵਰੀ ਸੰਸਾਰ ਕੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥