੧੧੯੬
ਕਾਮਾ ॥ ਨਾਰਾਇਣੁ ਸੁਪ੍ਰਸੰਨ ਹੋਇ ਤ ਸੇਵਕੁ ਨਾਮਾ ॥ ੩ ॥ ੧ ॥ ਲੋਭ ਲਹਰਿ ਅਤਿ ਨੀਝਰ ਬਾਜੈ ॥ ਕਾਇਆ ਡੂਬੈ ਕੇਸਵਾ ॥ ੧ ॥ ਸੰਸਾਰੁ ਸਮੁੰਦੇ ਤਾਰਿ ਗੋੁਬਿੰਦੇ ॥ ਤਾਰਿ ਲੈ ਬਾਪ ਬੀਠੁਲਾ ॥ ੧ ॥ ਰਹਾਉ ॥ ਅਨਿਲ ਬੇੜਾ ਹਉ ਖੇਵਿ ਨ ਸਾਕਉ ॥ ਤੇਰਾ ਪਾਰੁ ਨ ਪਾਇਆ ਬੀਠੁਲਾ ॥ ੨ ॥ ਹੋਹੁ ਦਇਆਲੁ ਸਤਿਗੁਰ ਮੇਲਿ ਤੂ ਮੋ ਕਉ ॥ ਪਾਰਿ ਉਤਾਰੇ ਕੇਸਵਾ ॥ ੩ ॥ ਨਾਮਾ ਕਹੈ ਹਉ ਤਰਿ ਭਿ ਨ ਜਾਨਉ ॥ ਮੋ ਕਉ ਬਾਹ ਦੇਹਿ ਬੀਠੁਲਾ ॥ ੪ ॥ ੨ ॥ ਸਹਜ ਅਵਲਿ ਧੂੜਿ ਮਣੀ ਗਾਡੀ ਚਾਲਤੀ ॥ ਪੀਛੈ ਤਿਨਕਾ ਲੈ ਕਰਿ ਹਾਂਕਤੀ ॥ ੧ ॥ ਜੈਸੇ ਪਨਕਤ ਥ੍ਰੂਟਿਟਿ ਹਾਂਕਤੀ ॥ ਸਰਿ ਧੋਵਨ ਚਾਲੀ ਲਾਡੁਲੀ ॥ ੧ ॥ ਰਹਾਉ ॥ ਧੋਬੀ ਧੋਵੈ ਬਿਰਹ ਬਿਰਾਤਾ ॥ ਹਰਿ ਚਰਨ ਮੇਰਾ ਮਨੁ ਰਾਤਾ ॥ ੨ ॥ ਭਣਤਿ ਨਾਮਦੇਉ ਰਮਿ ਰਹਿਆ ॥ ਅਪਨੇ ਭਗਤ ਪਰ ਕਰਿ ਦਇਆ ॥ ੩ ॥ ੩ ॥

ਬਸੰਤੁ ਬਾਣੀ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥
ਤੁਝਹਿ ਸੁਝੰਤਾ ਕਛੂ ਨਾਹਿ ॥ ਪਹਿਰਾਵਾ ਦੇਖੇ ਊਭਿ ਜਾਹਿ ॥ ਗਰਬਵਤੀ ਕਾ ਨਾਹੀ ਠਾਉ ॥ ਤੇਰੀ ਗਰਦਨਿ ਊਪਰਿ ਲਵੈ ਕਾਉ ॥ ੧ ॥ ਤੂ ਕਾਂਇ ਗਰਬਹਿ ਬਾਵਲੀ ॥ ਜੈਸੇ ਭਾਦਉ ਖੂੰਬਰਾਜੁ ਤੂ ਤਿਸ ਤੇ ਖਰੀ ਉਤਾਵਲੀ ॥ ੧ ॥ ਰਹਾਉ ॥ ਜੈਸੇ ਕੁਰੰਕੁ ਨਹੀ ਪਾਇਓ ਭੇਦੁ ॥ ਤਨਿ ਸੁਗੰਧ ਢੂਢੈ ਪ੍ਰਦੇਸੁ ॥ ਅਪ ਤਨ ਕਾ ਜੋ ਕਰੇ ਬੀਚਾਰੁ ॥ ਤਿਸੁ ਨਹੀ ਜਮਕੰਕਰੁ ਕਰੇ ਖੁਆਰੁ ॥ ੨ ॥ ਪੁਤ੍ਰ ਕਲਤ੍ਰ ਕਾ ਕਰਹਿ ਅਹੰਕਾਰੁ ॥ ਠਾਕੁਰੁ ਲੇਖਾ ਮਗਨਹਾਰੁ ॥ ਫੇੜੇ ਕਾ ਦੁਖੁ ਸਹੈ ਜੀਉ ॥ ਪਾਛੇ ਕਿਸਹਿ ਪੁਕਾਰਹਿ ਪੀਉ ਪੀਉ ॥ ੩ ॥ ਸਾਧੂ ਕੀ ਜਉ ਲੇਹਿ ਓਟ ॥ ਤੇਰੇ ਮਿਟਹਿ ਪਾਪ ਸਭ ਕੋਟਿ ਕੋਟਿ ॥ ਕਹਿ ਰਵਿਦਾਸ ਜੋੁ ਜਪੈ ਨਾਮੁ ॥ ਤਿਸੁ ਜਾਤਿ ਨ ਜਨਮੁ ਜੋਨਿ ਕਾਮੁ ॥ ੪ ॥ ੧ ॥

ਬਸੰਤੁ ਕਬੀਰ ਜੀਉ ੴ ਸਤਿਗੁਰ ਪ੍ਰਸਾਦਿ ॥
ਸੁਰਹ ਕੀ ਜੈਸੀ ਤੇਰੀ ਚਾਲ ॥ ਤੇਰੀ ਪੂੰਛਟ ਊਪਰਿ ਝਮਕ ਬਾਲ ॥ ੧ ॥ ਇਸ ਘਰ ਮਹਿ ਹੈ ਸੁ ਤੂ ਢੂੰਢਿ ਖਾਹਿ ॥ ਅਉਰ ਕਿਸ ਹੀ ਕੇ ਤੂ ਮਤਿ ਹੀ ਜਾਹਿ ॥ ੧ ॥ ਰਹਾਉ ॥ ਚਾਕੀ ਚਾਟਹਿ ਚੂਨੁ ਖਾਹਿ ॥ ਚਾਕੀ ਕਾ ਚੀਥਰਾ ਕਹਾਂ ਲੈ ਜਾਹਿ ॥ ੨ ॥ ਛੀਕੇ ਪਰ ਤੇਰੀ ਬਹੁਤੁ ਡੀਠਿ ॥ ਮਤੁ ਲਕਰੀ ਸੋਟਾ ਤੇਰੀ ਪਰੈ ਪੀਠਿ ॥ ੩ ॥ ਕਹਿ ਕਬੀਰ ਭੋਗ ਭਲੇ ਕੀਨ ॥ ਮਤਿ ਕੋਊ ਮਾਰੈ ਈਂਟ ਢੇਮ ॥ ੪ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥